Sunday, December 29, 2024

ਸੱਪ ਡੰਗੇ ਦਾ ਇਲਾਜ ਫਾਜ਼ਿਲਕਾ, ਜਲਾਲਾਬਾਦ ਅਤੇ ਅਬਹੋਰ ਹਸਪਤਾਲ ਵਿੱਚ ਉੱਪਲੱਬਧ-ਸਿਵਲ ਸਰਜਨ

Date:

ਫਾਜਿਲਕਾ 2 ਜੁਲਾਈ 2024………

 ਬਰਸਾਤ ਦੇ ਮੌਸਮ ਦੇ ਮੱਦੇਨਜ਼ਰ ਰੱਖਦਿਆਂ ਸਿਵਲ ਸਰਜਨ ਫਾਜਿਲਕਾ ਡਾ. ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਦੌਰਾਨ ਸੱਪਾਂ ਦੇ ਡੰਗਣ ਦੇ ਮਾਮਲੇ ਆਮ ਮਿਲਦੇ ਹਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਹਸਪਤਾਲ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ਵਿਖੇ ਸੱਪ ਦੇ ਡੰਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਐਂਟੀ ਸਨੇਕ ਟੀਕੇ ਉਪਲੱਬਧ ਹਨ ਅਤੇ ਮਰੀਜ਼ਾਂ ਨੂੰ ਬਿਨਾਂ ਕਿਸੇ ਦੇਰੀ ਦੇ ਟੀਕੇ ਲਗਾਏ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਸੱਪ ਦੇ ਡੰਗਣ ਤੋਂ ਬਾਅਦ ਪੀੜਤ ਨੂੰ ਗੈਰ-ਸਿੱਖਿਅਤ ਲੋਕਾਂ ਕੋਲ ਜਾਣ ਦੀ ਬਜਾਏ ਸਰਕਾਰੀ ਹਸਪਤਾਲ ਲੈ ਕੇ ਆਓ। ਕਿਸੇ ਵੀ ਡਾਕਟਰੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ  ਦੱਸਿਆ ਕਿ ਸੱਪ ਦੇ ਡੰਗਣ ਦੀ ਸੂਰਤ ਵਿੱਚ ਤੁਰੰਤ ਐਂਬੂਲੈਂਸ ਨੂੰ ਬੁਲਾ ਕੇ ਜਾਂ ਆਪਣੇ ਨਿੱਜੀ ਵਾਹਨ ਤੇ ਪੀੜਤ ਨੂੰ ਹਸਪਤਾਲ ਲੈ ਜਾਓ ਅਤੇ ਮਾਹਰ ਡਾਕਟਰ ਕੋਲੋਂ ਹੀ ਇਲਾਜ ਕਰਵਾਓ। ਪੀੜਤ ਨੂੰ ਹੌਸਲਾ ਦਿੰਦੇ ਰਹੋ ਅਤੇ ਸਪਲਿੰਟ ਦੀ ਮਦਦ ਨਾਲ ਅੰਗ ਨੂੰ ਸਥਿਰ ਰੱਖੋ।ਉਨ੍ਹਾਂ ਕਿਹਾ ਕਿ ਸੱਪ ਦੇ ਡੰਗਣ ਦੀ ਸੂਰਤ ਵਿੱਚ ਘਬਰਾਉਣ ਦੀ ਲੋੜ ਨਹੀਂ, ਕਿਉਂਕਿ ਸੱਪ ਦੇ ਡੰਗੇ ਦਾ ਇਲਾਜ ਸੰਭਵ ਹੈ। ਜਿਸ ਥਾਂ ਤੇ ਸੱਪ ਨੇ ਡੰਗ ਮਾਰਿਆ ਹੈ, ਉਸ ਥਾਂ ਨੂੰ ਨਾ ਤਾਂ ਕੱਟੋ ਤੇ ਨਾ ਹੀ ਮੂੰਹ ਨਾਲ ਜ਼ਹਿਰ ਕੱਢਣ ਦੀ ਕੋਸ਼ਿਸ਼ ਕਰੋ। ਡੰਗ ਵਾਲੀ ਥਾਂ ਤੇ ਨਾ ਤਾਂ ਬਰਫ਼ ਲਗਾਓ ਤੇ ਨਾ ਹੀ ਮਾਲਿਸ਼ ਕਰੋ। ਆਪਣੇ—ਆਪ ਕੋਈ ਦਵਾਈ ਨਾ ਲਓ ਅਤੇ ਨਾ ਹੀ ਡੰਗ ਵਾਲੀ ਥਾਂ ਤੇ ਕੋਈ ਜੜ੍ਹੀ ਬੂਟੀ ਲਗਾਓ।

ਉਨ੍ਹਾਂ ਡੰਗਣ ਤੋਂ ਬਚਾਅ ਲਈ ਦੱਸਿਆ ਕਿ ਬਾਰਸ਼ਾਂ ਜਾਂ ਹੜ੍ਹਾਂ ਦੇ ਪਾਣੀ ਵਿੱਚ ਜਾਣ ਤੋਂ ਪ੍ਰਹੇਜ਼ ਕੀਤਾ ਜਾਏ ਅਤੇ ਬਾਹਰ ਜਾਣ ਵੇਲੇ ਬੰਦ ਜੁੱਤੀਆਂ ਜਾਂ ਲੰਬੇ ਬੂਟ ਪਾਏ ਜਾਣ। ਰਾਤ ਦੇ ਸਮੇਂ ਹਮੇਸ਼ਾ ਟਾਰਚ ਦੀ ਵਰਤੋਂ ਕੀਤੀ ਜਾਵੇ। ਆਪਣੇ ਘਰ ਅਤੇ ਆਲੇ ਦੁਆਲੇ ਨੂੰ ਸਾਫ—ਸੁਥਰਾ ਰੱਖੋ। ਇਸ ਮੌਕੇ ਡਾ ਕਵਿਤਾ ਸਿੰਘ, ਡਾ ਸੁਨੀਤਾ ਕੰਬੋਜ਼, ਵਿਨੋਦ ਖੁਰਾਣਾ, ਦਿਵੇਸ਼ ਕੁਮਾਰ ਅਤੇ ਹਰਮੀਤ ਸਿੰਘ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਜਲ ਸਰੋਤ ਵਿਭਾਗ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਅਹਿਮ ਮੀਲ ਪੱਥਰ ਸਥਾਪਤ

ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ...