ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ ਵੋਟਾਂ ਦੀ ਗਿਣਤੀ ਦਾ ਕਾਰਜ : ਜਸਪ੍ਰੀਤ ਸਿੰਘ

ਬਠਿੰਡਾ, 4 ਜੂਨ : ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ 18ਵੀਂ ਲੋਕ ਸਭਾ ਦੇ ਗਠਨ ਲਈ ਪਹਿਲੀ ਜੂਨ 2024 ਨੂੰ ਪਈਆਂ ਵੋਟਾਂ ਦੀ ਹੋਈ ਗਿਣਤੀ ਦਾ ਕਾਰਜ ਅਮਨ-ਅਮਾਨ ਨਾਲ ਨੇਪਰੇ ਚੜ੍ਹਿਆ। ਲੋਕ ਸਭਾ ਹਲਕਾ ਬਠਿੰਡਾ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੀ ਗਿਣਤੀ ਸਥਾਨਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਕੈਂਪਸ ਵਿਖੇ ਹੋਈ। ਇਸ ਦੌਰਾਨ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ 376558 ਵੋਟਾਂ ਪ੍ਰਾਪਤ ਕਰਕੇ ਜੇਤੂ ਰਹੇ। 

ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਅਧੀਨ 9 ਵਿਧਾਨ ਸਭਾ ਹਲਕੇ ਪੈਂਦੇ 9 ਵਿਧਾਨ ਸਭਾ ਹਲਕਿਆਂ ਜਿੰਨ੍ਹਾਂ ਚ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਸ਼ਾਮਲ ਹਨ, ਦੀ ਗਿਣਤੀ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨਵਰਿਸਿਟੀ ਕੈਂਪਸ ਵਿਖੇ ਸਵੇਰੇ 8 ਵਜੇ ਸ਼ੁਰੂ ਹੋਈ। ਜ਼ਿਲ੍ਹਾ ਚੋਣ ਅਫ਼ਸਰ ਸ. ਜਸਪ੍ਰੀਤ ਸਿੰਘ ਨੇ ਚੋਣ ਨਤੀਜਿਆਂ ਸਬੰਧੀ ਵੇਰਵੇ ਦਿੰਦਿਆਂ ਦੱਸਿਆ ਕਿ ਹਰਸਿਮਰਤ ਕੌਰ ਬਾਦਲ ਨੇ 376558, ਆਮ ਆਦਮੀ ਪਾਰਟੀ ਦੇ ਸ. ਗੁਰਮੀਤ ਸਿੰਘ ਖੁੱਡੀਆਂ ਨੇ 326902, ਇੰਡੀਅਨ ਨੈਸ਼ਨਲ ਕਾਂਗਰਸ ਦੇ ਜੀਤਮਹਿੰਦਰ ਸਿੰਘ ਸਿੱਧੂ ਨੇ 202011, ਭਾਰਤੀ ਜਨਤਾ ਪਾਰਟੀ ਦੀ ਪਰਮਪਾਲ ਕੌਰ ਸਿੱਧੂ ਨੇ 110762, ਬਹੁਜਨ ਸਮਾਜ ਪਾਰਟੀ ਦੇ ਨਿੱਕਾ ਸਿੰਘ ਨੇ 13039, ਜਨ ਸੇਵਾ ਡਰਾਈਵਰ ਪਾਰਟੀ ਦੇ ਗੁਰਪ੍ਰੀਤ ਸਿੰਘ ਨੇ 2628, ਅਜ਼ਾਦ ਸਮਾਜ ਪਾਰਟੀ (ਖੁਸ਼ੀ ਰਾਮ) ਦੇ ਜਸਵੀਰ ਸਿੰਘ ਨੇ 3145, ਭਾਰਤੀਯ ਜਵਾਨ ਕਿਸਾਨ ਪਾਰਟੀ ਦੇ ਨਾਇਬ ਸਿੰਘ ਨੇ 1601, ਨੈਸ਼ਨਲਿਸਟ ਜਸਟਿਸ ਪਾਰਟੀ ਦੀ ਪੂਨਮ ਰਾਣੀ ਨੂੰ 1064, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਲਖਵੀਰ ਸਿੰਘ ਲੱਖਾ ਸਿਧਾਣਾ ਨੇ 84684 ਵੋਟਾਂ ਪ੍ਰਾਪਤ ਕੀਤੀਆਂ।

 ਇਸੇ ਤਰ੍ਹਾਂ ਅਜ਼ਾਦ ਉਮੀਦਵਾਰਾਂ ਚੋਂ ਅਮਨਦੀਪ ਸਿੰਘ ਨੇ 1148, ਕੁਲਵੰਤ ਸਿੰਘ ਨੇ 1182, ਗੁਰਬਰਨ ਸਿੰਘ ਨੇ 1627, ਗੁਰਮੀਤ ਸਿੰਘ ਨੇ 3082, ਜਗਜੀਵਨ ਬਾਲੀ ਨੇ 5484, ਪਰਮਿੰਦਰ ਸਿੰਘ ਨੇ 4497, ਪਾਲਾ ਰਾਮ ਨੇ 3435, ਭਗਵੰਤ ਸਿੰਘ ਸਮਾਓ ਨੇ 3388 ਵੋਟਾਂ ਪ੍ਰਾਪਤ ਕੀਤੀਆਂ। ਇਸ ਤੋਂ ਇਲਾਵਾ ਨੋਟਾ ਨੂੰ 4933 ਵੋਟਾਂ ਪਈਆਂ। 

 ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ-2024 ਨੂੰ ਸ਼ਾਤੀਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਜਿਥੇ ਸਮੁੱਚੇ ਚੋਣ ਅਮਲੇ ਦੀ ਸ਼ਲਾਘਾ ਕਰਦਿਆਂ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਜ਼ਿਲ੍ਹਾ ਵਾਸੀਆਂ ਦਾ ਚੋਣਾਂ ਦੇ ਕਾਰਜ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਵਿੱਚ ਸਹਿਯੋਗ ਦੇਣ ਤੇ ਧੰਨਵਾਦ ਕੀਤਾ।

[wpadcenter_ad id='4448' align='none']