Sunday, December 22, 2024

ਬਾਲ ਮਜਦੂਰੀ ਵਿਰੁੱਧ ਖਾਤਮਾ ਕਰਨ ਲਈ ਸਪਤਾਹ ਮੁਹਿੰਮ 11 ਜੂਨ, 2024  ਤੋਂ 21 ਜੂਨ , 2024 ਤੱਕ

Date:

  ਅੰਮ੍ਰਿਤਸਰ 7 ਮਈ 2024:—ਰਾਜ ਵਿੱਚੋਂ ਬਾਲ ਮਜ਼ਦੂਰੀ ਦੀ ਸਮਾਜਿਕ ਬੁਰਾਈ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ, ਪੰਜਾਬ ਸਰਕਾਰ ਨੇ “ਬਾਲ ਮਜਦੂਰੀ ਵਿਰੁੱਧ ਖਾਤਮਾ ਕਰਨ ਲਈ ਸਪਤਾਹ ਮੁਹਿੰਮ 11 ਜੂਨ, 2024 ਤੋਂ 21 ਜੂਨ  2024 ਤੱਕ ਚਲਾਈ ਜਾ ਰਹੀ ਹੈ। ਜਿਲ੍ਹੇ ਵਿੱਚ ਇਸ ਮੁਹਿੰਮ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ  ਦਿੰਦਿਆ ਸ੍ਰੀ ਘਨਸ਼ਾਮ ਥੋਰੀ ਡਿਪਟੀ  ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਤੋਂ ਖਤਰਨਾਕ ਅਤੇ ਗੈਰ ਖਤਰਨਾਕ ਅਦਾਰਿਆਂ ਵਿੱਚ ਕੰਮ ਕਰਵਾਉਣਾ ਕਾਨੂੰਨੀ ਜੁਰਮ ਹੈ ਅਤੇ ਜੇਕਰ ਕੋਈ ਵੀ ਵਿਅਕਤੀ ਜਾਂ ਅਦਾਰੇ ਦਾ ਮਾਲਕ ਕੰਮ ਕਰਵਾਉਂਦਾ ਪਾਇਆ ਗਿਆ ਤਾਂ ਉਸ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਦੱਸਿਆ ਕਿ ਬਾਲ ਅਤੇ ਕਿਸ਼ੋਰ ਮਜ਼ਦੂਰੀ (ਮਨਾਹੀ ਅਤੇ ਰੈਗੂਲੇਸ਼ਨ) ਐਕਟ 1986 ਤਹਿਤ ਰਾਜ ਸਰਕਾਰ ਨੂੰ ਜਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ ਕੀਤਾ ਹੈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਜਿਵੇਂ ਕਿ ਪੁਲਿਸ, ਸਿਹਤ, ਕਿਰਤ, ਡਾਇਰੈਕਟਰ ਆਫ ਫੈਕਟਰੀਜ਼, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਿੱਖਿਆ ਅਤੇ ਐਨ.ਜੀ.ਓਜ ਆਦਿ ਸ਼ਾਮਲ ਹਨ।

ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ ਇਹ ਟੀਮ ਸਾਂਝੇ ਤੌਰ ਤੇ ਜ਼ਿਲ੍ਹੇ ਵਿੱਚ ਸ਼ੱਕੀ ਕਾਰੋਬਾਰੀ ਯੂਨਿਟਾਂ ਦੀ ਅਚਨਚੇਤ ਚੈਕਿੰਗ ਕਰੇਗੀ। ਇਸ ਟਾਸਕ ਫੋਰਸ ਨੂੰ ਵੱਖ-ਵੱਖ ਪ੍ਰਾਪਤ ਹੋਈਆਂ ਜਗ੍ਹਾਵਾਂ ਤੇ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕਰਨ ਅਤੇ ਬਾਲ ਮਜ਼ਦੂਰੀ ‘ਤੇ ਐਨ.ਜੀ.ਓਜ ਦੁਆਰਾ ਕਰਵਾਏ ਗਏ ਸਰਵੇਖਣਾਂ ਅਨੁਸਾਰ ਕਾਰਵਾਈ ਕਰਨ ਲਈ ਵੀ ਹੁਕਮ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਬਚਾਏ ਗਏ ਬੱਚਿਆਂ ਨੂੰ ਮੁਢਲੀ ਸਿੱਖਿਆ ਅਤੇ ਹੁਨਰ ਵਿਕਾਸ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਜਿਲ੍ਹਾ ਟਾਸਕ ਫੋਰਸ ਬਾਲ ਮਜ਼ਦੂਰੀ ਦੇ ਮਾਤੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰੇਗੀ।

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...