ਓ.ਟੀ.ਐਸ. ਸਕੀਮ ਨਾਲ ਵਪਾਰੀ ਵਰਗ ਨੂੰ ਮਿਲ ਰਿਹਾ ਵੱਡਾ ਲਾਭ-ਚੇਅਰਮੈਨ ਅਨਿਲ ਠਾਕੁਰ

ਬਠਿੰਡਾ, 3 ਜੁਲਾਈ : ਪੰਜਾਬ ਸਰਕਾਰ ਨੇ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ ਰਾਹਤ ਦਿੰਦਿਆਂ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ.) ਲਾਗੂ ਹੋਣ ਨਾਲ ਪੰਜਾਬ ਦੇ ਹਜ਼ਾਰਾਂ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਜਿੱਥੇ ਇਸ ਦਾ ਵੱਡਾ ਫਾਇਦਾ ਹੋ ਰਿਹਾ ਹੈ ਉਥੇ ਹੀ ਵਪਾਰ ਨੂੰ ਵੀ ਭਾਰੀ ਹੁਲਾਰਾ ਮਿਲ ਰਿਹਾ ਹੈ। ਇਹ ਜਾਣਕਾਰੀ ਪੰਜਾਬ ਵਪਾਰ ਕਮਿਸ਼ਨ ਦੇ ਚੇਅਰਮੈਨ ਅਨਿਲ ਠਾਕੁਰ ਨੇ ਸਾਂਝੀ ਕੀਤੀ।

ਉਨ੍ਹਾਂ ਦੱਸਿਆ ਕਿ ਵਪਾਰੀਆਂ ਅਤੇ ਕਾਰੋਬਾਰੀਆਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਸੂਬਾ ਸਰਕਾਰ ਵਲੋਂ ਓ.ਟੀ.ਐਸ ਸਕੀਮ ਨੂੰ ਲਗਾਤਾਰ ਜਾਰੀ ਰੱਖਦਿਆਂ ਇਸ ਵਿੱਚ 16 ਅਗਸਤ, 2024 ਤੱਕ ਵਾਧਾ ਕੀਤਾ ਗਿਆ ਹੈ। ਸਕੀਮ ਤਹਿਤ ਜਿਹੜੇ ਟੈਕਸਦਾਤਾਵਾਂ ਦਾ ਟੈਕਸ, ਜੁਰਮਾਨਾ ਅਤੇ ਵਿਆਜ 31 ਮਾਰਚ, 2024 ਤੱਕ 1 ਕਰੋੜ ਰੁਪਏ ਤੱਕ ਬਕਾਇਆ ਹੈ, ਉਹ ਇਸ ਸਕੀਮ ਤਹਿਤ ਅਪਲਾਈ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਵਪਾਰੀ ਲੰਬੇ ਸਮੇਂ ਤੋਂ ਆਪਣੇ ਟੈਕਸ ਸਬੰਧੀ ਮਸਲਿਆਂ ਦੇ ਹੱਲ ਲਈ ਇੱਕਮੁਸ਼ਤ ਨਿਪਟਾਰਾ ਸਕੀਮ ਦੀ ਮੰਗ ਕਰ ਰਹੇ ਸਨ, ਪਰ ਪਿਛਲੀਆਂ ਸਰਕਾਰਾਂ ਨੇ ਵਪਾਰੀਆਂ ਨੂੰ ਕੋਈ ਰਾਹਤ ਨਹੀਂ ਦਿੱਤੀ, ਸਗੋਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਪਾਰੀਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਦੀ ਰਾਏ ਅਨੁਸਾਰ ਇਹ ਯੋਜਨਾ ਬਣਾਈ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਉਦਾਹਰਣ ਹੈ।

ਇਸ ਸਕੀਮ ਬਾਰੇ ਜਾਣਕਾਰੀ ਦਿੰਦਿਆਂ ਚੇਅਰਮੈਨ ਸ੍ਰੀ ਅਨਿਲ ਠਾਕੁਰ ਨੇ ਦੱਸਿਆ ਕਿ ਯਕਮੁਸ਼ਤ ਨਿਪਟਾਰਾ ਸਕੀਮ ਤਹਿਤ ‘ਬਕਾਏ ਰਿਕਵਰੀ ਸਕੀਮ-2024’ ਜੀਐਸਟੀ ਦੇ ਬਕਾਏ ਦਾ ਨਿਪਟਾਰਾ ਕਰਨ ਲਈ ਲਾਗੂ ਕੀਤੀ ਗਈ ਹੈ, ਜਿਸ ਵਿੱਚ ਵਪਾਰੀਆਂ ਨੂੰ 1 ਲੱਖ ਰੁਪਏ ਤੱਕ ਦਾ ਬਕਾਇਆ ਵੈਲਿਊ ਐਡਿਡ ਟੈਕਸ (ਵੈਟ) ਮੁਆਫ ਕਰ ਦਿੱਤਾ ਗਿਆ ਹੈ, ਜਦੋਂ ਕਿ ਜੇਕਰ ਬਕਾਇਆ 1 ਲੱਖ ਰੁਪਏ ਤੋਂ 1 ਕਰੋੜ ਰੁਪਏ ਦੇ ਵਿਚਕਾਰ ਹੈ, 50 ਫੀਸਦੀ ਤੱਕ ਦੀ ਛੋਟ ਦਿੱਤੀ ਗਈ ਹੈ।

ਚੇਅਰਮੈਨ ਅਨਿਲ ਠਾਕੁਰ ਨੇ ਵਪਾਰੀਆਂ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਭਰੋਸਾ ਕਰਕੇ ਸੂਬੇ ‘ਚ ਆਪਣੇ ਨਵੇਂ ਕਾਰੋਬਾਰ ਸਥਾਪਿਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਹਰ ਤਰ੍ਹਾਂ ਨਾਲ ਸਹਿਯੋਗ ਕਰਨ ਲਈ ਵਚਨਬੱਧ ਹੈ।

[wpadcenter_ad id='4448' align='none']