Sunday, December 22, 2024

07 ਜੂਨ ਦਿਨ ਵੀਰਵਾਰ ਨੂੰ ਲੱਗੇਗਾ ਚਾਰ ਕੰਪਨੀਆਂ ਦਾ ਪਲੇਸਮੈਂਟ ਕੈਂਪ

Date:

ਐੱਸ.ਏ.ਐੱਸ.ਨਗਰ, 06  ਜੂਨ :

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ, ਐੱਸ. ਏ. ਐੱਸ ਨਗਰ ਵਲੋਂ,  ਏਲਿਨਾ ਆਟੋਜ਼, ਐਕਸਿਸ ਬੈਂਕ, ਚੀਮਾ ਬਾਇਲਰਜ਼, ਵੀਫਾਈਵ ਗਲੋਬਲ, ਐਸ.ਬੀ.ਆਈ ਬੈਂਕ (Allena Autos, Axis Bank, Cheema boilers, V5 Global, SBI Bank) ਦੇ ਸਹਿਯੋਗ ਨਾਲ ਜ਼ਿਲ੍ਹਾ ਐੱਸ.ਏ.ਐੱਸ ਨਗਰ ਦੇ ਬੇਰੋਜ਼ਗਾਰ ਨੌਜਵਾਨਾਂ ਲਈ ਪਲੇਸਮੈਂਟ ਕੈਂਪ 7 ਜੂਨ ਨੂੰ ਡੀ.ਬੀ.ਈ.ਈ, ਦਫ਼ਤਰ, ਕਮਰਾ ਨੰ.461, ਤੀਜੀ ਮੰਜ਼ਿਲ, ਡੀ. ਸੀ. ਕੰਪਲੈਕਸ, ਸੈਕਟਰ- 76 ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਲਗਾਇਆ ਜਾ ਰਿਹਾ ਹੈ।
    ਇਸ ਪਲੇਸਮੈਂਟ ਕੈਂਪ ਵਿੱਚ ਆਈ. ਟੀ. ਆਈ., ਬੀ. ਐੱਸ. ਸੀ., ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਉਮੀਦਵਾਰ ਸਵੇਰੇ 10.00 ਵਜੇ ਤੋਂ ਦੁਪਹਿਰ 1.00 ਵਜੇ ਤੱਕ ਆਪਣੇ ਦਸਤਾਵੇਜ਼ ਲੈ ਕੇ ਪਹੁੰਚਣ।
     ਵਧੇਰੇ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ ਦੇ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਕੇਵਲ 18 ਤੋਂ 30 ਸਾਲ ਤੱਕ ਅਤੇ ਤਜਰਬੇਕਾਰ ਉਮੀਦਵਾਰ, ਜੋ ਆਈ. ਟੀ. ਆਈ., ਬੀ. ਐੱਸ. ਸੀ., ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਹੋਣ, ਸ਼ਾਮਿਲ ਹੋ ਸਕਦੇ ਹਨ। ਇਸ ਲਈ ਇਛੁੱਕ ਪ੍ਰਾਰਥੀ ਆਪਣਾ ਰਜ਼ਿਊਮ ਅਤੇ ਜ਼ਰੂਰੀ ਦਸਤਾਵੇਜ਼ ਲੈ ਕੇ ਡੀ.ਬੀ.ਈ.ਈ ਦਫ਼ਤਰ ਪਹੁੰਚਣ ਦੀ ਖੇਚਲ ਕਰਨ। ਵਧੇਰੇ ਜਾਣਕਾਰੀ ਲਈ ਉਮੀਦਵਾਰ ਡੀ.ਬੀ.ਈ.ਈ, ਕਮਰਾ ਨੰ.461, ਤੀਜੀ ਮੰਜ਼ਿਲ, ਡੀ. ਸੀ. ਕੰਪਲੈਕਸ, ਸੈਕਟਰ- 76 ਐੱਸ.ਏ.ਐੱਸ. ਨਗਰ ਨਾਲ ਤਾਲਮੇਲ ਕਰ ਸਕਦੇ ਹਨ ਅਤੇ ਆਪਣੇ ਰਜ਼ਿਊਮ ਨੂੰ ਦਫ਼ਤਰ ਦੀ ਈ- ਮੇਲ ਆਈ ਡੀ- dbeeplacementssasnagar@gmail.com ਤੇ ਭੇਜ ਸਕਦੇ ਹਨ।
     ਰੋਜ਼ਗਾਰ ਸਬੰਧੀ ਜਾਣਕਾਰੀ ਹਾਸਿਲ ਕਰਨ ਲਈ ਡੀ.ਬੀ.ਈ.ਈ ਦੇ ਸੋਸ਼ਲ ਮੀਡੀਆ ਅਕਾਊਂਟ ਨੂੰ ਵੀ ਫੋਲੋ ਕਰ ਸਕਦੇ ਹਨ ਜਿਵੇਂ ਕਿ ਫੇਸਬੁੱਕ ਅਕਾਊਂਟ -: DegtoSAS ਅਤੇ ਇੰਸਟਾਗ੍ਰਾਮ ਆਈ. ਡੀ. -:Dbeesasnagar.

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...