Kalsi will fight the election
ਡਿਬਰੂਗੜ੍ਹ ਜੇਲ੍ਹ ‘ਚ ਬੰਦ ਦਿਲਜੀਤ ਕਲਸੀ ਵੱਲੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਹੈ। ਉਹ ਡੇਰਾ ਬਾਬਾ ਨਾਨਕ ਤੋਂ ਉਮੀਦਵਾਰ ਹੋਣਗੇ। ਕਲਸੀ ਦੀ ਪਤਨੀ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਲੋਕ ਸਭਾ ਚੋਣਾਂ ਵਿਚ ਅੰਮ੍ਰਿਤਪਾਲ ਸਿੰਘ ਦੀ ਜਿੱਤ ਤੋਂ ਬਾਅਦ ਫੈਸਲਾ ਲਿਆ ਗਿਆ ਹੈ।
ਇਸ ਤੋਂ ਪਹਿਲਾਂ ਡਿਬਰੂਗੜ੍ਹ ਜੇਲ੍ਹ ‘ਚ ਬੰਦ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਕੁਲਵੰਤ ਸਿੰਘ ਨੇ ਜ਼ਿਮਨੀ ਚੋਣ ਲੜਨ ਦਾ ਐਲਾਨ ਕੀਤਾ ਸੀ। ਕੁਲਵੰਤ ਸਿੰਘ ਬਰਨਾਲਾ ਤੋਂ ਜ਼ਿਮਨੀ ਚੋਣ ਲੜੇਗਾ। ਇਥੋਂ ਉਹ ਆਜ਼ਾਦ ਚੋਣ ਲੜਨਗੇ। ਕੁਲਵੰਤ ਸਿੰਘ ਵੀ NSA ਤਹਿਤ ਅੰਮ੍ਰਿਤਪਾਲ ਸਿੰਘ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਦੱਸ ਦਈਏ ਕਿ ਕੁਲਵੰਤ ਸਿੰਘ ਮੋਗਾ ਦੇ ਰਾਉਂਕੇ ਕਲਾ ਦਾ ਰਹਿਣ ਵਾਲਾ ਹੈ।
ਇਹ ਜਾਣਕਾਰੀ ਕੁਲਵੰਤ ਸਿੰਘ ਦੇ ਭਰਾ ਭਾਈ ਮਹਾ ਸਿੰਘ ਵੱਲੋਂ ਦਿੱਤੀ ਗਈ ਹੈ। ਕੁਲਵੰਤ ਸਿੰਘ ਦੇ ਭਾਈ ਮਹਾ ਸਿੰਘ ਦਾ ਕਹਿਣਾ ਹੈ ਕਿ ਮੈਂ ਆਪਣੇ ਭਰਾ ਨਾਲ ਫ਼ੋਨ ‘ਤੇ ਗੱਲ ਕੀਤੀ ਸੀ। ਉਨ੍ਹਾਂ ਜੇਲ੍ਹ ਵਿੱਚ ਰਹਿੰਦਿਆਂ ਹੀ ਬਰਨਾਲਾ ਤੋਂ ਜ਼ਿਮਨੀ ਚੋਣ ਲੜਨ ਦਾ ਫੈਸਲਾ ਕੀਤਾ ਹੈ।Kalsi will fight the election
ਦੱਸ ਦਈਏ ਕਿ ਮੀਤ ਹੇਅਰ ਵੱਲੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਬਰਨਾਲਾ ਦੀ ਸੀਟ ਖਾਲੀ ਹੋ ਗਈ ਹੈ। ਬਰਨਾਲਾ ਵਿਖੇ ਵੀ ਜ਼ਿਮਨੀ ਚੋਣ ਹੋਵੇਗੀ। ਭਾਈ ਕੁਲਵੰਤ ਸਿੰਘ ਰਾਉਂਕੇ ਦੇ ਭਰਾ ਮਹਾ ਸਿੰਘ ਮੁਤਾਬਕ ਉਹ ਬਰਨਾਲਾ ਤੋਂ ਵਿਧਾਨ ਸਭਾ ਦੀ ਜ਼ਿਮਨੀ ਚੋਣ ਲੜਨਗੇ।
also read :- ਮੋਹਾਲੀ ਵਿਖੇ “ਰਾਸ਼ਟਰ ਪੱਧਰੀ ਲਰਨ ਟੂ ਲਿਵ ਟੂਗੇਦਰ ਕੈਂਪ” ਦਾ ਸਮਾਪਤੀ ਸਮਾਰੋਹ ਕਰਵਾਇਆ ਗਿਆ
ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਪ੍ਰਧਾਨ ਮੰਤਰੀ ਬਾਜੇਕੇ ਵੱਲੋਂ ਗਿੱਦੜਬਾਹਾ ਸੀਟ ਤੋਂ ਚੋਣ ਲੜਨ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਇਹ ਐਲਾਨ ਬਾਜੇਕੇ ਦੇ ਨਾਬਾਲਿਗ ਪੁੱਤਰ ਵੱਲੋਂ ਕੀਤਾ ਗਿਆ ਸੀ।Kalsi will fight the election