US President Joe Biden
ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਮੰਗਲਵਾਰ ਨੂੰ ਅਮਰੀਕਾ ਵਿਚ ਗੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਲੱਖਾਂ ਪ੍ਰਵਾਸੀਆਂ ਨੂੰ ਨਾਗਰਿਕਤਾ ਦੇਣ ਲਈ ਇਕ ਨਵੀਂ ਕੋਸ਼ਿਸ਼ ਦਾ ਐਲਾਨ ਕੀਤਾ, ਜਿਨ੍ਹਾਂ ਨੇ ਅਮਰੀਕੀ ਨਾਗਰਿਕਾਂ ਨਾਲ ਵਿਆਹ ਕਰਵਾਇਆ ਹੈ।
ਇਹ ਚੋਣ ਵਰ੍ਹੇ ਵਿਚ ਚੁੱਕਿਆ ਗਿਆ ਕਦਮ ਹੈ, ਜੋ ਰਿਪਬਲਿਕਨ ਵਿਰੋਧੀ ਡੋਨਾਲਡ ਟਰੰਪ ਦੀ ਸਮੂਹਿਕ ਦੇਸ਼ ਨਿਕਾਲੇ ਦੀ ਯੋਜਨਾ ਦੇ ਬਿਲਕੁਲ ਉਲਟ ਹੈ। ਵ੍ਹਾਈਟ ਹਾਊਸ ਦੇ ਇੱਕ ਸਮਾਗਮ ਵਿੱਚ ਬਾਇਡਨ ਨੇ ਅਮਰੀਕਾ-ਮੈਕਸੀਕੋ ਸਰਹੱਦ ‘ਤੇ ਪ੍ਰਵਾਸੀ ਪਰਿਵਾਰਾਂ ਨੂੰ ਵੱਖ ਕਰਨ ਅਤੇ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਪ੍ਰਵਾਸੀਆਂ ਬਾਰੇ ਭੜਕਾਊ ਭਾਸ਼ਾ ਵਰਤਣ ਲਈ ਟਰੰਪ ਦੀ ਆਲੋਚਨਾ ਕੀਤੀ।
ਦੱਸ ਦਈਏ ਕਿ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਚੋਣ ਸਾਲ ਵਿਚ ਇਕ ਵਿਆਪਕ ਕਦਮ ਚੁੱਕ ਰਹੇ ਹਨ, ਜਿਸ ਨਾਲ ਹੁਣ ਤੱਕ ਦੇਸ਼ ਵਿਚ ਰਹਿ ਰਹੇ ਲੱਖਾਂ ਗੈਰਕਾਨੂੰਨੀ ਪਰਵਾਸੀਆਂ ਨੂੰ ਰਾਹਤ ਮਿਲ ਸਕਦੀ ਹੈ ਤੇ ਉਨ੍ਹਾਂ ਨੂੰ ਅਮਰੀਕੀ ਨਾਗਰਿਕਤਾ ਮਿਲਣ ਦਾ ਰਾਹ ਸਾਫ਼ ਹੋ ਸਕਦਾ ਹੈ।
READ ALSO : ਪੰਜਾਬ ਪੁਲਿਸ ਨੇ ਐਸ.ਬੀ.ਐਸ.ਨਗਰ ਵਿੱਚ ਨਸ਼ਿਆਂ ਵਿਰੁੱਧ ਸਾਈਕਲ ਰੈਲੀ ਕੱਢੀ
ਬਾਇਡਨ ਦੀ ਇਸ ਪੇਸ਼ਕਦਮੀ ਨੂੰ ਮਹੀਨੇ ਦੀ ਸ਼ੁਰੂਆਤ ਵਿਚ ਸਰਹੱਦ ਉਤੇ ਉਨ੍ਹਾਂ ਵੱਲੋਂ ਅਪਣਾਈ ਗਈ ਹਮਲਾਵਰ ਨੀਤੀ ਨੂੰ ਸੰਤੁਲਤ ਕਰਨ ਦੇ ਯਤਨ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦੇ ਹਮਲਾਵਰ ਰੁਖ਼ ਨੇ ਕਈ ਡੈਮੋਕਰੈਟਿਕ ਸੰਸਦ ਮੈਂਬਰਾਂ ਨੂੰ ਨਾਰਾਜ਼ ਕਰ ਦਿੱਤਾ ਸੀ। ਅਮਰੀਕੀ ਰਾਸ਼ਟਰਪਤੀ ਦਫ਼ਤਰ ਨੇ ਮੰੰਗਲਵਾਰ ਨੂੰ ਐਲਾਨ ਕੀਤਾ ਕਿ ਬਾਇਡਨ ਪ੍ਰਸ਼ਾਸਨ ਆਉਣ ਵਾਲੇ ਮਹੀਨਿਆਂ ਵਿਚ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਅਮਰੀਕੀ ਨਾਗਰਿਕਾਂ ਦੇ ਕੁਝ ਜੀਵਨ ਸਾਥੀਆਂ ਨੂੰ ਸਥਾਈ ਨਿਵਾਸ ਤੇ ਨਾਗਰਿਕਤਾ ਲਈ ਅਰਜ਼ੀ ਦਾਖ਼ਲ ਕਰਨ ਦੀ ਖੁੱਲ੍ਹ ਦੇਵੇਗਾ।
US President Joe Biden