Punjab Election Result 2024
ਪੰਜਾਬ ਅਤੇ ਚੰਡੀਗੜ੍ਹ ਦੀਆਂ 14 ਲੋਕ ਸਭਾ ਸੀਟਾਂ ਲਈ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਪਹਿਲੇ ਪੋਸਟਲ ਬੈਲਟ ਦੀ ਗਿਣਤੀ ਕੀਤੀ ਜਾ ਰਹੀ ਹੈ। ਦੁਪਹਿਰ 2 ਵਜੇ ਤੱਕ ਜਿੱਤ-ਹਾਰ ਦੀ ਸਥਿਤੀ ਸਪੱਸ਼ਟ ਹੋ ਜਾਵੇਗੀ।
ਵੋਟਾਂ ਦੀ ਗਿਣਤੀ ਲਈ ਹਰੇਕ ਸੀਟ ‘ਤੇ 9 ਕੇਂਦਰ ਬਣਾਏ ਗਏ ਹਨ। ਜਿਸ ਵਿੱਚ 15000 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਕਿਸੇ ਵੀ ਤਰ੍ਹਾਂ ਦੀ ਗੜਬੜੀ ਨੂੰ ਰੋਕਣ ਲਈ 12 ਹਜ਼ਾਰ ਤੋਂ ਵੱਧ ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਗਏ ਹਨ।
ਇੱਥੇ ਸਾਰਿਆਂ ਦੀਆਂ ਨਜ਼ਰਾਂ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ, ਲੁਧਿਆਣਾ ਤੋਂ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਭਾਜਪਾ ਦੇ ਰਵਨੀਤ ਬਿੱਟੂ, ਪਟਿਆਲਾ ਤੋਂ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਅਤੇ ਖਡੂਰ ਸਾਹਿਬ ਤੋਂ ਆਜ਼ਾਦ ਤੌਰ ‘ਤੇ ਚੋਣ ਲੜ ਰਹੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ‘ਤੇ ਟਿਕੀਆਂ ਰਹਿਣਗੀਆਂ .
ਕਈ ਸਾਲਾਂ ਬਾਅਦ ਸੂਬੇ ਦੀਆਂ ਸਾਰੀਆਂ ਪਾਰਟੀਆਂ ਆਮ ਆਦਮੀ ਪਾਰਟੀ, ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਇਕੱਲਿਆਂ ਹੀ ਚੋਣ ਮੈਦਾਨ ਵਿਚ ਹਨ।
ਵੋਟਾਂ ਦੀ ਗਿਣਤੀ ਤੋਂ ਪਹਿਲਾਂ ਆਏ ਐਗਜ਼ਿਟ ਪੋਲ ਮੁਤਾਬਕ ਸੂਬੇ ‘ਚ ‘ਆਪ’-ਕਾਂਗਰਸ ਨੂੰ 4-4, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ 2-2 ਅਤੇ ਇਕ ਹੋਰ ਸੀਟ ਮਿਲ ਸਕਦੀ ਹੈ।
Punjab Election Result 2024