AAP announced the candidate ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ‘ਆਪ’ ਨੇ ਸੁਸ਼ੀਲ ਕੁਮਾਰ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਕਾਂਗਰਸ ਵਿਚੋਂ ਕੱਢਣ ਦੇ ਮਗਰੋਂ ਅਤੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੁੰਦੇ ਸਾਰ ਹੀ ‘ਆਪ’ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਨ੍ਹਾਂ ਨੂੰ ਅੱਜ ਆਪਣਾ ਉਮੀਦਵਾਰ ਐਲਾਨ ਦਿੱਤਾ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਵਧਾਈਆਂ ਦਿੱਤੀਆਂ ਗਈਆਂ ਹਨ।
ਜ਼ਿਕਰਯੋਗ ਹੈ ਕਿ ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਬੁੱਧਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਰਿੰਕੂ ਨੂੰ ਫਗਵਾੜਾ ਦੇ ਐੱਲ. ਪੀ. ਯੂ. ਵਿਖੇ ਰੱਖੇ ਗਏ ਇਕ ਪ੍ਰੋਗਰਾਮ ਵਿਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਉਨ੍ਹਾਂ ਵੱਲੋਂ ਫਗਵਾੜਾ ਵਿੱਚ ਯੋਗਸ਼ਾਲਾ ਦਾ ਉਦਘਾਟਨ ਕੀਤਾ ਗਿਆ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੁਸ਼ੀਲ ਰਿੰਕੂ ਦਾ ਪਾਰਟੀ ਵਿਚ ਆਉਣ ‘ਤੇ ਸਵਾਗਤ ਕੀਤਾ ਸੀ। ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।AAP announced the candidate
ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਮਗਰੋਂ ਸੁਸ਼ੀਲ ਰਿੰਕੂ ਨੇ ਕਿਹਾ ਕਿ ਸੀ ਮੈਂ ‘ਆਪ’ ਸੁਪਰੀਮੋ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਘਵ ਚੱਢਾ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਮੇਰੇ ‘ਤੇ ਵਿਸ਼ਵਾਸ ਕਰਕੇ ਮੈਨੂੰ ਪਾਰਟੀ ‘ਚ ਸ਼ਾਮਲ ਕੀਤਾ ਅਤੇ ਮੈਂ ਭਰੋਸਾ ਦਿਵਾਉਂਦਾ ਹਾਂ ਕਿ ਮੈਂ ਪਾਰਟੀ ਨੂੰ ਹੋਰ ਬੁਲੰਦੀਆਂ ‘ਤੇ ਪਹੁੰਚਾਵਾਂਗਾ। ਮੀਡੀਆ ਨੂੰ ਸੰਬੋਧਨ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਪਰਿਵਾਰ ਦਿਨੋ-ਦਿਨ ਵਧਦਾ ਅਤੇ ਮਜ਼ਬੂਤ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਦੇਸ਼ ਦੀ ਸੇਵਾ ਕਰਨਾ ਚਾਹੁੰਦੇ ਹਨ, ਉਨ੍ਹਾਂ ਦਾ ‘ਆਪ’ ਵਿਚ ਹਮੇਸ਼ਾ ਸਵਾਗਤ ਹੈ। ਇਕ ਵੱਡੇ ਪਰਿਵਾਰ ਦੇ ਨਾਲ ਅਸੀਂ ਲੋਕਾਂ ਦੀ ਬਿਹਤਰ ਸੇਵਾ ਕਰ ਸਕਾਂਗੇ।
also read : ਕੀ ਸਾਨੂੰ ਬਿਮਾਰ ਕਰਨ ਵਿਚ ਲੂਣ ਦਾ ਹੱਥ ਤਾਂ ਨਹੀਂ?
ਇਥੇ ਇਹ ਵੀ ਦੱਸਣਯੋਗ ਹੈ ਕਿ ਸੁਸ਼ੀਲ ਕੁਮਾਰ ਰਿੰਕੂ ਖ਼ਿਲਾਫ਼ ਬੁੱਧਵਾਰ ਕਾਂਗਰਸ ਹਾਈਕਮਾਨ ਨੇ ਵੱਡਾ ਐਕਸ਼ਨ ਲੈਂਦੇ ਹੋਏ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਸੀ। ਇਸ ਦੀ ਜਾਣਕਾਰੀ ਹਰੀਸ਼ ਚੌਧਰੀ ਵੱਲੋਂ ਦਿੱਤੀ ਗਈ ਸੀ। ਪਾਰਟੀ ਵੱਲੋਂ ਇਹ ਐਕਸ਼ਨ ਰਿੰਕੂ ਵੱਲੋਂ ਪਾਰਟੀ ਵਿਰੋਧੀ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੋਂ ਬਾਅਦ ਲਿਆ ਗਿਆ। ਇਸ ਸਬੰਧੀ ਹਰੀਸ਼ ਚੌਧਰੀ ਵਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਪਾਰਟੀ ਦਾ ਇਕ ਖੇਮਾ ਵੀ ਕਾਫ਼ੀ ਨਾਰਾਜ਼ ਹੈ। ਇਹ ਖੇਮਾ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦੇ ਭਰਾ ਰਾਜਨ ਅੰਗੁਰਾਲ ਲਈ ਟਿਕਟ ਦੀ ਮੰਗ ਕਰ ਰਿਹਾ ਸੀ ਪਰ ਫਿਲਹਾਲ ਪਾਰਟੀ ਦੇ ਆਲਾ ਆਗੂਆਂ ਨੇ ਪਰਿਵਾਰਵਾਦ ਨਾ ਚੱਲਣ ਦੇਣ ਦਾ ਦਲੀਲ ਦੇ ਕੇ ਇਸ ਮੰਗ ਨੂੰ ਖਾਰਿਜ ਕਰ ਦਿੱਤਾ ਹੈ।
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦਾ ਨਤੀਜਾ ਐਲਾਨਿਆ ਜਾਵੇਗਾ। ਯਾਦ ਰਹੇ ਕਿ ਕਾਂਗਰਸ ਵੱਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਜਦਕਿ ਅਕਾਲੀ ਦਲ ਅਤੇ ਭਾਜਪਾ ਵਲੋਂ ਅਜੇ ਤਕ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ।AAP announced the candidate