ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ

Date:

ਚੰਡੀਗੜ੍ਹ, 13 ਜੂਨ, 2024

ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। ਇਹ ਮਹੱਤਵਪੂਰਨ ਫ਼ੈਸਲਾ ਦਿਵਿਆਂਗਜਨਾਂ ਦੀ ਸਹਾਇਤਾ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ  ਹੈ।

ਇਹ ਐਲਾਨ ਵਿੱਤ ਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕੀਤਾ ਗਿਆ। ਮੀਟਿੰਗ ਵਿੱਚ  ਵਿਸ਼ੇਸ਼ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਪ੍ਰਮੁੱਖ ਸਕੱਤਰ ਵਿੱਤ ਸ੍ਰੀ ਅਜੋਏ ਕੁਮਾਰ ਸਿਨਹਾ,  ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ ਅਤੇ ਡਿਪਟੀ ਡਾਇਰੈਕਟਰ ਸ੍ਰੀ ਅਮਰਜੀਤ ਸਿੰਘ ਭੁੱਲਰ ਵੀ ਹਾਜ਼ਰ ਸਨ।

ਇਹ ਪਹਿਲਕਦਮੀ ਇੱਕ ਚੰਗਾ ਸਮਾਜ ਬਣਾਉਣ ਲਈ ਸਰਕਾਰ ਦੇ ਸਮਰਪਣ ਨੂੰ ਦਰਸਾਉਂਦੀ ਹੈ ਜਿੱਥੇ ਹਰੇਕ ਨਾਗਰਿਕ ਨੂੰ ਬਰਾਬਰ ਮੌਕੇ ਅਤੇ ਮਹੱਤਵਪੂਰਨ ਸੇਵਾਵਾਂ ਮਿਲ ਸਕਣ। ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਸਫ਼ਰ ਦੀ ਪੇਸ਼ਕਸ਼ ਕਰਕੇ, ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਕਿਤੇ ਵੀ ਆਉਣ-ਜਾਣ ਵਾਸਤੇ ਸਫ਼ਰ ਨੂੰ ਸੁਖਾਲਾ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕ ਰਹੀ ਹੈ।

Share post:

Subscribe

spot_imgspot_img

Popular

More like this
Related

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 20 ਦਸੰਬਰ 2024

Hukamnama Sri Harmandir Sahib Ji ਧਨਾਸਰੀ ਭਗਤ ਰਵਿਦਾਸ ਜੀ ਕੀ ੴ...

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...