ਵਿਧਾਇਕ ਦਹੀਯਾ ਵੱਲੋਂ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ

ਫ਼ਿਰੋਜ਼ਪੁਰ 13 ਜੂਨ : 

            ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਹੀਯਾ ਵੱਲੋਂ ਮੌਨਸੂਨ ਸੀਜ਼ਨ 2024 ਦੌਰਾਨ ਆਉਣ ਵਾਲੇ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਬੈਠਕ ਦੌਰਾਨ ਸੰਭਾਵਿਤ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਨੂੰ ਮੁੱਖ ਰੱਖਦਿਆਂ ਪਹਿਲ ਦੇ ਅਧਾਰ ‘ਤੇ ਕੀਤੇ ਜਾਣ ਵਾਲੇ ਹੜ੍ਹ ਰੋਕੂ ਅਗਾਊਂ ਪ੍ਰਬੰਧਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਐੱਸ.ਡੀ.ਐਮ. ਫ਼ਿਰੋਜ਼ਪੁਰ ਡਾ. ਚਾਰੂਮਿਤਾ ਵੀ ਹਾਜ਼ਰ ਸਨ। 

            ਇਸ ਮੌਕੇ ਸ੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਕੀਤੇ ਜਾਣ ਵਾਲੇ ਲੋੜੀਂਦੇ ਪ੍ਰਬੰਧ ਪਹਿਲ ਦੇ ਆਧਾਰ ‘ਤੇ ਮੁਕੰਮਲ ਕਰ ਲਏ ਜਾਣ। ਉਨ੍ਹਾਂ ਕਿਹਾ ਹਲਕਾ ਫਿਰੋਜ਼ਪੁਰ ਦਿਹਾਤੀ ਵਿੱਚ ਆਉਂਦੀਆਂ ਡਰੇਨਾਂ/ਨਹਿਰਾਂ ਦੀ ਸਫਾਈ ਆਦਿ ਦੇ ਪ੍ਰਬੰਧ ਪਹਿਲਾਂ ਹੀ ਮੁਕੰਮਲ ਕਰ ਲਏ ਜਾਣ। ੳਨ੍ਹਾਂ ਸਾਰੇ ਅਧਿਕਾਰੀਆਂ ਨੂੰ ਜ਼ਰੂਰਤ ਪੈਣ ਤੇ ਬਚਾਅ ਕੰਮਾਂ ਲਈ ਤਿਆਰ ਰਹਿਣ ਅਤੇ ਇਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਰੱਖਣ ਲਈ ਕਿਹਾ।

[wpadcenter_ad id='4448' align='none']