The CM criticized the Badals
ਸੰਗਰੂਰ ਵਿਖੇ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਰਸੀ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਗਿਣਾਉਣ ਦੇ ਨਾਲ-ਨਾਲ ਵਿਰੋਧੀਆਂ ਨੂੰ ਵੀ ਲੰਮੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਕਈ ਲੋਕ ‘ਸ਼ੇਖ ਚਿੱਲੀ’ ਵਾਂਗ ਪੰਜਾਬ ਸਰਕਾਰ ਸੁੱਟਣ ਦੇ ਸੁਫ਼ਨੇ ਵੇਖ ਰਹੇ ਹਨ। ਉਨ੍ਹਾਂ ਵਿਰੋਧੀਆਂ ਨੂੰ ਕਿਹਾ ਕਿ ਇਹ ਲੋਕਾਂ ਵੱਲੋਂ ਬਣਾਈ ਹੋਈ ਸਰਕਾਰ ਹੈ, ਇਸ ਨੂੰ ਕੋਈ ਡੇਗ ਨਹੀਂ ਸਕਦਾ।The CM criticized the Badals
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (28 ਜੂਨ 2024)
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਹਾਲਾਤ ‘ਤੇ ਵੀ ਤੰਜ ਕੱਸਿਆ। ਉਨ੍ਹਾਂ ਕਿਹਾ ਕਿ ਇਹ ਇਕ ਦੂਜੇ ਨੂੰ ਹੀ ਗਾਹਲੋ-ਗਾਹਲੀ ਹੋਏ ਪਏ ਹਨ। ਚੰਦੂਮਾਜਰਾ ਹੋਰੀਂ ਸੁਖਬੀਰ ਬਾਦਲ ਨਾਲ ਪ੍ਰਧਾਨਗੀ ਦਾ ਰੌਲ਼ਾ ਪਾਈ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਹਜੇ ਵੀ ਪ੍ਰਧਾਨਗੀਆਂ ਨਹੀਂ ਛੱਡ ਰਹੇ, ਰੱਸੀ ਸੜ ਗਈ ਪਰ ਵਲ਼ ਨਹੀਂ ਗਿਆ। ਉਨ੍ਹਾਂ ਜਲੰਧਰ ਜ਼ਿਮਨੀ ਚੋਣ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਹਿਲੀ ਵਾਰ ਹੋਇਆ ਹੈ ਕਿ ਤੱਕੜੀ ਕਿਸੇ ਹੋਰ ਉਮੀਦਵਾਰ ਕੋਲ ਹੈ ਤੇ ਸੁਖਬੀਰ ਬਾਦਲ ਕਿਸੇ ਹੋਰ ਉਮੀਦਵਾਰ ਦੇ ਹੱਕ ਵਿਚ ਖੜ੍ਹਾ ਹੈ। ਪਹਿਲੀ ਵਾਰ ਹਾਥੀ ਤੱਕੜੀ ‘ਚ ਤੁਲਿਆ ਹੈ।The CM criticized the Badals