ਅੰਮ੍ਰਿਤਸਰ 19 ਜੁਲਾਈ 2024–
ਮਾਨਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸਾਹਿਬ ਦੇ ਹੁਕਮਾਂ ਤਹਿਤ ਅੱਜ 19 ਜੁਲਾਈ ਨੂੰ ਸ਼੍ਰੀ ਰਛਪਾਲ ਸਿੰਘ, ਜੱਜ ਸਾਹਿਬ ਵੱਲੋਂ ਐਲੀਵੇਟਿਡ ਰੋਡ ਵਿਖੇ ਪੁਲਿਸ ਦੁਆਰਾ ਲਗਾਏ ਗਏ ਨਾਕੇ ਦੀ ਚੈਕਿੰਗ ਦੋਰਾਨ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੁਕ ਕੀਤਾ ਗਿਆ ਅਤੇ ਜਿਨ੍ਹਾ ਲੋਕਾਂ ਵੱਲੋਂ ਟਰੈਫਿਕ ਨਿਯਮਾ ਦੀ ਪਾਲਣਾ ਨਹੀ ਕੀਤੀ ਜਾ ਰਹੀ ਸੀ ਉਹਨਾ ਲੋਕਾ ਨੂੰ ਜਾਗਰੂਕ ਕਰਨ ਲਈ ਟਰੈਫਿਕ ਨਿਯਮਾ ਬਾਰੇ ਜਾਣਕਾਰੀ ਦਿਤੀ ਗਈ ਅਤੇ ਉਹਨਾ ਨੂੰ ਜੁਰਮਾਨੇ ਦੇ ਤੋਰ ਤੇ ਫਲਦਾਰ ਰੁੱਖ ਦੇ ਕੇ ਰੁੱਖ ਲਗਾਉਣ ਬਾਰੇ ਅਤੇ ਉਸ ਦੀ ਦੇਖਰੇਖ ਕਰਨ ਲਈ ਕਿਹਾ ਗਿਆ।
ਇਸ ਤੋਂ ਬਾਅਦ ਵੱਧ ਰਹੀ ਗਰਮੀ ਦੇ ਪ੍ਰਕੋਪ ਨੂੰ ਵੇਖਦੇ ਹੋਏ ਜੱਜ ਸਾਹਿਬ ਵੱਲੋਂ ਲੋਕਾਂ ਨੂੰ ਗਲੋਬਲ ਵਾਰਮਿੰਗ ਦੇ ਪ੍ਰਤੀ ਜਾਗਰੁਕ ਕਰਨ ਲਈ ਸੁਨੇਹਾ ਦਿੱਤਾ ਗਿਆ ਸਾਨੂੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤਾਂ ਜੋ ਆਉਣ ਵਾਲੀਆਂ ਨਸਲਾਂ ਲਈ ਇੱਕ ਸੁਖਾਵਾ ਵਾਤਾਵਰਨ ਛੱੜ ਕੇ ਜਾ ਸਕੀਏ। ਉੱਥੇ ਮੌਜੁਦ ਪੁਲਿਸ ਅਧਿਕਾਰੀਆਂ/ ਕਰਮਚਾਰੀਆਂ ਵੱਲੋਂ ਵੀ ਲੋਕਾ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ ਗਿਆ।
ਇਸ ਮੌਕੇ ਪਰ ਪੁਲਿਸ ਮਹਿਕਮੇ ਵੱਲੋਂ ਸ੍ਰ਼ੀ ਜਸਵੀਰ ਸਿੰਘ, ਏ ਸੀ ਪੀ ਟਰੇਫਿਕ, ਸ਼੍ਰ਼ੀ ਹਰਪਾਲ ਸਿੰਘ ਏ ਡੀ ਸੀ ਪੀ ਟਰੇਫਿਕ, ਸ਼੍ਰੀ ਮੰਗਲ ਸਿੰਘ, ਜੋਨ ਇੰਚਾਰਜ ਅਤੇ ਹੋਰ ਟਰੇਫਿਕ ਸਟਾਫ ਵੀ ਮੌਜੁਦ ਸਨ।
ਜੱਜ ਸਾਹਿਬ ਵੱਲੋਂ ਮਿਡਿਆ ਨਾਲ ਮੁਖਾਤਿਬ ਹੁੰਦੇ ਹੋਏ ਅੰਮ੍ਰਿਤਸਰ ਵਾਸੀਆਂ ਨੂੰ ਇਹ ਸੁਨੇਹਾ ਦਿੱਤਾ ਗਿਆ ਕੀ ਇਸ ਵਾਰ ਨੇਸ਼ਨਲ ਲੋਕ ਅਦਾਲਤ ਮਿਤੀ 14-09-2024 ਦਿਨ ਸ਼ਨੀਵਾਰ ਨੂੰ ਲਗਣ ਜਾ ਰਹੀ ਹੈ।ਜਿਸ ਵਿੱਚ ਪਰਿਵਾਰਕ ਕੇਸਾਂ (ਜਿਵੇ ਕੀ ਪਤੀ-ਪਤਨੀ ਦੇ ਆਪਸੀ ਝਗੜੇ), ਚੇਕ ਬਾਉ਼ਂਸ ਦੇ ਕੇਸ, ਬੈਂਕਾ ਦੇ ਕੇਸ, ਫਾਈਨਾਂਸ ਕੰਪਨੀਆਂ-ਬਿਮਾ ਕੰਪਨੀਆਂ, ਮੋਟਰ ਦੁਰਘਟਨਾ, ਜਮੀਨੀ ਵਿਵਾਦ, ਬਿਜਲੀ ਅਤੇ ਪਾਣੀ ਦੇ ਬਿੱਲ ਆਦਿ ਕਿਸਮਾਂ ਦੇ ਕੇਸ ਲਗਾਏ ਜਾ ਸਕਦੇ ਹਨ। ਲੋਕ ਅਦਾਲਤ ਦਾ ਮੁੱਖ ਮਨੋਰਥ ਸਮਝੌਤੇ/ਰਾਜੀਨਾਮੇ ਰਾਹੀਂ ਅਦਾਲਤੀ ਕੇਸਾਂ ਦਾ ਫੇਸਲਾ ਕਰਵਾਉਣਾ ਹੇ ਤਾਂ ਜੋ ਦੋਹਾਂ ਧਿਰਾਂ ਦਾ ਧਨ ਅਤੇ ਸਮਾਂ ਬਚਾਉਣ ਦੇ ਨਾਲ-ਨਾਲ ਉਹਨਾ ਦੀ ਆਪਸੀ ਦੁਸ਼ਮਣੀ ਘਟਾਈ ਜਾ ਸਕੇ।ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਦੇ ਹਰ ਤਰ੍ਹਾਂ ਦੇ ਕੇਸ ਜੋ ਵੱਖ ਵੱਖ ਅਦਾਲਤਾਂ ਵਿੱਚ ਲੰਭੀਤ ਪਏ ਹੋਣ, ਲੋਕ ਅਦਾਲਤਾਂ ਵਿੱਚ ਫੈਸਲੇ ਲਈ ਸ਼ਾਮਿਲ ਕੀਤੇ ਜਾਂਦੇ ਹਨ। ਲੋਕ ਅਦਾਲਤ ਵਿੱਚ ਕੇਸ ਲਗਾਉਣ ਦੇ ਚਾਹਵਾਨ ਵਿਅਕਤੀ ਜੇਕਰ ਕੇਸ ਅਦਾਲਤ ਵਿੱਚ ਲੰਭੀਤ ਹੇ ਤਾਂ ਸਭੰਧਤ ਅਦਾਲਤ ਦੇ ਜੱਜ ਸਾਹਿਬਾਨ ਨੂੰ ਅਤੇ ਜੇਰਕ ਝਗੜਾ ਅਦਾਲਤ ਵਿੱਚ ਲੰਭਿਤ ਨਾ ਹੋਵੇ ਤਾਂ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਲਿਖਤੀ ਦਰਖਾਸਤ ਰਾਹੀਂ ਬੇਨਤੀ ਕਰ ਸਕਦੇ ਹਨ।