ਰੈੱਡ ਕਰਾਸ ਸਪੈਸ਼ਲ ਸਕੂਲ ਫਰੀਦਕੋਟ ਵਿਖੇ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਦਾ ਆਯੋਜਨ

ਫਰੀਦਕੋਟ 13 ਜੂਨ  (  )  ਦਿਵਿਆਂਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਪੰਜਾਬ ਸਰਕਾਰ ਦਿਵਿਆਂਗਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਦਫਤਰ ਜਿਲਾ ਸਮਾਜਿਕ ਸੁਰੱਖਿਆ ਅਫਸਰ ਵਲੋਂ ਰੈਡ ਕਰਾਸ ਸਪੈਸ਼ਲ ਸਕੂਲ ਫਰੀਦਕੋਟ ਵਿਖੇ ਮਨਾਏ ਅੰਤਰ ਰਾਸ਼ਟਰੀ ਦਿਵਿਆਂਗ ਦਿਵਸ ਮੌਕੇ ਕੀਤਾ।


ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਸੇਖੋਂ ਨੇ ਕਿਹਾ ਕਿ ਸਰਕਾਰ ਵੱਲੋਂ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਨੂੰ ਦਿਵਿਆਂਗਜਨਾਂ ਤੱਕ ਪਹੁੰਚਾਉਣਾ ਸਾਡਾ ਮੁੱਢਲਾ ਫਰਜ ਹੈ  । ਉਨ੍ਹਾਂ ਕਿਹਾ ਕਿ ਦਿਵਿਆਂਗ ਬੱਚੇ ਵੀ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਸਾਨੂੰ ਕਿਸੇ ਵੀ ਦਿਵਿਆਂਗ ਨਾਲ ਭੇਦ ਭਾਵ ਨਹੀਂ ਕਰਨਾ ਚਾਹੀਦਾ ਬਲਕਿ ਉਨ੍ਹਾਂ ਨੂੰ ਸਮਾਜ ਵਿਚ ਬਣਦਾ ਪੂਰਾ ਮਾਨ ਸਤਿਕਾਰ ਦੇਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਦਿਵਿਆਂਗ ਕਿਸੇ ਵੀ ਵਰਗ ਤੋਂ ਘੱਟ ਨਹੀਂ ਹਨ, ਉਨ੍ਹਾਂ ਕਿਹਾ ਕਿ ਸਾਡੇ ਫਰੀਦਕੋਟ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਮੰਗ ਸਕੂਲ ਦਾ ਵਿਦਿਆਰਥੀ ਉਲੰਪਿਕ ਵਿੱਚ ਫੁੱਟਬਾਲ ਖੇਡ ਕੇ ਆਇਆ ਹੈ। ਇਸ ਮੌਕੇ ਉਨ੍ਹਾਂ ਉਮੰਗ ਸਕੂਲ ਨੂੰ ਆਰ.ਓ ਅਤੇ ਵਾਟਰ ਕੂਲਰ ਭੇਂਟ ਕੀਤਾ।


ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜਿਲ੍ਹੇ ਦੇ 7004 ਦਿਵਿਆਂਗਾਂ ਨੂੰ ਮਾਲੀ ਸਹਾਇਤਾ ਲਈ ਹਰ ਮਹੀਨੇ 1500 ਰੁਪਏ ਪੈਨਸ਼ਨ ਦੇ ਰੂਪ ਵਿੱਚ ਮੁੱਹਈਆ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਾਰੇ ਦਿਵਿਆਂਗ  ਯੂ.ਡੀ.ਆਈ.ਡੀ. ਸ਼ਨਾਖਤੀ ਕਾਰਡ ਬਣਾ ਕੇ ਭਾਰਤ ਸਰਕਾਰ / ਪੰਜਾਬ ਸਰਕਾਰ ਵੱਲੋਂ ਦਿਵਿਆਂਗਣ ਨੂੰ ਮਿਲਣ ਵਾਲੀਆਂ ਸਾਰੀਆਂ ਹੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦਾ ਹਰ ਦਿਵਿਆਂਗ ਇਹ ਕਾਰਡ ਬਣਾਉਣ ਲਈ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਦੇ ਦਫਤਰ ਜਾਂ ਆਂਗਣਵਾੜੀ ਵਰਕਰਾਂ ਨਾਲ ਸੰਪਰਕ ਕਰ ਸਕਦਾ ਹੈ ।

[wpadcenter_ad id='4448' align='none']