ਪੀ.ਜੀ.ਆਰ.ਐਸ. ਪੋਰਟਲ ਦੀਆਂ ਸ਼ਿਕਾਇਤਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਮੋਗਾ, 13 ਜੂਨ:
ਪੀ.ਜੀ.ਆਰ.ਐੱਸ. ਪੋਰਟਲ ਉੱਤੇ ਜ਼ਿਲ੍ਹਾ ਮੋਗਾ ਨਾਲ ਸਬੰਧਤ ਲੰਬਿਤ ਸ਼ਿਕਾਇਤਾਂ ਦੇ ਢੁਕਵੇਂ ਨਿਪਟਾਰੇ ਦੇ ਮਨੋਰਥ ਵਜੋਂ ਅੱਜ ਵਧੀਕ ਡਿਪਟੀ ਕਮਿਸ਼ਨਰ ਮੋਗਾ ਸ੍ਰ. ਜਗਵਿੰਦਰਜੀਤ ਸਿੰਘ ਗਰੇਵਾਲ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਮੀਟਿੰਗ ਹਾਲ ਵਿੱਚ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਮੋਗਾ ਸਾਰੰਗਪ੍ਰੀਤ ਸਿੰਘ ਔਜਲਾ, ਐਸ.ਡੀ.ਐਮ. ਬਾਘਾਪੁਰਾਣਾ ਸ੍ਰ. ਹਰਕੰਵਲਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਸ਼ੁਭੀ ਆਂਗਰਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਵਿੱਚ ਹਾਜ਼ਰ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਨੇ ਹਦਾਇਤ ਜਾਰੀ ਕੀਤੀ ਕਿ ਉਹ ਆਪਣੀ ਪੀ.ਜੀ.ਆਰ.ਐਸ. ਪੋਰਟਲ ਦੇ ਅਕਾਊਂਟ ਨੂੰ ਰੋਜ਼ਾਨਾ ਚੈੱਕ ਕਰਨਾ ਅਤੇ ਪੈਡਿੰਗ ਪਈਆਂ ਸ਼ਿਕਾਇਤਾਂ ਦਾ ਤੁਰੰਤ ਅਤੇ ਘੱਟ ਤੋਂ ਘੱਟ ਸਮੇਂ ਵਿੱਚ ਨਿਪਟਾਰਾ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੁਵਿਧਾਵਾਂ ਲੈਣ ਵਿੱਚ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਹੋਣਾ ਚਾਹੀਦਾ ਹੈ।
ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਦੇਰੀ ਲਈ ਜਿੰਮੇਵਾਰ ਪਹਿਲੂ ਦੀ ਨੇੜਿਓਂ ਜਾਂਚ ਕੀਤੀ ਜਾਵੇ।

[wpadcenter_ad id='4448' align='none']