ਲੋਕ ਸਭਾ ਚੋਣਾਂ 2024: ਮੁੱਖ ਮੰਤਰੀ ਭਗਵੰਤ ਮਾਨ ਤੇ ਪਤਨੀ ਗੁਰਪ੍ਰੀਤ ਕੌਰ ਨੇ ਪਾਈ ਵੋਟ

Lok Sabha Elections 2024

Lok Sabha Elections 2024

ਲੋਕ ਸਭਾ ਚੋਣਾਂ 2024 ਤਹਿਤ ਅੱਜ ਪੰਜਾਬ ਦੀਆਂ 13 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਵੋਟ ਪਾਉਣ ਪਹੁੰਚੇ। ਮੁੱਖ ਮੰਤਰੀ ਵਲੋਂ ਸੰਗਰੂਰ ਦੇ ਪਿੰਡ ਮੰਗਵਾਲ ਦੇ ਪੋਲਿੰਗ ਬੂਥ ‘ਤੇ ਵੋਟ ਪਾਈ ਗਈ ਹੈ।Lok Sabha Elections 2024

also read :- ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਡਾ. ਸੰਦੀਪ ਗਰਗ ਵੱਲੋਂ ਸਾਂਝੇ ਤੌਰ ’ਤੇ ਖਰੜ ਹਲਕੇ ਦੇ ਪੋਲਿੰਗ ਬੂਥਾਂ ਦਾ ਦੌਰਾ

ਦੱਸ ਦੇਈਏ ਕਿ ਵੋਟਿੰਗ ਸਵੇਰੇ 7 ਵਜੇ ਤੋਂ ਸ਼ੁਰੂ ਹੋਈ ਹੈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਸੰਗਰੂਰ ਲੋਕ ਸਭਾ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ‘ਚੋਂ 3 ਹਲਕੇ ਅਨੁਸੂਚਿਤ ਜਾਤੀ ਦੇ ਲੋਕਾਂ ਲਈ ਰਾਖਵੇਂ ਹਨ। ਇਨ੍ਹਾਂ ‘ਚ ਭਦੌੜ, ਦਿੜ੍ਹਬਾ ਅਤੇ ਮਹਿਲ ਕਲਾਂ ਸ਼ਾਮਲ ਹਨ, ਜਦਕਿ ਬਾਕੀ 6 ਹਲਕਿਆਂ ‘ਚ ਮਲੇਰਕੋਟਲਾ, ਲਹਿਰਾਗਾਗਾ, ਸੰਗਰੂਰ, ਧੂਰੀ, ਸੁਨਾਮ, ਬਰਨਾਲਾ ਸ਼ਾਮਲ ਹਨ।Lok Sabha Elections 2024

[wpadcenter_ad id='4448' align='none']