ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਕਿਊਰਟੀ ਗਾਰਡਾਂ ਦੀਭਰਤੀ ਲਈ 14 ਜੂਨ ਨੂੰ ਲੱਗੇਗਾ ਪਲੇਸਮੈਂਟ ਕੈਂਪ

ਮਾਨਸਾ, 12 ਜੂਨ:
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 14 ਜੂਨ, 2024 ਦਿਨ ਸ਼ੁੱਕਰਵਾਰ ਨੂੰ ‘ਸਕਿਊਰਟੀ ਅਤੇ ਇੰਟੈਲੀਜੈਂਟ ਸਰਵਿਸ ਲਿਮਟਡ’ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 19 ਤੋਂ 40 ਸਾਲ ਤੱਕ, ਕੱਦ ਘੱਟ ਤੋਂ ਘੱਟ 5 ਫੁਟ 6 ਇੰਚ, ਭਾਰ 52 ਕਿਲੋ ਅਤੇ ਛਾਤੀ 80 ਸੈਟੀਮੀਟਰ  ਹੋਣੀ ਚਾਹੀਦੀ ਹੈ। ਚਾਹਵਾਨ ਪ੍ਰਾਰਥੀ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:00 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਅਸਾਮੀਆਂ ਦੀ ਗਿਣਤੀ 100 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:00 ਵਜੇ ਤੋਂ ਬਾਅਦ  ਦੁਪਹਿਰ 1:30 ਵਜੇ ਤੱਕ ਰੱਖਿਆ ਗਿਆ ਹੈ। ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 17000/- ਰੁਪਏ ਤੋਂ 19000/- ਰੁਪਏ ਮਿਲਣਯੋਗ ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 62808-37360, 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

[wpadcenter_ad id='4448' align='none']