ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਗ੍ਰਿਫ਼ਤਾਰੀ ਬਾਰੇ SSP ਦਾ ਬਿਆਨ ਆਇਆ ਸਾਹਮਣੇ

The statement of SSP came out

The statement of SSP came out

ਅੱਜ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡ੍ਰਗਸ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ। ਇਸ ਨੂੰ ਲੈ ਕੇ ਜਲੰਧਰ ਦੇ SSP ਅੰਕੁਰ ਗੁਪਤਾ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਕੁੱਲ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਤਿੰਨਾ ਦੇ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

SSP ਅੰਕੁਰ ਗੁਪਤਾ ਨੇ ਦੱਸਿਆ ਕਿ ਸ਼ਾਮ ਵੇਲੇ ਪੈਟਰੋਲਿੰਗ ਦੌਰਾਨ ਪੁਲਸ ਨੂੰ ਫ਼ਿਲੌਰ ਵਿਚ ਨੈਸ਼ਨਲ ਹਾਈਵੇਅ ਦੀ ਸਾਈਡ ‘ਤੇ ਲੱਗੀ ਇਕ ਸ਼ੱਕੀ ਗੱਡੀ ਮਿਲੀ ਸੀ। ਇਸ ਕ੍ਰੇਟਾ ਗੱਡੀ ਦੇ ਸ਼ੀਸ਼ੇ ਵੀ ਕਾਲੇ ਕੀਤੇ ਹੋਏ ਸਨ, ਜਿਸ ਕਾਰਨ ਸ਼ੱਕ ਦੇ ਅਧਾਰ ‘ਤੇ ਗੱਡੀ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚ ਸਵਾਰ ਵਿਅਕਤੀਆਂ ਕੋਲੋਂ 4 ਗ੍ਰਾਮ ਆਈਸ ਬਰਾਮਦ ਹੋਈ। ਇਸ ਦੌਰਾਨ ਲਵਪ੍ਰੀਤ ਪੁੱਤਰ ਗੁਰਪ੍ਰੀਤ ਵਾਸੀ ਚੀਮਾ ਵਾਰਡ ਥਾਣਾ ਬਿਆਸ ਅਤੇ ਹਰਪ੍ਰੀਤ ਉਰਫ਼ ਹੈਪੀ ਪੁੱਤਰ ਤਰਸੇਮ ਸਿੰਘ ਵਾਸੀ ਜੱਲੂਪੁਰ ਖੇੜਾ ਥਾਣਾ ਖਿਲਜੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਨ੍ਹਾਂ ਕੋਲੋਂ 4 ਗ੍ਰਾਮ ਆਈਸ, ਵੇਇੰਗ ਸਕੇਲ, ਲਾਈਟਰ ਆਦਿ ਸਾਮਾਨ ਵੀ ਬਰਾਮਦ ਹੋਇਆ। ਗੁਰਪ੍ਰੀਤ ਸਿੰਘ ਕੋਲੋਂ 2 ਫ਼ੋਨ ਬਰਾਮਦ ਕੀਤੇ ਗਏ।The statement of SSP came out

also read :- MP ਅੰਮ੍ਰਿਤਪਾਲ ਸਿੰਘ ਦਾ ਭਰਾ ਡਰੱਗਸ ਸਮੇਤ ਗ੍ਰਿਫਤਾਰ !

ਉਨ੍ਹਾਂ ਅੱਗੇ ਦੱਸਿਆ ਕਿ ਇਹ ਲੁਧਿਆਣਾ ਦੇ ਰਹਿਣ ਵਾਲੇ ਸੰਦੀਪ ਅਰੋੜਾ ਨਾਂ ਦੇ ਵਿਅਕਤੀ ਕੋਲੋਂ ਨਸ਼ਾ ਲੈ ਕੇ ਆਏ ਸਨ ਤੇ ਉਸ ਨੂੰ ਬਾਕਾਇਦਾ ਪੇਟੀਐਮ ਰਾਹੀਂ 10 ਹਜ਼ਾਰ ਰੁਪਏ ਵੀ ਟ੍ਰਾਂਸਫਰ ਕੀਤੇ ਸਨ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਸੰਦੀਪ ਅਰੋੜਾ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ।The statement of SSP came out

[wpadcenter_ad id='4448' align='none']