ਅੰਮ੍ਰਿਤਸਰ 29 ਮਈ 2024:
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵਲੋਂ ਅੱਜ ਜਿਲ੍ਹੇ ਵਿੱਚ ਵੱਖ ਵੱਖ ਥਾਵਾਂ ਤੇ ਬਣਾਏ ਗਏ ਗਿਣਤੀ ਕੇਂਦਰ ਦਾ ਦੌਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਿਣਤੀ ਕੇਂਦਰ ਵਿਖੇ ਪੂਰੇ ਪ੍ਰਬੰਧ ਸਹੀਂ ਢੰਗ ਨਾਲ ਮੁਕੰਮਲ ਕੀਤੇ ਜਾਣ ਅਤੇ ਸਟਾਫ ਲਈ ਪੀਣ ਵਾਲੇ ਪਾਣੀ ਦਾ ਖਾਸ ਧਿਆਨ ਰੱਖਿਆ ਜਾਵੇ। ਉਨਾਂ ਗਿਣਤੀ ਕੇਂਦਰ ਦਾ ਦੌਰਾ ਕਰਦਿਆਂ ਕਿਹਾ ਕਿ ਗਿਣਤੀ ਕੇਂਦਰ ਦੇ ਬਾਹਰਵਾਰ ਵੀ ਸ਼ਮਿਆਨੇ ਆਦਿ ਲਗਾਏ ਜਾਣ।
ਇਸ ਮੌਕੇ ਜ਼ਿਲ੍ਹਾ ਚੋਣ-ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਥੋਰੀ ਨੇ ਪੋਲਿੰਗ ਸਟਾਫ ਅਤੇ ਲੋਕਾਂ ਨੂੰ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਤੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ ਤੇ ਗਰਮ ਹਵਾਵਾਂ ਚੱਲ ਰਹੀਆਂ ਹਨ। ਇਸ ਲਈ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੁੱਚੇ ਪੋਲਿੰਗ ਸਟੇਸ਼ਨਾਂ ਤੇ ਗਰਮੀ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪੁੱਖਤਾ ਪ੍ਰਬੰਧ ਕੀਤੇ ਗਏ ਹਨ। ਪੋਲਿੰਗ ਸਟੇਸ਼ਨਾਂ ਤੇ ਗਰਮੀ ਦੇ ਮੋਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਪੀਣ ਯੋਗ ਠੰਡੇ ਮਿੱਠੇ ਪਾਣੀ, ਛਾਂਦਾਰ ਹਵਾਦਾਰ ਬੈਠਣ ਲਈ ਸਥਾਨਾਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਪੋਲਿੰਗ ਸਟਾਫ ਅਤੇ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਹੋਰ ਕਿਹਾ ਕਿ ਗਰਮੀ ’ਚ ਲੂਅ ਤੋਂ ਬਚਣ ਦੇ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ ਜਿਵੇਂ ਕਿ ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ ਚ ਪਾਣੀ ਪੀਤਾ ਜਾਵੇ, ਨਿੰਬੂ ਪਾਣੀ, ਲੱਸੀ ਆਦਿ ਵੀ ਵਰਤੋਂ ਕਰਨ ਅਤੇ ਸੂਤੀ, ਹਲਕੇ ਅਤੇ ਆਰਾਮਦਾਇਕ ਕੱਪੜੇ ਪਾਉਣ ਨੂੰ ਤਰਜੀਹ ਦੇਣ ।
ਜਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ 19 ਅੰਮ੍ਰਿਤਸਰ ਦੱਖਣੀ ਹਲਕੇ ਦੀ ਵੋਟਾਂ ਦੀ ਗਿਣਤੀ ਸਰੂਪ ਰਾਣੀ ਸਰਕਾਰੀ ਕਾਲਜ ਇਸਤਰੀਆਂ, 20-ਅਟਾਰੀ ਦੀ ਗਿਣਤੀ ਬੀ:ਬੀ:ਕੇ:ਡੀ:ਏ:ਵੀ ਕਾਲਜ ਅੰਮ੍ਰਿਤਸਰ, 012-ਰਾਜਾਸਾਂਸੀ ਹਲਕੇ ਦੀ ਗਿਣਤੀ ਸਰਕਾਰੀ ਨਰਸਿੰਗ ਕਾਲਜ ਫਾਰ ਗਰਲਜ਼ ਮੈਡੀਕਲ ਐਨਕਲੇਵ, 013-ਮਜੀਠਾ ਦੀ ਗਿਣਤੀ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 015-ਅੰਮ੍ਰਿਤਸਰ ਉਤਰੀ ਦੀ ਗਿਣਤੀ ਸਰਕਾਰੀ ਇੰਸਟੀਚਿਊਟ ਆਫ ਗੌਰਮਿੰਟ ਟੈਕਨਾਲੋਜੀ ਇਨਸਾਈਡ ਮਾਈ ਭਾਗੋ ਸਰਕਾਰੀ ਪਾਲੀਟੈਕਨੀਕਲ ਕਾਲਜ ਮਜੀਠਾ ਰੋਡ, 017-ਅੰਮ੍ਰਿਤਸਰ ਕੇਂਦਰੀ ਦੀ ਗਿਣਤੀ ਸਰਕਾਰੀ ਆਈ:ਟੀ:ਆਈ ਬੀ ਬਲਾਕ ਰਣਜੀਤ ਐਵੀਨਿਊ, 16-ਅੰਮ੍ਰਿਤਸਰ ਪੱਛਮੀ ਦੀ ਗਿਣਤੀ ਸਰਕਾਰੀ ਪਾਲੀਟੈਕਨੀਕਲ ਕਾਲਜ ਛੇਹਰਟਾ, 18-ਅੰਮ੍ਰਿਤਸਰ ਪੂਰਬੀ ਦੀ ਗਿਣਤੀ ਸਾਰਾਗੜ੍ਹੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਮਾਲ ਮੰਡੀ ਅਤੇ 11-ਅਜਨਾਲਾ ਹਲਕੇ ਦੀ ਗਿਣਤੀ ਸਰਕਾਰੀ ਕਾਲਜ ਅਜਨਾਲਾ ਵਿਖੋ ਹੋਵੇਗੀ ਅਤੇ 3-ਖਡੂਰ ਸਾਹਿਬ ਹਲਕਾ 14-ਜੰਡਿਆਲਾ ਦੀ ਗਿਣਤੀ ਕਾਮਨ ਰੂਮ ਮੈਸ ਸੀਨੀਅਰ ਸੈਕੰਡਰੀ ਰੈਜੀਡੈਸ਼ੀਅਲ ਸਕੂਲ ਫਾਰ ਮੈਟੋਰੀਅਤ ਅੰਮ੍ਰਿਤਸਰ , 03 ਖਡੂਰ ਸਾਹਿਬ ਹਲਕਾ 25-ਬਾਬਾ ਬਕਾਲਾ ਦੀ ਗਿਣਤੀ ਬੇਸਮੈਟ ਹਾਲ ਸ਼੍ਰੀ ਮਾਤਾ ਗੰਗਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾ ਕੇਂਦਰਾਂ ਤੋਂ ਹੀ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ ਜਾਵੇਗਾ ਅਤੇ ਇਨ੍ਹਾਂ ਸਥਾਨਾਂ ਤੇ ਪੋਲਿੰਗ ਉਪਰੰਤ ਈ:ਵੀ:ਐਮ ਨੂੰ ਸਟਰਾਂਗ ਰੂਮਾਂ ਵਿੱਚ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਰਖਿਆ ਜਾਵੇਗਾ ।
ਇਸ ਮੌਕੇ ਐਸ.ਡੀ.ਐਮ. ਅਜਨਾਲ ਸ: ਅਰਵਿੰਦਰ ਪਾਲ ਸਿੰਘ, ਸਹਾਇਕ ਕਮਿਸ਼ਨਰ ਜਨਰਲ ਮੈਡਮ ਗੁਰਸਿਮਰਨ ਕੌਰ, ਐਸ.ਡੀ.ਐਮ. ਸ: ਮਨਕੰਵਲ ਸਿੰਘ ਚਾਹਲ, ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘ, ਐਸ.ਡੀ.ਐਮ. ਲੋਪੋਕੇ ਮੈਡਮ ਅਮਨਦੀਪ ਕੌਰ, ਐਸ.ਡੀ.ਐਮ. ਮਜੀਠਾ ਮੈਡਮ ਹਰਨੂਰ ਕੌਰ ਢਿਲੋਂ, ਵਧੀਕ ਮੁੱਖ ਪ੍ਰਸ਼ਾਸ਼ਕ ਡਾਂ ਰਜ਼ਤ ਓਬਰਾਏ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।