ਗਰਭਵਤੀ ਔਰਤਾਂ ਦੀ ਮੁਫ਼ਤ ਡਾਕਟਰੀ ਜਾਂਚ ਲਈ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਲਗਾਏ ਜਾ ਰਹੇ ਵਿਸ਼ੈਸ ਕੈਂਪ-ਸਿਵਲ ਸਰਜਨ

ਮੋਗਾ, 11 ਜੁਲਾਈ:
ਸਿਹਤ ਵਿਭਾਗ ਵੱਲੋਂ ਹਰੇਕ ਮਹੀਨੇ ਦੀ 9 ਤਾਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ ਰਾਜੇਸ਼ ਅੱਤਰੀ ਨੇ ਦੱਸਿਆ ਕਿ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਨ੍ਹਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਜ਼ਿਲ੍ਹਾ ਹਸਪਤਾਲ, ਸਬ ਡਵੀਜ਼ਨ ਹਸਪਤਾਲਾਂ, ਪ੍ਰਾਇਮਰੀ ਸਿਹਤ ਕੇਂਦਰਾਂ ਅਤੇ ਕਮਿਉਨਿਟੀ ਸਿਹਤ ਕੇਂਦਰਾਂ ਵਿਚ ਗਰਭਵਤੀ ਔਰਤਾਂ ਦੇ ਚੈਕਅੱਪ ਕੈਂਪ ਲਗਾਏ ਗਏ ਹਨ। ਇਹਨਾਂ ਕੈਂਪਾਂ ਵਿਚ ਗਰਭਵਤੀ ਔਰਤਾਂ ਦੇ ਚੈਕਅੱਪ ਦੇ ਨਾਲ-ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ  ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਸਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਤਾਂ ਜੋਂ ਜਣੇਪੇ ਸਮੇਂ ਜੱਚਾ-ਬੱਚਾ ਦੋਨੋ ਤੰਦਰੁਸਤ ਰਹਿ ਸਕਣ।
ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮਕਸਦ ਗਰਭਵਤੀ ਔਰਤ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਣੇਪਿਆਂ ਜਿਵੇਂ ਬੱਲਡ ਪ੍ਰੈਸ਼ਰ ਦਾ ਵਧਣਾ, ਖੂਨ ਦਾ ਘਟਣਾ, ਸ਼ੂਗਰ ਰੋਗ ਆਦਿ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਨਾ ਹੈ ਤਾਂ ਜੋ ਗਰਭ ਅਵਸਥਾ ਦੋਰਾਨ ਹੋਣ ਵਾਲੀਆਂ ਮਾਵਾਂ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ ਅਤੇ ਜੱਚਾ-ਬੱਚਾ ਦੋਨੋ ਤੰਦਰੁਸਤ ਹੋਣ।
ਸਕੀਮ ਤਹਿਤ ਸਿਵਲ ਹਸਪਤਾਲ ਮੋਗਾ ਵਿਖੇ ਡਾ. ਸਿਮਰਤ ਖੋਸਾ (ਔਰਤ ਰੋਗਾਂ ਦੇ ਮਾਹਰ) ਵੱਲੋਂ ਗਰਭਵਤੀ ਮਾਵਾਂ ਦਾ ਚੈਕਅਪ ਕੀਤਾ ਗਿਆ ਅਤੇ ਗਰਭ ਦੁਆਰਾ ਜੱਚਾ ਅਤੇ ਬੱਚੇ ਦੋਵਾਂ ਦਾ ਖ਼ਾਸ ਧਿਆਨ ਰੱਖਣ ਲਈ ਪ੍ਰੇਰਿਤ ਕੀਤਾ।

[wpadcenter_ad id='4448' align='none']