ਕੰਗਨਾ ਰਣੌਤ ਦੇ ਮਾਮਲੇ ‘ਚ SGPC ਦਾ ਬਿਆਨ ਆਇਆ ਸਾਹਮਣੇ

The statement of SGPC came out

The statement of SGPC came out

 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ‘ਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਹਵਾਈ ਅੱਡੇ ’ਤੇ ਇੱਕ ਪੰਜਾਬੀ ਸੁਰੱਖਿਆ ਕਰਮੀ ਨਾਲ ਹੋਈ ਬਹਿਸਬਾਜ਼ੀ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਕੰਗਨਾ ਰਣੌਤ ਵੱਲੋਂ ਪੰਜਾਬੀਆਂ ਵਿਰੁੱਧ ਨਫ਼ਰਤੀ ਟਿੱਪਣੀ ਕਰਨਾ ਉਸਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਦਾ ਇਹ ਕਹਿਣਾ ਕਿ ਪੰਜਾਬ ਵਿੱਚ ਅੱਤਵਾਦ ਵਧ ਰਿਹਾ ਹੈ, ਇਹ ਉਸਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਦਕਿ ਸੱਚ ਇਹ ਹੈ ਕਿ ਉਸ ਦੀ ਆਪਣੀ ਜ਼ੁਬਾਨ ਰਾਹੀਂ ਫੈਲਾਇਆ ਜਾ ਰਿਹਾ ਅੱਤਵਾਦ ਦੇਸ਼ ਦੇ ਮਹੌਲ ਨੂੰ ਦੂਸ਼ਿਤ ਕਰ ਰਹੀ ਹੈ।The statement of SGPC came out

also read :- ਹਰਿਆਣਾ ‘ਚ ਭਾਜਪਾ ਸਰਕਾਰ ਕੋਲ ਨਹੀਂ ਰਿਹਾ ਹੁਣ ਬਹੁਮਤ,ਕਦੇ ਵੀ ਟੁੱਟ ਸਕਦੀ ਹੈ ਸਰਕਾਰ

ਐਡਵੋਕੇਟ ਧਾਮੀ ਨੇ ਆਖਿਆ ਕਿ ਕੰਗਨਾ ਰਣੌਤ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਜੇਕਰ ਅੱਜ ਦੇਸ਼ ਦਾ ਬਹੁ-ਕੌਮੀ ਤੇ ਬਹੁ-ਭਾਸ਼ਾਈ ਸੱਭਿਆਚਾਰ ਜਿੰਦਾ ਹੈ ਤਾਂ ਉਸ ਪਿੱਛੇ ਪੰਜਾਬੀਆਂ ਦੀਆਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਹਨ। ਪਰੰਤੂ ਕੰਗਣਾ ਰਣੌਤ ਜਾਣਬੁੱਝ ਕੇ ਇਸ ਰਸਤੇ ਉੱਤੇ ਤੁਰ ਰਹੀ ਹੈ। ਐਡਵੋਕੇਟ ਧਾਮੀ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕੰਗਨਾ ਰਣੌਤ ਨੂੰ ਜਾਬਤੇ ਵਿੱਚ ਰਹਿਣ ਦਾ ਪਾਠ ਪੜ੍ਹਾਉਣ ਅਤੇ ਨੈਤਿਕ ਕਦਰਾਂ ਕੀਮਤਾਂ ਵੀ ਸਿਖਾਉਣ।  ਉਨ੍ਹਾਂ ਇਹ ਵੀ ਮੰਗ ਕੀਤੀ ਕਿ ਚੰਡੀਗੜ੍ਹ ਦੇ ਹਵਾਈ ਅੱਡੇ ‘ਤੇ ਵਾਪਰੀ ਘਟਨਾ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਕਿ ਕਿਤੇ ਇਸ ਵਿੱਚ ਵੀ ਕੰਗਨਾ ਰਣੌਤ ਵੱਲੋਂ ਪੰਜਾਬ ਵਿਰੁੱਧ ਨਫ਼ਰਤੀ ਮਹੌਲ ਸਿਰਜਣ ਲਈ ਕੋਈ ਸ਼ਰਾਰਤੀ ਬਹਿਸਬਾਜ਼ੀ ਤਾਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰੀ ਸਰੁੱਖਿਆ ਬਲ ਵੱਲੋਂ ਕੀਤੀ ਜਾਣ ਵਾਲੀ ਜਾਂਚ ਬਿਨਾਂ ਕਿਸੇ ਦੇ ਸਿਆਸੀ ਤੇ ਸਖ਼ਸ਼ੀ ਪ੍ਰਭਾਵ ਤੋਂ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਨਾਲ ਅਨਿਆ ਨਾ ਹੋਵੇ।The statement of SGPC came out

[wpadcenter_ad id='4448' align='none']