ਜਿਲ੍ਹਾ ਸਿਹਤ ਵਿਭਾਗ ਵਲੋਂ ਮਾਹਵਾਰੀ ਸਫ਼ਾਈ ਦਿਵਸ (ਮੈਨਸਟੁਅਲ ਹਾਈਜੀਨ) ਸਬੰਧੀ ਜਾਗਰੂਕਤਾ ਸਮਾਗਮ ਸੀ.ਐਚ.ਸੀ. ਡੱਬਵਾਲਾ ਕਲਾਂ ਵਿਖੇ ਕੀਤਾ ਗਿਆ

ਫਾਜ਼ਿਲਕਾ, 28 ਮਈ

ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਜਿਲ੍ਹੇ ਦੀਆਂ ਸਿਹਤ ਸੰਸਥਾਵਾਂ ਅਤੇ ਹੋਰ ਜਨਤਕ ਥਾਵਾਂ ਤੇ ਮਾਹਵਾਰੀ ਸਫਾਈ ਦਿਵਸ ਸਬੰਧੀ ਜਾਗਰੂਕਤਾ ਸਮਾਗਮ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਚੰਦਰ ਸ਼ੇਖਰ ਨੇ ਦੱਸਿਆ ਕਿ ਹਰੇਕ ਸਾਲ ਦੁਨੀਆਂ ਭਰ ਵਿੱਚ 28 ਮਈ ਨੂੰ ਮਾਹਵਾਰੀ ਸਫਾਈ ਦਿਵਸ ਮਨਾਇਆ ਜਾਂਦਾ ਹੈ। ਜਿਸ ਦਾ ਮਕਸਦ ਔਰਤਾਂ ਨੂੰ ਸੁਰੱਖਿਅਤ ਪੀਰੀਅਡਸ ਦੇ ਫਾਇਦਿਆਂ ਤੋਂ ਜਾਣੂ ਕਰਵਾਉਣ ਦੇ ਨਾਲ ਨਾਲ ਇਸ ਬਾਰੇ ਖੁੱਲ੍ਹ ਕੇ ਗੱਲ ਕਰਨ ਲਈ ਉਤਸ਼ਾਹਿਤ ਕਰਨਾ ਵੀ ਹੈ।

ਉਹਨਾਂ ਦੱਸਿਆ ਕਿ ਦੁਨੀਆਂ ਦੇ ਕਈ ਦੇਸ਼ਾਂ ਵਿੱਚ ਅੱਜ ਵੀ ਪੀਰੀਅਡਜ਼ ਬਾਰੇ ਲੋਕਾਂ ਦੀ ਸੋਚ ਨਹੀਂ ਬਦਲੀ ਹੈ। ਇਸ ਕਾਰਨ ਅੱਜ ਵੀ ਔਰਤਾਂ ਇਸ ਤੇ ਖੁੱਲ੍ਹ ਕੇ ਗੱਲ ਨਹੀਂ ਕਰ ਪਾਉਂਦੀਆਂ। ਲੋਕਾਂ ਦੀ ਸੋਚ ਬਦਲਣ ਲਈ ਹੀ ਹਰ ਸਾਲ ਮਾਹਵਾਰੀ ਸਫ਼ਾਈ ਦਿਵਸ ਮਨਾਇਆ ਜਾਂਦਾ ਹੈ।

ਇਸ ਸਬੰਧੀ ਅੱਜ ਜਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ ਸੀ.ਐਚ.ਸੀ. ਡੱਬਵਾਲਾ ਕਲਾਂ ਵਿਖੇ ਕੀਤਾ ਗਿਆ। ਡਾ ਪੰਕਜ ਕਾਰਜਕਾਰੀ ਸੀਨੀਅਰ ਮੈਡੀਕਲ ਅਫ਼ਸਰ ਨੈ ਦੱਸਿਆ ਕਿ 11 ਤੋਂ 19 ਸਾਲ ਤੱਕ ਦੀਆਂ ਕੁੜੀਆਂ ਅਤੇ ਔਰਤਾਂ ਦੀ ਸਿਹਤ ਲਈ ਮਾਹਵਾਰੀ ਨਾਲ ਜੁੜੀਆਂ ਗਲਤ ਧਾਰਨਾਵਾਂ ਅਤੇ ਮਿੱਥਾਂ ਨੂੰ ਦੂਰ ਕਰਨਾ ਬਹੁਤ ਜਰੂਰੀ ਹੈ ਅਤੇ ਅੱਜ ਦੇ ਸਮੇਂ ਵਿੱਚ ਕੁੜੀਆਂ ਵਿੱਚ ਘੁੰਮਣ ਫਿਰਨ ਦੀ ਆਜ਼ਾਦੀ ਅਤੇ ਉਹਨਾਂ ਦੇ ਨਿੱਜੀ ਸੌਖ ਦੀ ਨਜ਼ਰ ਤੋਂ ਮਾਹਵਾਰੀ ਸਬੰਧਿਤ ਸਿਹਤ ਸਿੱਖਿਆ ਮਹੱਤਵਪੂਰਨ ਹੈ। ਮਾਹਵਾਰੀ ਦੌਰਾਨ ਸਾਫ਼ ਸਫ਼ਾਈ ਨਾ ਰੱਖਣ ਕਰਕੇ ਲਾਗ ਦੀ ਸੰਭਾਵਨਾ ਵੱਧ ਜਾਂਦੀ ਹੈ। ਜੇਕਰ ਅਸੀਂ ਕੁੜੀਆਂ ਨੂੰ ਇਸ ਸਬੰਧੀ ਜਾਗੁਰਕ ਕਰਾਂਗੇ ਤਾਂ ਸਕੂਲਾਂ ਵਿੱਚ ਕੁੜੀਆਂ ਦੀ  ਗਿਣਤੀ ਵਿੱਚ ਅਤੇ ਹਾਜ਼ਰੀ ਵਿਚ ਵਾਧਾ ਹੋਵੇਗਾ।

ਇਸ ਮੌਕੇ ਡਾ ਅੰਸ਼ੁਲ ਨਾਗਪਾਲ ਔਰਤ ਰੋਗਾਂ ਦੇ ਮਾਹਿਰ ਨੇ ਮਾਹਵਾਰੀ ਦੋਰਾਨ ਆਉਣ ਵਾਲੀਆਂ ਸਮੱਸਿਆਂਵਾਂ ਅਤੇ ਉਨ੍ਹਾਂ ਦੇ ਸਮਾਧਾਨ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਹੋਰ ਔਰਤਾਂ ਦੇ ਇਕੱਠਾਂ ਨੂੰ ਮਾਹਵਾਰੀ ਦੌਰਾਨ ਪੈਡ ਜਾਂ ਸੁੱਕੇ ਕੱਪੜੇ ਦੀ ਵਰਤੋਂ ਕਰਨਾ, ਵਰਤੋਂ ਕੀਤੇ ਗਏ ਪੈਡ ਜਾਂ ਕੱਪੜੇ ਨੂੰ ਖੁੱਲ੍ਹੇ ਵਿੱਚ ਨਾ ਸੁੱਟਣਾ, ਪੈਡ ਨੂੰ ਹਰ ਚਾਰ ਜਾਂ ਛੇ ਘੰਟੇ ਬਾਅਦ ਬਦਲਦੇ ਰਹਿਣਾ, ਸਫਾਈ ਦਾ ਵਿਸ਼ੇਸ਼ ਧਿਆਨ ਰੱਖਣਾ, ਰੋਜ਼ਾਨਾ ਹਰੀਆਂ ਪੱਤੇਦਾਰ ਸਬਜ਼ੀਆਂ, ਮੌਸਮੀ ਫਲਾਂ ਦੀ ਵਰਤੋਂ, ਸੰਤੁਲਿਤ ਭੋਜਨ, ਆਇਰਨ ਅਤੇ ਫੋਲਿਕ ਐਸਿਡ ਦੀ ਗੋਲੀ ਲੈਣਾ, ਸਕੂਲਾਂ ਵਿੱਚ ਸਾਫ਼ ਪਾਣੀ, ਸਾਫ਼ ਪਾਖਾਨਿਆ ਦੀ ਸਹੂਲਤ, ਕੁੜੀਆਂ ਲਈ ਅਲੱਗ ਪਖਾਨਿਆ ਸਬੰਧੀ ਜਾਗਰੂਕ ਕੀਤਾ ਜਾਵੇ।

ਉਹਨਾਂ ਦੱਸਿਆ ਕਿ ਸਵਾਸਥਿਕ ਸਾਫ਼ ਸਫ਼ਾਈ ਸਬੰਧੀ ਸਿਹਤ ਤੇ ਸੈਨੀਟੇਸ਼ਨ ਕਮੇਟੀ ਮੈਂਬਰਾਂ ਅਤੇ ਔਰਤ ਕਲੱਬਾਂ ਨਾਲ ਸੰਪਰਕ ਕਰਕੇ ਮਾਹਵਾਰੀ ਸਬੰਧੀ ਚਰਚਾ ਕੀਤੀ ਜਾਵੇ ਅਤੇ ਗਲਤ ਧਾਰਨਾਵਾਂ ਬਾਰੇ ਜਾਗਰੂਕ ਕੀਤਾ ਜਾਵੇ। ਉਹਨਾਂ ਕਿਹਾ ਕਿ ਸਵਾਸਥਿਕ ਸਾਫ਼ ਸਫ਼ਾਈ ਦੇ ਨਾਲ ਨਾਲ ਆਪਣੇ ਸਰੀਰ ਦੀ ਸਾਫ਼ ਸਫ਼ਾਈ ਅਤੇ ਆਲੇ ਦੁਆਲੇ ਦੀ ਸਫ਼ਾਈ ਰੱਖਣਾ ਵੀ ਬਹੁਤ ਜਰੂਰੀ ਹੈ ।

ਇਸ ਮੌਕੇ ਵਿਨੋਦ ਖੁਰਾਣਾ ਅਤੇ ਦਿਵੇਸ਼ ਕੁਮਾਰ ਨੇ ਕਿਹਾ ਕਿ ਕਿਸ਼ੋਰੀਆਂ ਵਿੱਚ ਪਹਿਲੀ ਮਾਹਵਾਰੀ ਸ਼ੁਰੂ ਹੋਣ ਤੋਂ ਪਹਿਲਾਂ ਹੀ ਇਹ ਸਿੱਖਿਆ ਦਿੱਤੀ ਜਾਵੇ ਤਾਂ ਜ਼ੋ ਪਹਿਲੀ ਮਾਹਵਾਰੀ ਸਮੇਂ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨੇ ਪਵੇ। ਉਹਨਾਂ ਕਿਹਾ ਕਿ ਕਿਸ਼ੋਰੀਆਂ ਅਤੇ ਔਰਤਾਂ ਵਿੱਚ ਮਾਹਵਾਰੀ ਸਮੇਂ ਸਾਫ਼ ਸਫ਼ਾਈ ਦੀ ਘੱਟ ਜਾਣਕਾਰੀ ਹੋਣ ਕਰਕੇ ਹੀ ਸਿਹਤ ਨੂੰ ਖਤਰਾ ਬਣਿਆ ਰਹਿੰਦਾ ਹੈ।

ਇਸ ਮੌਕੇ ਬੀ ਈ ਈ ਦਿਵੇਸ਼ ਕੁਮਾਰ, ਐਲ.ਐਚ.ਵੀਜ਼ ਗੁਰਿੰਦਰ ਕੌਰ ਫੈਸਿਲੀਟੇਟਰ, ਆਸ਼ਾ ਅਤੇ ਦਫ਼ਤਰੀ ਸਟਾਫ਼ ਹਾਜ਼ਰ ਸਨ।

[wpadcenter_ad id='4448' align='none']