Khalistan Supporter MP Amritpal Singh
ਕੌਮੀ ਸੁਰੱਖਿਆ ਕਾਨੂੰਨ ਤਹਿਤ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨੀ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਮਾਨਸੂਨ ਸੈਸ਼ਨ ਵਿੱਚ ਹਿੱਸਾ ਲੈਣ ਲਈ ਲੋਕ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ। ਅੰਮ੍ਰਿਤਪਾਲ ਸਿੰਘ 22 ਜੁਲਾਈ ਤੋਂ ਸ਼ੁਰੂ ਹੋ ਰਹੇ ਮਾਨਸੂਨ ਸੈਸ਼ਨ ਵਿੱਚ ਆਉਣਾ ਚਾਹੁੰਦੇ ਹਨ।
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਮਾਨਸੂਨ ਸੈਸ਼ਨ ਵਿੱਚ ਸ਼ਮੂਲੀਅਤ ਲਈ ਲੋੜੀਂਦੀਆਂ ਤਿਆਰੀਆਂ ਕਰਨ ਦੀ ਮੰਗ ਕੀਤੀ ਹੈ।
ਖਡੂਰ ਸਾਹਿਬ ਸੀਟ ਤੋਂ ਚੋਣ ਜਿੱਤੇ
ਅੰਮ੍ਰਿਤਸਰ ਤੋਂ ਕਰੀਬ 40 ਕਿਲੋਮੀਟਰ ਦੂਰ ਪਿੰਡ ਜੱਲੂਪੁਰ ਖੇੜਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ ਵਾਰਿਸ ਪੰਜਾਬ ਦਿਓ ਸੰਸਥਾ ਦੇ ਮੁਖੀ ਹਨ। ਉਹ ਖਡੂਰ ਸਾਹਿਬ ਸੀਟ ਤੋਂ ਕਾਂਗਰਸ ਦੇ ਕੁਲਬੀਰ ਸਿੰਘ ਜ਼ੀਰਾ ਨੂੰ ਹਰਾ ਕੇ ਸੰਸਦ ਮੈਂਬਰ ਬਣੇ ਸਨ।
23 ਫਰਵਰੀ 2023 ਨੂੰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਹਜ਼ਾਰਾਂ ਲੋਕਾਂ ਦੀ ਭੀੜ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਦਾਖਲ ਹੋਈ। ਇਸ ਤੋਂ ਬਾਅਦ ਉਸ ਦੇ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। 18 ਮਾਰਚ ਨੂੰ ਅੰਮ੍ਰਿਤਪਾਲ ਘਰੋਂ ਭੱਜ ਗਿਆ ਸੀ। ਪੁਲਿਸ ਨੇ ਜਾਂਚ ਏਜੰਸੀਆਂ ਦੇ ਨਾਲ ਮਿਲ ਕੇ ਇੱਕ ਮਹੀਨੇ ਤੱਕ ਉਸਦੀ ਭਾਲ ਜਾਰੀ ਰੱਖੀ। 23 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਨੂੰ ਮੋਗਾ ਤੋਂ ਗ੍ਰਿਫਤਾਰ ਕੀਤਾ ਸੀ।
Read Also : ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਜਲਦੀ ਪਹੁੰਚਾਇਆ ਜਾਵੇ: ਡਾ. ਬਲਜੀਤ ਕੌਰ
ਉਦੋਂ ਤੋਂ ਅੰਮ੍ਰਿਤਪਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਖਾਲਿਸਤਾਨੀ ਵਿਚਾਰਧਾਰਾ ਦਾ ਸਮਰਥਨ ਕਰਨ ਦੇ ਦੋਸ਼ ‘ਚ ਉਸ ‘ਤੇ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ.ਐੱਸ.ਏ.) ਲਗਾਇਆ ਗਿਆ ਹੈ। ਅੰਮ੍ਰਿਤਪਾਲ ਨੂੰ ਚੋਣ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਨਹੀਂ ਆਉਣ ਦਿੱਤਾ ਗਿਆ, ਫਿਰ ਵੀ ਉਸ ਨੂੰ 4 ਲੱਖ ਤੋਂ ਵੱਧ ਵੋਟਾਂ ਮਿਲੀਆਂ।
Khalistan Supporter MP Amritpal Singh