Cars parked outside the houses
ਉੱਤਰਾਖੰਡ ਵਿਚ ਮਾਨਸੂਨ ਪਹੁੰਚ ਗਿਆ ਹੈ। ਇਸ ਤੋਂ ਬਾਅਦ ਪੂਰੇ ਸੂਬੇ ‘ਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਦੂਜੇ ਪਾਸੇ ਮਾਨਸੂਨ ਦੀ ਪਹਿਲੀ ਬਾਰਿਸ਼ ਨੇ ਵੀ ਆਪਣਾ ਕਹਿਰ ਦਿਖਾਇਆ। ਕਈ ਥਾਵਾਂ ਤੋਂ ਭਿਆਨਕ ਤਸਵੀਰਾਂ ਸਾਹਮਣੇ ਆ ਰਹੀਆਂ ਹਨ।
ਸੂਬੇ ਵਿਚ ਹੋ ਰਹੀ ਬਾਰਸ਼ ਕਾਰਨ ਦਰਿਆਵਾਂ ਦੇ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਪਹਾੜੀ ਖੇਤਰਾਂ ਵਿਚ ਭਾਰੀ ਮੀਂਹ ਕਾਰਨ ਗੰਗਾ ਨਦੀ ਦੇ ਨਾਲ-ਨਾਲ ਰਾਜ ਦੀਆਂ ਸਾਰੀਆਂ ਸਹਾਇਕ ਨਦੀਆਂ ਦੇ ਪਾਣੀ ਦਾ ਪੱਧਰ ਉੱਚਾ ਹੋ ਗਿਆ ਹੈ। ਇਸ ਨਾਲ ਪ੍ਰਸ਼ਾਸਨ ਦੀਆਂ ਤਿਆਰੀਆਂ ਦੀ ਪੋਲ ਵੀ ਖੁੱਲ੍ਹ ਗਈ ਹੈ
ਹਰਿਦੁਆਰ ‘ਚ ਮਾਨਸੂਨ ਦੀ ਪਹਿਲੀ ਬਾਰਿਸ਼ ‘ਚ ਵਾਹਨ ਤੂੜੀ ਵਾਂਗ ਪਾਣੀ ‘ਚ ਵਹਿ ਗਏ। ਹਰਿਦੁਆਰ ਦੇ ਉੱਤਰੀ ਇਲਾਕਿਆਂ ‘ਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ। ਲੋਕਾਂ ਦੇ ਘਰਾਂ ਵਿੱਚ ਪਾਣੀ ਵੜ ਗਿਆ ਅਤੇ ਬਾਹਰ ਖੜ੍ਹੀਆਂ ਕਾਰਾਂ ਗੰਗਾ ਵਿੱਚ ਵਹਿ ਗਈਆਂ।Cars parked outside the houses
ਗੰਗਾ ਵਿੱਚ ਤੈਰਦੀਆਂ ਕਾਰਾਂ ਨੂੰ ਦੇਖ ਕੇ ਇੱਥੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਇਸ ਘਟਨਾ ਨੂੰ ਕੁਝ ਲੋਕਾਂ ਨੇ ਆਪਣੇ ਕੈਮਰਿਆਂ ‘ਚ ਕੈਦ ਕਰ ਲਿਆ।
ਲੋਕਾਂ ਦਾ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਪ੍ਰਸ਼ਾਸਨ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਵਾਰ ਮੌਸਮ ਵਿਭਾਗ ਨੇ ਸੂਬੇ ‘ਚ ਜ਼ਿਆਦਾ ਮੀਂਹ ਪੈਣ ਦੀ ਚਿਤਾਵਨੀ ਪਹਿਲਾਂ ਹੀ ਜਾਰੀ ਕਰ ਦਿੱਤੀ ਸੀ, ਜਿਸ ਤੋਂ ਬਾਅਦ ਸਾਰੇ ਵਿਭਾਗਾਂ ਨੇ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।
ਗੰਗਾ ਵਿੱਚ ਤੈਰਦੀਆਂ ਕਾਰਾਂ ਨੂੰ ਦੇਖ ਕੇ ਇੱਥੇ ਲੋਕਾਂ ਦੀ ਭਾਰੀ ਭੀੜ ਇਕੱਠੀ ਹੋ ਗਈ। ਇਸ ਘਟਨਾ ਨੂੰ ਕੁਝ ਲੋਕਾਂ ਨੇ ਆਪਣੇ ਕੈਮਰਿਆਂ ‘ਚ ਕੈਦ ਕਰ ਲਿਆ।
also read :- ਡਿਬਰੂਗੜ੍ਹ ਜੇਲ੍ਹ ‘ਚ ਬੰਦ ਦਿਲਜੀਤ ਕਲਸੀ ਵੱਲੋਂ ਚੋਣ ਲੜਨ ਦਾ ਐਲਾਨ
ਲੋਕਾਂ ਦਾ ਰੋਜ਼ਾਨਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਪ੍ਰਸ਼ਾਸਨ ਨੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਇਸ ਵਾਰ ਮੌਸਮ ਵਿਭਾਗ ਨੇ ਸੂਬੇ ‘ਚ ਜ਼ਿਆਦਾ ਮੀਂਹ ਪੈਣ ਦੀ ਚਿਤਾਵਨੀ ਪਹਿਲਾਂ ਹੀ ਜਾਰੀ ਕਰ ਦਿੱਤੀ ਸੀ, ਜਿਸ ਤੋਂ ਬਾਅਦ ਸਾਰੇ ਵਿਭਾਗਾਂ ਨੇ ਆਪਣੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ।Cars parked outside the houses
ਆਈਐਮਡੀ ਨੇ ਕਿਹਾ ਹੈ ਕਿ ਬਦਲਦੇ ਮੌਸਮ ਪ੍ਰਣਾਲੀ ਕਾਰਨ 30 ਜੂਨ ਤੋਂ 3 ਜੁਲਾਈ ਤੱਕ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ ਉਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਛੱਤੀਸਗੜ੍ਹ, ਪੱਛਮੀ ਬੰਗਾਲ ਦੇ ਗੰਗਾ ਮੈਦਾਨਾਂ, ਝਾਰਖੰਡ ਅਤੇ ਉੜੀਸਾ ਵਿੱਚ 30 ਜੂਨ ਅਤੇ ਬਿਹਾਰ ਵਿੱਚ 30 ਜੂਨ ਤੋਂ ਤੋਂ 2 ਜੁਲਾਈ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।