Sunday, December 22, 2024

ਅਮਨ ਅਰੋੜਾ ਵੱਲੋਂ ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਨਾਲ ਮੁਲਾਕਾਤ

Date:

ਪੰਜਾਬ ਵਿੱਚ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟ ਸਥਾਪਤ ਕਰਨ ਵਾਸਤੇ ਵੀ.ਜੀ.ਐਫ. ਦੀ ਕੀਤੀ ਮੰਗ

• ਬਾਇਓਮਾਸ ਪਾਵਰ ਪ੍ਰਾਜੈਕਟਾਂ ‘ਚ ਸਾਲਾਨਾ 10 ਲੱਖ ਟਨ ਝੋਨੇ ਦੀ ਪਰਾਲੀ ਦੀ ਹੋਵੇਗੀ ਖਪਤ: ਅਮਨ ਅਰੋੜਾ

• ਨੈਸ਼ਨਲ ਗਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਪੰਜਾਬ ਨੂੰ ਹਾਈਡ੍ਰੋਜਨ ਪ੍ਰਾਜੈਕਟ ਲਈ ਵਿੱਤੀ ਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ, 14 ਫਰਵਰੀ:

ਸਾਫ-ਸੁਥਰੀ ਅਤੇ ਵਾਤਾਵਰਣ-ਪੱਖੀ ਊਰਜਾ ਦੇ ਉਤਪਾਦਨ ਅਤੇ ਵਰਤੋਂ ਵਿੱਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਬਿਜਲੀ, ਨਵੀਂ ਤੇ ਨਵਿਆਉਣਯੋਗ ਊਰਜਾ ਬਾਰੇ ਕੇਂਦਰੀ ਮੰਤਰੀ ਸ੍ਰੀ ਆਰ.ਕੇ. ਸਿੰਘ ਨਾਲ ਨਵੀਂ ਦਿੱਲੀ ਸਥਿਤ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਕੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ।

ਸੂਬੇ ਵਿੱਚ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਵਾਏਬਿਲਟੀ ਗੈਪ ਫੰਡਿੰਗ (ਵੀ.ਜੀ.ਐਫ.) ਦੀ ਮੰਗ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕੇਂਦਰੀ ਮੰਤਰੀ ਨੂੰ ਦੱਸਿਆ ਕਿ ਇਹ ਪ੍ਰਸਤਾਵਿਤ ਪ੍ਰਾਜੈਕਟ ਸਾਲਾਨਾ 10 ਲੱਖ ਟਨ ਝੋਨੇ ਦੀ ਪਰਾਲੀ ਦੀ ਖਪਤ ਕਰਨਗੇ। ਇਸ ਨਾਲ ਪਰਾਲੀ ਸਾੜਨ ਦੀ ਸਮੱਸਿਆ ਦਾ ਸਥਾਈ ਹੱਲ ਹੋਣ ਨਾਲ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਉਣ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਨੇ ਸ੍ਰੀ ਆਰ.ਕੇ. ਸਿੰਘ ਨੂੰ ਇਨ੍ਹਾਂ 100 ਮੈਗਾਵਾਟ ਦੇ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ 5 ਕਰੋੜ ਰੁਪਏ ਪ੍ਰਤੀ ਮੈਗਾਵਾਟ ਵੀ.ਜੀ.ਐਫ. ਦੇਣ ਦੀ ਮੰਗ ‘ਤੇ ਵਿਚਾਰ ਕਰਨ ਦੀ ਬੇਨਤੀ ਕੀਤੀ।

ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਰਾਲੀ ਨੂੰ ਈਂਧਣ ਵਜੋਂ ਵਰਤਣ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸਹਿਯੋਗ ਨਾਲ ਪੰਜਾਬ ਨਵਿਆਉਣਯੋਗ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਭੂਮਿਕਾ ਨਿਭਾਅ ਸਕਦਾ ਹੈ ਜੋ ਸਾਰਿਆਂ ਦੇ ਹਿੱਤ ਵਿੱਚ ਹੋਵੇਗਾ।

ਉਨ੍ਹਾਂ ਨੇ ਸੂਬੇ ਵਿੱਚ ਬਾਇਓਮਾਸ ਸੋਲਰ ਹਾਈਬ੍ਰਿਡ ਪਾਵਰ ਪ੍ਰਾਜੈਕਟ ਸਥਾਪਤ ਕਰਨ ਲਈ ਵਿੱਤੀ ਅਤੇ ਤਕਨੀਕੀ ਸਹਾਇਤਾ ਦੀ ਮੰਗ ਵੀ ਕੀਤੀ।

ਗਰੀਨ ਹਾਈਡ੍ਰੋਜਨ ਨਾਲ ਸਬੰਧਤ ਮੁੱਦਿਆਂ ਨੂੰ ਉਠਾਉਂਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਨੈਸ਼ਨਲ ਗਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਖੇਤੀ ਰਹਿੰਦ-ਖੂੰਹਦ ਆਧਾਰਤ ਗਰੀਨ ਹਾਈਡ੍ਰੋਜਨ ਪ੍ਰਾਜੈਕਟਾਂ ਨੂੰ ਸਥਾਪਤ ਕਰਨ ਲਈ ਤਕਨੀਕੀ ਅਤੇ ਵਿੱਤੀ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ।

ਕੇਂਦਰੀ ਮੰਤਰੀ ਸ੍ਰੀ ਆਰ.ਕੇ. ਸਿੰਘ ਨੇ ਪੰਜਾਬ ਦੇ ਕੈਬਨਿਟ ਮੰਤਰੀ ਨੂੰ ਭਰੋਸਾ ਦਿੱਤਾ ਕਿ ਮੰਤਰਾਲੇ ਵੱਲੋਂ ਬਾਇਓਮਾਸ ਪਾਵਰ ਪ੍ਰਾਜੈਕਟਾਂ ਲਈ ਵੀ.ਜੀ.ਐਫ. ਮੁਹੱਈਆ ਕਰਵਾਉਣ ਬਾਰੇ ਵਿਚਾਰ ਕਰਨ ਤੋਂ ਇਲਾਵਾ ਹੋਰ ਸਾਰੇ ਮੁੱਦਿਆਂ ਨੂੰ ਵੀ ਜਲਦੀ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੈਸ਼ਨਲ ਗ੍ਰੀਨ ਹਾਈਡ੍ਰੋਜਨ ਮਿਸ਼ਨ ਤਹਿਤ ਪੰਜਾਬ ਨੂੰ ਪਸੰਦੀਦਾ ਰਾਜ ਵਜੋਂ ਵਿਚਾਰਿਆ ਜਾਵੇਗਾ।  

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...