ਭਰਤੀ ਸ਼ਾਖਾ ਵੱਲੋਂ ਸਰੀਰਕ ਟੈਸਟ ਤੋਂ ਪਹਿਲਾਂ ਚੈੱਕ ਹੋਣਗੇ ਨੌਜਵਾਨਾਂ ਦੇ ਦਸਤਾਵੇਜ਼

ਫਾਜ਼ਿਲਕਾ 20 ਜੁਲਾਈ

        ਭਾਰਤੀ ਸੈਨਾ ਭਰਤੀ ਸਾਲ 2024-25 ਦੇ ਲਈ ਹੋਈ ਪ੍ਰੀਖਿਆ ਪਾਸ ਕਰ ਚੁੱਕੇ ਉਮੀਦਵਾਰਾਂ ਦੇ ਸਰੀਰਕ ਟੈਸਟ ਅਕਤੂਬਰ ਮਹੀਨੇ ‘ਚ ਹੋਣ ਜਾ ਰਹੇ ਹਨ। ਇਸ ਵਾਰ ਭਾਰਤੀ ਸੈਨਾ ਵੱਲੋਂ ਨਵੀਂ ਪਹਿਲ ਕਰਦੇ ਹੋਏ ਸਰੀਰਕ ਟੈਸਟ ਕਰਨ ਤੋਂ ਪਹਿਲਾਂ ਸਾਰੇ ਉਮੀਦਵਾਰਾਂ ਦੇ ਦਸਤਾਵੇਜ਼ ਚੈਕ ਕੀਤੇ ਜਾਣਗੇ। ਉਮੀਦਵਾਰਾਂ ਦੀ ਸੂਚੀ www.joinindianarmy.nic.in ਵੈੱਬਸਾਈਟ ਤੇ ਅਪਲੋਡ ਕੀਤੀ ਗਈ ਹੈ।

        ਸੈਨਾ ਦੀ ਭਰਤੀ ਦਫਤਰ ਫਿਰੋਜ਼ਪੁਰ ਦੇ ਨਿਰਦੇਸ਼ਕ ਕਰਨਲ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਵਾਰ ਸਰੀਰਕ ਟੈਸਟ ਤੋਂ ਪਹਿਲਾ ਦਸਤਾਵੇਜ਼ ਚੈੱਕ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਏਆਰਓ ਫਿਰੋਜ਼ਪੁਰ ਦਫਤਰ ਵਿੱਚ ਇੱਕ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ ਜਿੱਥੇ ਉਮੀਦਾਵਰ ਰੈਲੀ ਤੋਂ ਪਹਿਲਾ ਆਪਣੇ ਦਸਤਾਵੇਜ਼ ਚੈੱਕ ਕਰਵਾ ਸਕਦੇ ਹਨ ਤਾਂ ਕਿ ਭਰਤੀ ਰੈਲੀ ਦੌਰਾਨ ਕੋਈ ਮੁਸ਼ਕਿਲ ਨਾ ਪੇਸ਼ ਆਏ ਅਤੇ ਸਮੇਂ ਦੀ ਬੱਚਤ ਹੋ ਸਕੇ।

        ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰੀਖਿਆ ਪਾਸ ਕਰ ਚੁੱਕੇ ਫਾਜ਼ਿਲਕਾ ਦੇ ਨੌਜਵਾਨ ਆਰਮੀ ਭਰਤੀ ਦਫਤਰ, ਫਿਰੋਜ਼ਪੁਰ ‘ਚ ਪਹੁੰਚ ਕੇ ਆਪਣੇ ਦਸਤਾਵੇਜ਼ ਚੈੱਕ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਮਿਤੀ 24 ਜੁਲਾਈ 2024 ਨੂੰ ਜ਼ਿਲਾ ਫਾਜ਼ਿਲਕਾ ਦੇ ਜਲਾਲਾਬਾਦ ਤੇ ਅਬੋਹਰ ਤਹਿਸੀਲ ਨਾਲ ਸਬੰਧਤ ਉਮੀਦਵਾਰ ਅਤੇ 25 ਜੁਲਾਈ 2024 ਨੂੰ ਜ਼ਿਲ੍ਹਾ ਫਾਜ਼ਿਲਕਾ ਦੀ ਫਾਜ਼ਿਲਕਾ ਤਹਿਸੀਲ ਨਾਲ ਸਬੰਧਤ ਉਮੀਦਵਾਰ ਆਪਣੇ ਦਸਤਾਵੇਜ਼ ਲੈ ਕੇ ਆਰਮੀ ਭਰਤੀ ਦਫਤਰ, ਫਿਰੋਜ਼ਪੁਰ ਵਿਖੇ ਪਹੁੰਚਣ।

[wpadcenter_ad id='4448' align='none']