ਕੰਪਨੀ ਬਾਗ ਵਿਖੇ ਸੰਗੀਤਕ ਵੋਟਰ ਜਾਗਰੂਕਤਾ ਸ਼ਾਮ

ਅੰਮ੍ਰਿਤਸਰ 26 ਮਈ 2024—

ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਸਥਾਨਕ ਕੰਪਨੀ ਬਾਗ ਵਿਖੇ ਇੱਕ ਸੰਗੀਤਕ ਵੋਟਰ ਜਾਗਰੂਕਤਾ ਸ਼ਾਮ ਆਯੋਜਿਤ ਕੀਤੀ ਗਈ।ਇਸ ਪ੍ਰੋਗਰਾਮ ਵਿੱਚ ਆਈ.ਏ.ਐਸ.ਅਧਿਕਾਰੀ ਅਤੇ ਸਹਾਇਕ ਕਮਿਸ਼ਨਰ ਸ਼੍ਰੀਮਤੀ ਸੋਨਮ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ।ਇਸ ਮੌਕੇ ਸਿੱਖਿਆ ਵਿਭਾਗ ਨਾਲ ਸੰਬੰਧਤ ਅਧਿਆਪਕ ਰਾਜਕੁਮਾਰ,ਰਾਕੇਸ਼ ਗੁਲਾਟੀ, ਸੁਮਨ ਠਾਕੁਰ ਅਤੇ ਕਸ਼ਮੀਰ ਗਿੱਲ ਨੇ ਆਪਣੇ ਵੋਟਰ ਜਾਗਰੂਕਤਾ ਗੀਤ ਅਤੇ ਸ਼ਹਿਨਾਜ਼ ਕੌਰ ਨੇ ਦੇਸ਼ ਭਗਤੀ ਦਾ ਗੀਤ ਗਾ ਕੇ ਉੱਥੇ ਮੌਜੂਦ ਲੋਕਾਂ ਨੂੰ ਪਹਿਲੀ ਜੂਨ ਨੂੰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਸਹਾਇਕ ਕਮਿਸ਼ਨਰ ਸ਼੍ਰੀਮਤੀ ਸੋਨਮ ਨੇ ਦੱਸਿਆ ਕਿ ਅੰਮ੍ਰਿਤਸਰ ਵਿੱਚ ਚੋਣਾਂ ਨੂੰ ਹੁਣ ਕੁਝ ਕੁ ਦਿਨ ਹੀ ਬਚੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਕੋਸ਼ਸ਼ ਹੈ ਕਿ ਬਚੇ ਹੋਏ ਇਸ ਸਮੇਂ ਵਿੱਚ ਜ਼ਿਆਦਾ ਤੋਂ ਜ਼ਿਆਦਾ ਵੋਟਰਾਂ ਨੂੰ ਵੋਟ ਦੇ ਜ਼ਮਹੂਰੀ ਹੱਕ ਪ੍ਰਤੀ ਜਾਗਰੂਕ ਕੀਤਾ ਜਾਵੇ।ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਇਸੇ ਲਈ ਵੋਟਰ ਜਾਗਰੂਕਤਾ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਗਈ ਹੈ।ਉਹਨਾਂ ਕਿਹਾ ਕਿ ਸਕੂਲਾਂ ਅਤੇ ਕਾਲਜ਼ਾਂ ਵਿੱਚ ਸਥਾਪਿਤ ਕੀਤੇ ਹਏ ਚੋਣ ਸਾਖ਼ਰਤਾ ਕੱਲਬਾਂ ਵਲੋਂ ਇਸ ਵਾਰ ਬਹੁਤ ਵਧੀਆ ਕੰਮ ਕੀਤਾ ਜਾ ਹੈ ਅਤੇ ਵਿਦਿਆਰਥੀਆਂ ਵਲੋਂ ਸਮਾਜ ਵਿੱਚ ਵੋਟਰ ਜਾਗਰੂਕਤਾ ਦਾ ਸੁਨੇਹਾ ਬਹੁਤ ਹੀ ਸੁਚੱਜੇ ਤਰੀਕੇ ਨਾਲ ਪਹੁੰਚਾਇਆ  ਗਿਆ ਹੈ।ਉਹਨਾਂ ਕਿਹਾ ਕਿ ਪ੍ਰਸ਼ਾਸਨ ਵਲੋਂ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰਾਂ ਦੀ ਸਹੂਲੀਅਤ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।ਉਹਨਾਂ ਕਿਹਾ ਕਿ ਚੋਣਾਂ ਵਿੱਚ ਲੋਕਾਂ ਦੀ ਭਾਗੇਦਾਰੀ ਹੀ ਲੋਕਤੰਤਰ ਨੂੰ ਮਜ਼ਬੂਤੀ ਪ੍ਰਦਾਨ ਕਰ ਸਕਦੀ ਹੈ।ਉਹਨਾਂ ਕਿਹਾ ਕਿ ਪਹਿਲੀ ਵਾਰ ਵੋਟ ਲਈ ਯੋਗ ਨੌਜਵਾਨਾਂ ਨੂੰ ਆਪਣੇ ਵੋਟ ਪਾਉਣ ਦੇ ਹੱਕ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ।ਇਸ ਮੌਕੇ ਲੋਕਾਂ ਨੂੰ ਪਹਿਲੀ ਜੂਨ ਨੂੰ ਵੋਟ ਪਾਉਣ ਦੀ ਸੰਹੁ ਵੀ ਚੁਕਾਈ ਗਈ।ਇਸ ਸੰਗੀਤਕ ਸ਼ਾਮ ਵਿੱਚ ਜ਼ਿਲ੍ਹਾ ਸਵੀਪ ਟੀਮ ਮੈਂਬਰ ਮੁਨੀਸ਼ ਕੁਮਾਰ, ਆਸ਼ੂ ਧਵਨ, ਪੰਕਜ ਕੁਮਾਰ, ਧਰਮਿੰਦਰ ਸਿੰਘ,ਜਸਟ ਸੇਵਾ ਸੋਸਾਇਟੀ ਦੇ ਹਰਸਿਮਰਨ ਸਿੰਘ,ਪ੍ਰਦੀਪ ਕਾਲੀਆ ਜ਼ਿਲ੍ਹਾ ਸੋਸ਼ਲ ਮੀਡੀਆ ਟੀਮ ਇੰਚਾਰਜ ਪ੍ਰੋ.ਸੰਦੀਪ ਕੁਮਾਰ ਸ਼ਰਮਾ, ਚੈਤੱਨਿਆ ਸਹਿਗਲ, ਤਨਵੀਰ ਕੌਰ  ਵੀ ਸ਼ਾਮਲ ਹੋਏ।

[wpadcenter_ad id='4448' align='none']