ਨਰਮੇ ਦੀ ਕਾਸ਼ਤ ਸਬੰਧੀ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 13 ਜੂਨ – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੁਆਰਾ ਚਲਾਈ ਜਾ ਰਹੀ ਨਰਮੇ ਦੀ ਕਾਸ਼ਤ ਦੀ ਸਫਲ ਮੁਹਿੰਮ ਤਹਿਤ ਕਿਸਾਨ ਕਲਿਆਣ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਪੀ.ਏ.ਯੂ. ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਤਿਉਣਾ ਵਿਖੇ ਕਿਸਾਨ ਜਾਗਰੂਕਤਾ ਖੇਤੀਬਾੜੀ ਕੈਂਪ ਲਗਾਇਆ ਗਿਆ। ਇਹ ਸਿਖਲਾਈ ਕੈਂਪ ਦਾ ਮੁੱਖ ਮਕਸਦ ਕਿਸਾਨਾਂ ਨੂੰ ਕੀੜੇ-ਮਕੌੜੇ ਤੇ ਬੀਮਾਰੀਆਂ ਦੀ ਅਗਾਊਂ ਰੋਕਥਾਮ ਬਾਰੇ ਜਾਗਰੂਕ ਕਰਨਾ ਸੀ।

ਇਸ ਮੌਕੇ ਕੇ.ਵੀ.ਕੇ ਦੇ ਡਿਪਟੀ ਡਾਇਰੈਕਟਰ ਡਾ. ਗੁਰਦੀਪ ਸਿੰਘ ਸਿੱਧੂ ਦੀ ਰਹਿਨਮਾਈ ਹੇਠ ਲਗਾਏ ਗਏ ਕੈਂਪ ਦੌਰਾਨ ਨਰਮੇ ਦੀ ਫਸਲ ਵਿੱਚ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਡਾ. ਤੇਜਬੀਰ ਸਿੰਘ ਬੁੱਟਰ ਨੇ ਨਰਮੇ ਦੀ ਫਸਲ ਵਿੱਚ ਸਿੰਚਾਈ ਅਤੇ ਖਾਦਾਂ ਦੀ ਸਹੀ ਵਰਤੋਂ ਢੁੱਕਵੇ ਸਮੇਂ ਤੇ ਕਰਨ ਸਬੰਧੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫਾਰਸ਼ ਖਾਦਾਂ ਹੀ ਵਰਤਣ ਕਿਉਂਕਿ ਜਿਆਦਾ ਖਾਦਾਂ ਦੀ ਵਰਤੋਂ ਨਾਲ ਕੀੜੇ-ਮਕੌੜਿਆਂ ਦਾ ਹਮਲਾ ਵਧੇਰੇ ਹੁੰਦਾ ਹੈ।

        ਡਾ. ਵਿਨੈ ਸਿੰਘ ਨੇ ਕਿਸਾਨਾਂ ਨੂੰ ਅਗਾਊਂ ਸਚੇਤ ਕਰਦਿਆ ਕਿਹਾ ਕਿ ਕਿਸਾਨ ਕਿਸੇ ਵੀ ਕੀੜੇ-ਮਕੌੜੇ ਦੀ ਰੋਕਥਾਮ ਤੋਂ ਪਹਿਲਾ ਇਸਦਾ ਆਰਥਿਕ ਨੁਕਸਾਨ ਪੱਧਰ ਜਰੂਰ ਦੇਖਣ ਅਤੇ ਫਸਲ ਤੇ ਜਿਆਦਾ ਹਮਲੇ ਦੀ ਸੂਰਤ ਵਿੱਚ ਸੰਯੁਕਤ ਕੀਟ ਪ੍ਰਬੰਧਨ ਨੂੰ ਧਿਆਨ ਵਿੱਚ ਰੱਖਦਿਆ ਯੂਨੀਵਰਸਿਟੀ ਵੱਲੋਂ ਸਿਫਾਰਸ਼ ਕੀਟਨਾਸ਼ਕਾਂ ਦੀ ਹੀ ਵਰਤੋਂ ਕਰਨ।

ਇਸ ਮੌਕੇ ਡਾ. ਗੁਰਮੀਤ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰ ਰੋਜ ਆਪਣੇ ਖੇਤਾਂ ਦਾ ਸਰਵੇਖਣ ਕਰਨ ਅਤੇ ਕਿਸੇ ਵੀ ਸਮੱਸਿਆ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਜਾ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਨ ਤੇ ਮਹਿਰਾਂ ਦੀ ਸਲਾਹ ਮੁਤਾਬਿਕ ਹੀ ਸਿਫਾਰਸ਼ ਜਹਿਰਾਂ ਦੀ ਵਰਤੋਂ ਕਰਨ। ਡਾ. ਸਰਵਪ੍ਰਿਆ ਸਿੰਘ ਨੇ ਕਿਸਾਨਾਂ ਨਾਲ ਘਰੇਲੂ ਬਗੀਚੀ ਦੀ ਮਹੱਤਤਾ ਅਤੇ ਫਲਾਂ ਦੀ ਪੌਸਟਿਕ ਬਗੀਚੀ ਬਾਰੇ ਜਾਣਕਾਰੀ ਸਾਂਝੀ ਕੀਤੀ।

ਇਸ ਮੌਕੇ ਡਾ. ਜਸਪ੍ਰੀਤ ਸਿੰਘ ਖੇਤੀਬਾੜੀ ਵਿਭਾਗ ਦੁਆਰਾ ਕਿਸਾਨਾਂ ਦੀ ਭਲਾਈ ਸਬੰਧੀ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਆਏ ਹੋਏ ਕਿਸਾਨਾਂ ਦਾ ਧੰਨਵਾਦ ਵੀ ਕੀਤਾ। 

[wpadcenter_ad id='4448' align='none']