Thursday, January 16, 2025

ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਹਾਈ ਸਿੱਧ ਹੋ ਰਹੇ ਹਨ “ਆਪ ਦੀ ਸਰਕਾਰ ਆਪ ਦੇ ਦੁਆਰ’’ ਕੈਂਪ : ਲਤੀਫ਼ ਅਹਿਮਦ

Date:

ਮੰਡੀ ਕਲਾਂ (ਬਠਿੰਡਾ) : 18 ਜੁਲਾਈ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਹਾਈ ਸਿੱਧ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਵਾਸੀਆਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ ਜਾਇਜ਼ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਜਾਂਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਦਫ਼ਤਰ ਪੰਚਾਇਤ ਮੰਡੀ ਕਲਾਂ ਵਿਖੇ ਲਗਾਏ ਗਏ ਲੋਕ ਭਲਾਈ ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਲਤੀਫ ਅਹਿਮਦ ਨੇ ਸਾਂਝੀ ਕੀਤੀ। 

ਕੈਂਪ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਲਤੀਫ ਅਹਿਮਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਿਹਤ, ਸਿੱਖਿਆ ਤੋਂ ਇਲਾਵਾ ਵਿਕਾਸ ਦੇ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਹਰ ਸੰਭਵ ਯਤਨ ਤੇ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਆਮ ਲੋਕਾਂ ਨੂੰ ਇਹ ਵੀ ਖਾਸ ਅਪੀਲ ਕੀਤੀ ਕਿ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਇਨ੍ਹਾਂ ਕੈਂਪਾਂ ਦਾ ਲਾਹਾ ਜ਼ਰੂਰ ਲੈਣ ਅਤੇ ਆਪਣੀਆਂ ਸਮੱਸਿਆਵਾਂ ਸਬੰਧੀ ਲਿਖਤੀ ਦਰਖਾਸਤਾਂ ਲਿਆਉਣੀਆਂ ਯਕੀਨੀ ਬਣਾਉਣ।

ਕੈਂਪ ਮੌਕੇ ਪਿੰਡ ਮੰਡੀ ਕਲਾਂ ਤੋਂ ਇਲਾਵਾ ਪਿੰਡ ਖੋਖਰ, ਢੱਡੇ, ਰਾਮਣਵਾਸ, ਮੰਡੀ ਖੁਰਦ ਆਦਿ ਨੇੜਲੇ ਪਿੰਡਾਂ ਦੇ ਲੋਕ ਆਪਣੀਆਂ ਸਾਂਝੀਆਂ ਤੇ ਨਿੱਜੀ ਸਮੱਸਿਆਵਾਂ ਲੈ ਕੇ ਪਹੁੰਚੇ, ਜਿਨ੍ਹਾਂ ’ਚ ਪੀਣ ਵਾਲੇ ਪਾਣੀ, ਗੰਦੇ ਪਾਣੀ ਦੀ ਨਿਕਾਸੀ, ਛੱਪੜਾਂ ਦੇ ਓਵਰ ਫਲੋ ਹੋਣ, ਗਲੀਆਂ ਨਾਲੀਆਂ, ਰਾਸ਼ਨ ਕਾਰਡ, ਬੇਘਰੇ ਲੋਕਾਂ ਨੂੰ ਮਕਾਨ ਬਣਾਉਣ ਅਤੇ ਡਿੱਗੇ ਅਤੇ ਪੁਰਾਣੇ ਮਕਾਨਾਂ ਦੀ ਮੁਰੰਮਤ ਲਈ ਮੁਆਵਜ਼ੇ ਸਬੰਧੀ, ਮਗਨਰੇਗਾ, ਨਜਾਇਜ਼ ਕਬਜ਼ੇ, ਨਹਿਰੀ ਪਾਣੀ ਤੋਂ ਇਲਾਵਾ ਮਾਲ ਵਿਭਾਗ ਨਾਲ ਸਬੰਧਤ ਜ਼ਿਆਦਾਤਰ ਸਮੱਸਿਆਵਾਂ ਸਾਹਮਣੇ ਆਈਆਂ, ਜਿਨ੍ਹਾਂ ’ਚੋਂ ਬਹੁਤੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਰਹਿੰਦੀਆਂ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਇਸ ਦੌਰਾਨ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, ਪਸ਼ੂ ਪਾਲਣ, ਸੇਵਾ ਕੇਂਦਰ, ਸਾਂਝ ਕੇਂਦਰ, ਬਿਜਲੀ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਮਾਜਿਕ ਨਿਆਂ ਅਧਿਕਾਰਤ ਤੇ ਘੱਟ ਗਿਣਤੀ ਵਿਭਾਗ, ਮਾਲ ਵਿਭਾਗ, ਜ਼ਿਲ੍ਹਾ ਖੁਰਾਕ ਤੇ ਸਪਲਾਈ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਬਾਲ ਵਿਕਾਸ ਪ੍ਰਜੈਕਟ, ਸਿਹਤ ਵਿਭਾਗਾਂ ਆਦਿ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਆਪੋ-ਆਪਣੇ ਟੇਬਲ ਲਗਾ ਕੇ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਸਬੰਧੀ ਜਾਣੂ ਕਰਵਾਇਆ ਗਿਆ।

ਇਸ ਮੌਕੇ ਐਸਡੀਐਮ ਮੌੜ ਸ਼੍ਰੀ ਨਰਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ। 

Share post:

Subscribe

spot_imgspot_img

Popular

More like this
Related