Punjab ‘ਚ VVIP-VIP ਨੂੰ ਮੁਫ਼ਤ ‘ਚ ਨਹੀਂ ਮਿਲੇਗੀ ਪੁਲਿਸ ਸਕਿਊਰਿਟੀ, ਨਿਯਮਾਂ ‘ਚ ਹੋਇਆ ਬਦਲਾਅ

Police security will not be available

Police security will not be available
ਪੰਜਾਬ ‘ਚ ਹੁਣ ਵੀਆਈਪੀ ਲੋਕਾਂ ਨੂੰ ਮੁਫਤ ਸਕਿਊਰਿਟੀ ਨਹੀਂ ਮਿਲੇਗੀ, ਸਗੋਂ ਉਨ੍ਹਾਂ ਨੂੰ ਸੁਰੱਖਿਆ (Security) ਲਈ ਭੁਗਤਾਨ ਕਰਨਾ ਪੈਣਾ। ਪੁਲਿਸ ਵਿਭਾਗ  (Police Department)  ਵੱਲੋਂ ਇਸ ਸਬੰਧੀ ਖਰੜਾ ਤਿਆਰ ਕਰ ਲਿਆ ਗਿਆ ਹੈ। ਜਿਸ ਬਾਰੇ ਪੁਲਿਸ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਵਿੱਚ ਜਾਣਕਾਰੀ ਦਿੱਤੀ ਹੈ।

ਪੰਜਾਬ ਪੁਲਿਸ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਦਿੱਤੇ ਡਰਾਫਟ ਅਨੁਸਾਰ ਜਿਨ੍ਹਾਂ ਦੀ ਆਮਦਨ 3 ਲੱਖ ਰੁਪਏ ਤੋਂ ਘੱਟ ਹੈ, ਉਨ੍ਹਾਂ ਨੂੰ ਕੋਈ ਪੈਸਾ ਨਹੀਂ ਦੇਣਾ ਪਵੇਗਾ। ਇਸ ਤੋਂ ਬਿਨਾਂ ਕਿਸੇ ਕੇਸ ਦੇ ਮੁੱਖ ਗਵਾਹ ਨੂੰ ਵੀ ਮੁਫ਼ਤ ਸੁਰੱਖਿਆ ਦਿੱਤੀ ਜਾਵੇਗੀPolice security will not be available

ਜੇਕਰ ਲੋਕ ਪੁਲਿਸ ਤੋਂ ਨਿੱਜੀ ਸੁਰੱਖਿਆ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਇਸ ਦੀ ਕੀਮਤ ਚੁਕਾਉਣੀ ਪਵੇਗੀ। 3 ਲੱਖ ਰੁਪਏ ਤੋਂ ਘੱਟ ਆਮਦਨ ਵਾਲੇ ਲੋਕਾਂ ਅਤੇ ਗਵਾਹਾਂ ਨੂੰ ਮੁਫ਼ਤ ਸੁਰੱਖਿਆ ਦਿੱਤੀ ਜਾਵੇਗੀ। ਇਸ ਸਮੇਂ ਪੰਜਾਬ ਪੁਲਿਸ ਨੇ 900 ਦੇ ਕਰੀਬ ਲੋਕਾਂ ਨੂੰ ਸੁਰੱਖਿਆ (Security) ਦਿੱਤੀ ਗਈ ਹੈ। ਇਨ੍ਹਾਂ ਨੂੰ ਤਿੰਨ ਸ਼੍ਰੇਣੀਆਂ ਵਿੱਚ ਰੱਖਿਆ ਗਿਆ ਹੈ। ਪਹਿਲੇ ਨੰਬਰ ‘ਤੇ ਸਿਆਸਤਦਾਨ, ਦੂਜੇ ਨੰਬਰ ‘ਤੇ ਮਸ਼ਹੂਰ ਹਸਤੀਆਂ ਅਤੇ ਤੀਜੇ ‘ਤੇ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਆਉਂਦੇ ਹਨ।

also read ;- ਤੜਕੇ ਮੂੰਹ-ਹਨ੍ਹੇਰੇ ਪੁਲਿਸ ਨੇ ਕੀਤਾ ਐਨਕਾਊਂਟਰ

ਨਵੇਂ ਖਰੜੇ ਮੁਤਾਬਕ ਜਿਨ੍ਹਾਂ ਲੋਕਾਂ ਨੂੰ ਸੁਰੱਖਿਆ ਦਿੱਤੀ ਗਈ ਹੈ, ਉਨ੍ਹਾਂ ਦੀ ਹਰ ਤਿੰਨ ਮਹੀਨੇ ਬਾਅਦ ਸਮੀਖਿਆ ਕੀਤੀ ਜਾਵੇਗੀ ਕਿ ਉਨ੍ਹਾਂ ਨੂੰ ਸੁਰੱਖਿਆ ਦੀ ਲੋੜ ਹੈ ਜਾਂ ਨਹੀਂ। ਇਸ ਦੇ ਆਧਾਰ ‘ਤੇ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ। ਯਾਨੀ ਹਰ 3 ਮਹੀਨੇ ਬਾਅਦ ਦੇਖਿਆ ਜਾਵੇਗਾ ਕਿ ਸੁਰੱਖਿਆ ਦਿੱਤੀ ਜਾਣੀ ਹੈ ਜਾਂ ਨਹੀਂ। ਇਹ ਨਵਾਂ ਖਰੜਾ ਜੁਲਾਈ ਤੋਂ ਲਾਗੂ ਕੀਤਾ ਜਾ ਸਕਦਾ ਹੈ।Police security will not be available

[wpadcenter_ad id='4448' align='none']