Farmers Protest Kisan Andolan
ਹਰਿਆਣਾ ਦੇ ਅੰਬਾਲਾ ‘ਚ ਅੱਜ ਸ਼ੰਭੂ ਸਰਹੱਦ ‘ਤੇ ਅੰਦੋਲਨ ਕਰ ਰਹੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਅੰਬਾਲਾ ਸ਼ਹਿਰ ਦੀ ਨਵੀਂ ਅਨਾਜ ਮੰਡੀ ਵਿੱਚ ਕਿਸਾਨਾਂ ਨੂੰ ਬੁਲਾਇਆ ਹੈ।
ਹਾਲਾਂਕਿ, ਇਸ ਤੋਂ ਪਹਿਲਾਂ ਪੁਲਿਸ ਨੇ ਬੀਐਨਐਸ ਦੀ ਧਾਰਾ 163 (ਪਹਿਲਾਂ ਧਾਰਾ 144) ਦੇ ਤਹਿਤ ਪਹਿਲਾਂ ਹੀ ਇੱਥੇ ਭੀੜ ਇਕੱਠੀ ਕਰਨ ‘ਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੇ ਨਾਲ ਹੀ ਹਰਿਆਣਾ ਵਿੱਚ ਕਿਸਾਨਾਂ ਨੂੰ ਇੱਥੇ ਪਹੁੰਚਣ ਤੋਂ ਰੋਕਣ ਲਈ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਅਮਰਜੀਤ ਸਿੰਘ ਮੋਹਰੀ, ਸਮੇਤ ਕਈ ਕਿਸਾਨਾਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
ਉਧਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕੇ ਨਵਦੀਪ ਜਲਬੇੜਾ ਨੂੰ ਦੁਬਾਰਾ ਹਿਰਾਸਤ ਵਿੱਚ ਨਹੀਂ ਲਿਆ ਗਿਆ
ਇਸ ਤੋਂ ਪਹਿਲਾਂ ਇਹ ਪ੍ਰਦਰਸ਼ਨ ਪਿਛਲੇ ਕਿਸਾਨ ਅੰਦੋਲਨ ਦੇ ਵਾਟਰ ਕੈਨਨ ਲੜਕੇ ਨਵਦੀਪ ਜਲਬੇੜਾ ਦੀ ਰਿਹਾਈ ਲਈ ਅੰਬਾਲਾ ਦੇ ਐਸਪੀ ਦਫ਼ਤਰ ਦਾ ਘਿਰਾਓ ਕਰਨ ਸਬੰਧੀ ਸੀ। ਪਰ ਮੰਗਲਵਾਰ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਦੇਰ ਰਾਤ ਜਲਬੇੜਾ ਨੂੰ ਰਿਹਾਅ ਕਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਦਿੱਲੀ ਮਾਰਚ ਦਾ ਐਲਾਨ ਕੀਤਾ ਸੀ। ਉਸ ਦਾ ਕਹਿਣਾ ਹੈ ਕਿ ਅਸੀਂ ਸ਼ੰਭੂ ਸਰਹੱਦ ਦੇ ਖੁੱਲ੍ਹਣ ਦਾ ਇੰਤਜ਼ਾਰ ਕਰ ਰਹੇ ਹਾਂ।
ਅੰਬਾਲਾ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਸ਼ਹੀਦ ਭਗਤ ਸਿੰਘ ਦੇ ਕੌਮੀ ਪ੍ਰਧਾਨ ਅਮਰਜੀਤ ਸਿੰਘ ਮੋਹਾੜੀ ਸਮੇਤ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ। ਕਿਸਾਨਾਂ ਨੇ ਅੰਬਾਲਾ ਸ਼ਹਿਰ ਦੀ ਅਨਾਜ ਮੰਡੀ ਵਿੱਚ ਇੱਕਜੁੱਟ ਹੋਣ ਦਾ ਐਲਾਨ ਕੀਤਾ ਸੀ।
Read Also : ਕਿਸਾਨਾਂ ਦੇ ਐਕਸ਼ਨ ਤੋਂ ਪਹਿਲਾ ਨਵਦੀਪ ਜਲਵੇੜਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
ਕਿਸਾਨ ਯੂਨੀਅਨ ਦੇ ਆਗੂ ਤੇਜਵੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਸਮੇਤ ਕਈ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲਿਆ ਹੈ। ਹੁਣ ਕਿਸਾਨ ਨੈਸ਼ਨਲ ਹਾਈਵੇਅ 152 ‘ਤੇ ਇਕੱਠੇ ਹੋ ਰਹੇ ਹਨ।
Farmers Protest Kisan Andolan