Tuesday, January 21, 2025

ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ

Date:

ਮੋਗਾ, 31 ਮਈ:
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ-ਕਮ- ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ਼ੁਭੀ ਆਂਗਰਾ ਦੀ ਦੇਖ ਰੇਖ ਵਿੱਚ ਚੱਲ ਰਹੇ ਸਵੀਪ ਪ੍ਰੋਗਰਾਮਾਂ ਦੀ ਲੜੀ ਤਹਿਤ ਜ਼ਿਲ੍ਹੇ ਦੇ ਲੋਕਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਡੀ.ਐਨ. ਮਾਡਲ ਸਕੂਲ ਦੀ ਨੁੱਕੜ ਨਾਟਕ ਟੀਮ ਦੇ ਸਹਿਯੋਗ ਨਾਲ ਸੇਵਾ ਕੇਂਦਰਾਂ ਅਤੇ ਬੱਸ ਸਟੈਂਡ ਤੇ ਨੁੱਕੜ ਨਾਟਕ ਕਰਵਾਏ ਗਏ। ਇਸ ਸਮੇਂ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਗੁਰਪ੍ਰੀਤ ਸਿੰਘ ਘਾਲੀ, ਸਾਬਕਾ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਬਲਵਿੰਦਰ ਸਿੰਘ ਅਤੇ ਜੀ.ਜੀ.ਐੱਫ. ਅਨੁਰਾਗ ਸਿੰਘ ਹਾਜ਼ਰ ਸਨ।
ਇਸ ਨੁੱਕੜ ਨਾਟਕ ਵਿੱਚ ਵਿਦਿਆਰਥੀਆਂ ਨੇ ਲੋਕਾਂ ਨੂੰ ਵੋਟਾਂ ਕਿਵੇਂ ਪੈਂਦੀਆਂ ਹਨ, ਪਾਰਟੀਆਂ ਵਾਲੇ ਲੋਕਾਂ ਨੂੰ ਕਿਵੇਂ ਭਰਮਾਉਂਦੇ ਹਨ, ਕਿਸ ਤਰ੍ਹਾਂ ਵੋਟਰ ਨੂੰ ਅਪਣਾ ਉਮੀਦਵਾਰ ਚੁਨਣਾ ਚਾਹੀਦਾ ਹੈ, ਨਸ਼ੇ ਅਤੇ ਪੈਸੇ ਲੈ ਕੇ ਵੋਟ ਨਹੀਂ ਪਾਉਣੀ ਚਾਹੀਦੀ ਆਦਿ ਵਿਸ਼ਿਆ ਬਾਰੇ ਸਮਝਾਇਆ।ਚੋਣ ਕਮਿਸ਼ਨ ਦੁਆਰਾ ਦਿੱਤੇ ਗਏ ਐਪਸ ਬਾਰੇ ਵੀ ਨਾਟਕ ਟੀਮ ਨੇ ਬਾਖੂਬੀ ਬਿਆਨ ਕੀਤਾ।ਸਵੀਪ ਅਤੇ ਨਾਟਕ ਟੀਮ ਨੇ ਵੋਟਾਂ ਵਾਲੇ ਦਿਨ ਬੂਥਾਂ ਉੱਪਰ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਬੂਥਾਂ ਉੱਪਰ ਸ਼ਾਮਿਆਨੇ ਦਾ ਪ੍ਰਬੰਧ ਹੋਵੇਗਾ ਤਾਂ ਕਿ ਵੋਟਰਾਂ ਨੂੰ ਧੁੱਪ ਤੋਂ ਬਚਾਇਆ ਜਾ ਸਕੇ। ਬੂਥ ਉੱਪਰ ਗਰਮੀ ਤੋਂ ਬਚਾਅ ਵਾਸਤੇ ਪੱਖੇ ਕੂਲਰ ਆਦਿ ਦਾ ਵੀ ਪ੍ਰਬੰਧ ਹੋਵੇਗਾ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਜਾਣਗੀਆਂ। ਵਲੰਟੀਅਰ ਸਾਰੇ ਆਉਣ ਵਾਲਿਆਂ ਦੀ ਜਰੂਰਤ ਅਨੁਸਾਰ ਸਹਾਇਤਾ ਵੀ ਕਰਨਗੇ ਅਤੇ ਪਹਿਲੀ ਵਾਰ ਵੋਟ ਪਾਉਣ ਵਾਲਿਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਵੀ ਕੀਤਾ ਜਾਵੇਗਾ।  
ਇਸ ਸਮੇਂ ਟੀਮ ਵੱਲੋਂ ਈ.ਵੀ.ਐਮ. ਅਤੇ ਵੀ.ਵੀ. ਪੈਟ ਮਸ਼ੀਨ, ਵੋਟਾਂ ਸੰਬੰਧੀ ਐਪਸ, ਵੋਟਰ ਹੈਲਪ ਲਾਈਨ ਨੰਬਰ 1950 ਬਾਰੇ ਵੀ ਜਾਣਕਾਰੀ ਦਿੱਤੀ ਗਈ।

Share post:

Subscribe

spot_imgspot_img

Popular

More like this
Related

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

Hukamnama Sri Harmandir Sahib Ji ਧਨਾਸਰੀ ਮਹਲਾ ੫ ॥ ਤ੍ਰਿਪਤਿ ਭਈ...

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੇ ਸੁਚੱਜੇ ਪਰਾਲੀ ਪ੍ਰਬੰਧਨ ਬਾਬਤ ਵਿਦਿਅਕ ਦੌਰਾ

ਹੁਸ਼ਿਆਰਪੁਰ, 20 ਜਨਵਰੀ : ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ...

ਗਰੀਨ ਸਕੂਲ ਪ੍ਰੋਗਰਾਮ ਤਹਿਤ ਦੇਸ਼ ਭਰ ’ਚ ਹੁਸ਼ਿਆਰਪੁਰ ਬਣਿਆ ’ਬੈਸਟ ਗਰੀਨ ਡਿਸਟ੍ਰਿਕਟ’

ਹੁਸ਼ਿਆਰਪੁਰ, 20 ਜਨਵਰੀ : ਭਾਰਤ ਸਰਕਾਰ ਦੇ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਤਬਦੀਲੀ...