ਡਿਪਟੀ ਕਮਿਸ਼ਨਰ ਵੱਲੋਂ ‘ਬੁੱਢਾ ਦਰਿਆ’ ਨੂੰ ਸਾਫ਼ ਕਰਨ ਲਈ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ; ਬੂਟੇ ਲਗਾਉਣ ਦੀ ਮੁਹਿੰਮ ਨੂੰ ਤੇਜ਼ ਕਰਨ ਲਈ ਵੀ ਜਾਰੀ ਕੀਤੇ ਨਿਰਦੇਸ਼

ਲੁਧਿਆਣਾ, 9 ਜੁਲਾਈ (000) – ਡਿਪਟੀ ਕਮਿਸ਼ਨਰ-ਕਮ-ਨਗਰ ਨਿਗਮ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਬੁੱਢੇ ਨਾਲੇ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।

ਮੀਟਿੰਗ ਵਿੱਚ ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ ਕ੍ਰਿਤਿਕਾ ਗੋਇਲ, ਡੀ.ਆਰ.ਓ ਗੁਰਜਿੰਦਰ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

ਮੀਟਿੰਗ ਵਿੱਚ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨੁਮਾਇੰਦੇ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਸੰਸਦ ਮੈਂਬਰ ਸੀਚੇਵਾਲ ਦੀ ਅਗਵਾਈ ਹੇਠ ਬੁੱਢੇ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਵਿੱਚ ਹਰਿਆਵਲ ਵਧਾਉਣ ਲਈ ਪ੍ਰਸ਼ਾਸਨ ਦਾ ਸਾਥ ਦੇਣ।

[wpadcenter_ad id='4448' align='none']