ਗਰਮੀ ਅਤੇ ਲੂਅ ਤੋਂ ਬਚਣ ਅਤੇ ਤੰਦਰੁਸਤ ਰਹਿਣ ਲਈ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

Date:

ਫਾਜ਼ਿਲਕਾ, 14 ਜੂਨ

ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਤੇਜ ਗਰਮੀ ਦੀ ਕੀਤੀ ਭਵਿੱਖਬਾਣੀ ਦੇ ਮੱਦੇਨਜਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਸਾਵਧਾਨੀਆਂ ਵਰਤਨ ਦੀ ਅਪੀਲ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਬਹੁਤ ਜਿਆਦਾ ਗਰਮੀ ਪੈ ਰਹੀ ਅਤੇ ਗਰਮ ਹਵਾਵਾਂ ਚੱਲ ਰਹੀਆਂ ਹਨ ਅਤੇ ਆਉਣ ਵਾਲੇ ਦਿਨਾ ਗਰਮੀ ਦੇ ਹੋਰ ਵਧਣ ਦੀ ਸੰਭਾਵਨਾ ਹੈ ।ਉਨ੍ਹਾ ਕਿਹਾ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ । ਜ਼ਿਆਦਾ ਗਰਮੀ ਹੋਣ ਤੇ ਸਾਡਾ ਸਰੀਰ ਪਸੀਨੇ ਦੇ ਰੂਪ ਵਿੱਚ ਗਰਮੀ ਬਾਹਰ ਕੱਢਦਾ ਹੈ ਅਤੇ ਤਾਪਮਾਨ ਨੂੰ ਨਿਯੰਤਰਿਤ ਰੱਖਦਾ ਹੈ। ਜਿਸ ਨਾਲ ਸਰੀਰ ਵਿੱਚ ਪਾਣੀ ਦੀ ਕਮੀ ਹੋ ਜਾਂਦੀ ਹੈ। ਇੱਕ ਨਿਸ਼ਚਿਤ ਸੀਮਾ ਤੋਂ ਬਾਅਦ ਸਾਡੇ ਸਰੀਰ ਦਾ ਇਹ ਸਿਸਟਮ ਕੰਮ ਕਰਨਾ ਬੰਦ ਕਰ ਦਿੰਦਾ ਹੈ ਅਤੇ ਸਰੀਰ ਬਾਹਰ ਦੇ ਤਾਪਮਾਨ ਦੇ ਸਮਾਨ ਗਰਮ ਹੋ ਜਾਂਦਾ ਹੈ। ਜਿਸ ਨੂੰ ਲੂਅ ਲੱਗਣਾ ਕਹਿੰਦੇ ਜਾਂ ਫਿਰ ਹੀਟ ਸਟ੍ਰੋਕ ਕਹਿੰਦੇ ਹਨ। ਆਮ ਤੌਰ ਤੇ ਲੋਕ ਇਸਨੂੰ ਹਲਕੇ ਵਿਚ ਲੈਂਦੇ ਹਨ ਅਤੇ ਮੰਨਦੇ ਹਨ ਕਿ ਉਨ੍ਹਾਂ ਨੂੰ ਲੂਅ ਲੱਗ ਹੀ ਨਹੀਂ ਸਕਦੀ ਪਰੰਤੂ ਇੱਕ ਰਿਪੋਰਟ ਦੇ ਅਨੁਸਾਰ ਲੂਅ ਲੱਗਣਾ (ਹੀਟ ਸਟ੍ਰੋਕ) ਬਹੁਤ ਖਤਰਨਾਕ ਬੀਮਾਰੀ ਹੈ। ਬੱਚਿਆਂ ਅਤੇ ਬਜੁਰਗਾਂ, ਗਰਭਵਤੀ ਔਰਤਾਂ, ਮੋਟਾਪੇ ਤੋਂ ਪੀੜਤ ਲੋਕ, ਦਿਲ ਦੇ ਮਰੀਜ਼, ਸਰੀਰਕ ਰੂਪ ਨਾਲ ਕਮਜ਼ੋਰ ਲੋਕ ਤੇ ਕੁਝ ਵਿਸ਼ੇਸ਼ ਦਵਾਈਆਂ, ਜਿਨ੍ਹਾਂ ਦਾ ਸਰੀਰ ਦੇ ਰਸਾਇਣਾਂ ਜਾਂ ਖੂਨ ਦੀਆਂ ਨਾੜੀਆਂ ਤੇ ਅਸਰ ਪੈਂਦਾ ਹੈ, ਨੂੰ ਖਾਣ ਵਾਲੇ ਲੋਕਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ। ਇਸ ਦੇ ਇਲਾਵਾ ਮਜ਼ਦੂਰ ਵਰਗ, ਦਿਹਾੜੀਦਾਰ ਅਤੇ ਬੇਘਰ ਹੋ ਕੇ ਸੜਕਾਂ ਅਤੇ ਰੇਲਵੇ ਸਟੇਸ਼ਨਾਂ ਉੱਤੇ ਰਹਿਣ ਵਾਲੇ ਲੋਕੀਂ ਇਸ ਦਾ ਜਲਦੀ ਸ਼ਿਕਾਰ ਹੋ ਜਾਂਦੇ ਹਨ।

           ਲੂਅ ਲੱਗਣ ਨਾਲ ਸਰੀਰ ਨੂੰ ਬੇਚੈਨੀ ਅਤੇ ਘਬਰਾਹਟ ਹੋ ਸਕਦੀ ਹੈ ਅਤੇ ਜਿਆਦਾ ਸਮਾਂ ਧੁੱਪ ਵਿਚ ਰਹਿਣ ਨਾਲ ਅੱਖਾਂ ਦੇ ਸਾਹਮਣੇ ਹਨੇਰਾ ਛਾ ਜਾਣਾ, ਚੱਕਰ ਖਾ ਕੇ ਡਿੱਗ ਪੈਣਾ, ਗੱਲ ਸਮਝਣ ਵਿਚ ਮੁਸ਼ਕਲ ਆਉਣੀ, ਚਿੜਚਿੜਾਪਣ, ਜੁਬਾਨ ਦਾ ਲੜਖੜਾਉਣਾ, ਤੁਰਨ ਸਮੇਂ ਲੜਖੜਾਉਣਾ, ਦੌਰਾ ਪੈਣਾ ਆਦਿ ਹੋ ਸਕਦੇ ਹਨ।

           ਇਸ ਲਈ ਲੂਅ ਲੱਗਣ ਦੇ ਲੱਛਣ ਨਜ਼ਰ ਆਉਣ ਤੇ ਵਿਅਕਤੀ ਨੂੰ ਛਾਵੇਂ ਬਿਠਾ ਦਿੱਤਾ ਜਾਵੇ,ਉਸਦੇ ਕੱਪੜੇ ਢਿੱਲੇ ਕਰ ਦਿੱਤੇ ਜਾਣ,ਪੀਣ ਲਈ ਤਰਲ ਪਦਾਰਥ ਦਿੱਤਾ ਜਾਵੇ, ਸਰੀਰ ਦੇ ਤਾਪਮਾਨ ਨੂੰ ਘੱਟ ਕਰਨ ਦੇ ਲਈ ਠੰਢੇ ਪਾਣੀ ਦੀਆਂ ਪੱਟੀਆਂ ਕੀਤੀਆਂ ਜਾਣ ਅਤੇ ਤੁਰੰਤ  ਡਾਕਟਰ ਨੂੰ  ਚੈੱਕਅੱਪ ਕਰਵਾ ਕੇ ਡਾਕਟਰ ਦੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ ਅਤੇ ਆਪ ਮੁਹਾਰੇ  ਦਵਾਈਆਂ ਦਾ ਪ੍ਰਯੋਗ ਨਾ ਕੀਤਾ ਜਾਵੇ।

            ਉਨ੍ਹਾ ਲੋਕਾਂ ਨੂੰ ਅਪੀਲ ਕੀਤੀ ਕਿ  ਗਰਮੀ ਚ ਲੂਅ ਤੋਂ ਬਚਣ ਦੇ ਲਈ ਸਾਨੂੰ ਸਾਵਧਾਨੀਆਂ ਵਰਤਣ ਦੀ ਲੋੜ ਹੈ ਜਿਵੇਂ ਕਿ   ਜਦੋਂ ਵੀ ਘਰ ਤੋਂ ਬਾਹਰ ਨਿਕਲਣਾ ਹੋਵੇ ਤਾਂ ਜ਼ਿਆਦਾ ਮਾਤਰਾ ਵਿੱਚ ਪਾਣੀ ਪੀਤਾ ਜਾਵੇ, ਸੂਤੀ, ਹਲਕੇ ਅਤੇ ਆਰਾਮਦਾਇਕ ਕੱਪੜੇ ਪਾ ਕੇ ਅਤੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ, ਤਰਲ ਪਦਾਰਥਾਂ ਜਿਵੇਂ ਪਾਣੀ, ਨਿੰਬੂ ਪਾਣੀ, ਲੱਸੀ, ਓ.ਆਰ.ਐੱਸ. ਦੇ ਘੋਲ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ  ਅਤੇ  ਦੁਪਹਿਰ ਦੇ ਵੇਲੇ ਘਰ ਤੋਂ ਬਾਹਰ ਬਹੁਤ ਜਿਆਦਾ ਜਰੂਰੀ ਹੋਣ ਤੇ ਹੀ ਨਿਕਲਿਆ ਜਾਵੇ ।ਉਨ੍ਹਾ ਕਿਹਾ ਕਿ ਜ਼ਿਆਦਾ ਮਿਰਚ ਅਤੇ ਮਸਾਲੇਦਾਰ ਭੋਜਨ ਅਤੇ ਬਜ਼ਾਰ ਦੇ ਖਾਣੇ ਤੋਂ ਪ੍ਰਹੇਜ਼ ਕੀਤਾ ਜਾਵੇ, ਕੁਲਰ ਜਾਂ ਏ.ਸੀ. ਵਾਲੇ ਕਮਰੇ ਵਿੱਚ ਬੈਠਣ ਤੋਂ ਬਾਅਦ ਇੱਕ ਦਮ ਧੁੱਪ ਵਿੱਚ ਨਾ ਨਿਕਲਿਆ ਜਾਵੇ।

ਉਨ੍ਹਾਂ ਨੇ ਕਿਹਾ ਕਿ ਸਿਹਤ ਵਿਭਾਗ ਦੁਆਰਾ ਲੂਅ ਤੋਂ ਬਚਣ ਲਈ ਦੱਸੀਆਂ ਗਈਆਂ ਸਾਵਧਾਨੀਆਂ ਨੂੰ ਅਮਲ ਵਿੱਚ ਲਿਆ ਕੇ ਘਰ ਵਿੱਚ ਰਹੋ, ਸੁਰੱਖਿਅਤ ਰਹੋ ਤੇ ਸਵਸਥ ਰਹੋ। ਉਹਨਾ ਕਿਹਾ ਕਿ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਖਤਰਾ ਜ਼ਿਆਦਾ ਹੁੰਦਾ ਹੈ।

Share post:

Subscribe

spot_imgspot_img

Popular

More like this
Related

ਹਰਿਆਣਾ ਸਣੇ ਇਨ੍ਹਾਂ ਤਿੰਨ ਸੂਬਿਆਂ ‘ਚ NIA ਨੇ ਮਾਰਿਆ ਛਾਪਾ , 315 ਰਾਈਫਲਾਂ ਸਣੇ ਕਈ…

NIA Raid in 4 State  ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 19 ਦਸੰਬਰ 2024

Hukamnama Sri Harmandir Sahib Ji ਸਲੋਕੁ ਮਃ ੩ ॥ ਨਾਨਕ ਨਾਮੁ...

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...