ਮਾਨਸਾ, 12 ਜੂਨ:
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼ਿਵ ਸ਼ਕਤੀ ਗ੍ਰਾਮ ਉਦਯੋਗ ਸਮਿਤੀ, ਪਿੰਡ ਮਾਨਸਾ ਕਲਾਂ ਵਿਖੇ ਇੱਟਾਂ ਦੇ ਭੱਠੇ ’ਤੇ ‘ਬਾਲ ਮਜ਼ਦੂਰੀ’ ਵਿਰੁੱਧ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।
ਇਸ ਦੌਰਾਨ ਮਜਦੂਰਾਂ ਨੂੰ ਜਾਗਰੂਕ ਕਰਦਿਆਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਦੇ ਕਰਮਚਾਰੀਆਂ ਨੇ ਦੱਸਿਆ ਕਿ ਬਾਲ ਮਜ਼ਦੂਰੀ ਇੱਕ ਅਪਰਾਧ ਹੈ ਅਤੇ ਸਾਨੂੰ ਆਪਣੇ ਬੱਚਿਆਂ ਨੂੰ ਪੜ੍ਹਾਉਣ ਲਈ ਸਕੂਲ ਭੇਜਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣੂ ਕਰਵਾਇਆ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਟੋਲ ਫਰੀ ਨੰਬਰ 15100 ਬਾਰੇ ਵੀ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸ੍ਰੀ ਮਨੋਜ ਗੋਇਲ ਐਡਵੋਕੇਟ, ਸ੍ਰੀ ਪਵਨ ਕੁਮਾਰ, ਸ੍ਰੀ ਸੰਜੀਵ ਕੁਮਾਰ, ਸ੍ਰੀ ਅਮ੍ਰਿਤਪਾਲ, ਸ੍ਰੀ ਦਰਸ਼ਨ ਸਿੰਘ, ਸ੍ਰੀ ਅਫਤਾਬ ਖਾਨ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਦੇ ਕਰਮਚਾਰੀ ਹਾਜਰ ਸਨ।
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਾਲ ਮਜ਼ਦੂਰੀ ਵਿਰੁੱਧ ਜਾਗਰੂਕਤਾ ਸੈਮੀਨਾਰ ਦਾ ਆਯੋਜਨ
Date: