AAP candidate Mohinder Bhagat won
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੋਹਿੰਦਰ ਭਗਤ ਨੇ ਵੱਡੇ ਫ਼ਰਕ ਜਿੱਤ ਹਾਸਲ ਕਰ ਲਈ ਹੈ। ਸਵੇਰ ਤੋਂ ਰੁਝਾਨਾਂ ਵਿੱਚ ਮੋਹਿੰਦਰ ਭਗਤ ਅੱਗੇ ਰਹੇ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ 55246 ਹਾਸਲ ਕੀਤੀਆਂ। ਇਸ ਤਰ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ 37325 ਨਾਲ ਜਿੱਤ ਹਾਸਲ ਕੀਤੀ ਹੈ।
ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ 17921 ਵੋਟਾਂ ਹਾਸਲ ਹੋਈਆਂ ਹਨ। ਜਦਕਿ ਕਾਂਗਰਸ ਦੀ ਉਮੀਦਵਾਰ ਸੁਰਿੰਦਰ ਕੌਰ 16, 757 ਵੋਟਾਂ ਹਾਸਲ ਹੋਈਆਂ ਹਨ। ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਸੁਰਜੀਤ ਕੌਰ ਨੂੰ 1242 ਵੋਟਾਂ ਹਾਸਲ ਹੋਈਆਂ ਹਨ। ਜਦਕਿ ਬਸਪਾ ਉਮੀਦਵਾਰ ਬਿੰਦਰ ਲਾਖਾ ਨੂੰ 734 ਵੋਟਾਂ ਪਈਆਂ ਹਨ।
ਇਸ ਸੀਟ ਉਤੇ ਭਾਜਪਾ ਵੱਲੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ, ਆਮ ਆਦਮੀ ਪਾਰਟੀ ਵੱਲੋਂ ਸਾਬਕਾ ਭਾਜਪਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਜਦਕਿ ਅਕਾਲੀ ਦਲ ਵੱਲੋਂ ਸੁਰਜੀਤ ਕੌਰ ਚੋਣ ਮੈਦਾਨ ਵਿੱਚ ਸਨ।AAP candidate Mohinder Bhagat won
ਸਥਾਨਕ ਡਿਫੈਂਸ ਕਾਲੋਨੀ ‘ਚ ਸਥਿਤ ਖਾਲਸਾ ਕਾਲਜ ਫਾਰ ਵੂਮੈਨ ‘ਚ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਈ। ਜਿਸ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ‘ਚ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। 12 ਵਜੇ ਤੋਂ ਪਹਿਲਾਂ ਹੀ ਨਤੀਜਾ ਕਾਫ਼ੀ ਹੱਦ ਤਕ ਸਾਫ਼ ਹੋ ਗਿਆ ਸੀ। ਕੁੱਲ 13 ਰਾਊਂਡ ‘ਚ ਵੋਟਾਂ ਦੀ ਗਿਣਤੀ ਕੀਤੀ ਗਈ।
10 ਜੁਲਾਈ ਨੂੰ ਹੋਈ ਵੋਟਿੰਗ ‘ਚ 54.90 ਫੀਸਦੀ ਵੋਟਿੰਗ ਹੋਈ ਸੀ। ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 ‘ਚ ਭਾਜਪਾ 2017 ਵਿੱਚ ਕਾਂਗਰਸ ਤੇ 2022 ‘ਚ ‘ਆਪ’ ਨੇ ਸੀਟ ਜਿੱਤੀ ਸੀ।AAP candidate Mohinder Bhagat won
also read :- ਕਾਊਂਟਿੰਗ ਸੈਂਟਰ ਛੱਡ ਨਿਕਲੇ ਭਾਜਪਾ ਦੇ ਸ਼ੀਤਲ ਅੰਗੁਰਾਲ
ਮੋਹਿੰਦਰ ਭਗਤ ਦਾ ਸਿਆਸੀ ਸਫ਼ਰ
ਮੋਹਿੰਦਰ ਪਾਲ ਭਗਤ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਸਿਆਸਤ ਦੇ ਨਾਲ ਜੁੜੇ ਹੋਏ ਹਨ ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਭਾਜਪਾ ‘ਚ ਸਨ। ਮਹਿੰਦਰ ਭਗਤ ਲੰਬੇ ਸਮੇਂ ਤੋਂ ਜਲੰਧਰ ਪੱਛਮੀ ਹਲਕੇ ਵਿੱਚ ਸਰਗਰਮ ਸਨ।
ਮੋਹਿੰਦਰ ਭਗਤ ਭਾਜਪਾ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਪੁੱਤਰ ਹਨ।