ਵਿਧਾਇਕ ਬਲੂਆਣਾ ਅਤੇ ਵਧੀਕ ਡਿਪਟੀ ਕਸਿਮ਼ਨਰ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਪਿੰਡ ਕੁੰਡਲ ਵਿਖੇ ਲਗਾਏ ਸੁਵਿਧਾ ਕੈਂਪ ਵਿੱਚ ਕੀਤੀ ਸ਼ਮੂਲੀਅਤ

ਫਾਜਿਲਕਾ/ਅਬੋਹਰ 22 ਜੁਲਾਈ

‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਵੱਲੋਂ ਪੇਸ਼ ਦਰਖਾਸਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਨ ਦੇ ਉਦੇਸ਼ ਨਾਲ ਪਿੰਡ ਕੁੰਡਲ ਵਿਖੇ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਕਈ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਰੇਕ ਵਿਭਾਗ ਦੇ ਕਾਉਂਟਰ *ਤੇ ਜਾ ਸਕੇ ਵਿਭਾਗ ਦੀਆਂ ਸਕੀਮਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਹਦਾਇਤ ਕੀਤੀ ਕਿ ਹਰੇਕ ਨਾਗਰਿਕ ਨੂੰ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਜਾਵੇ।

ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਿੰਡਾਂ ਅੰਦਰ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਜਿਸ ਵਿੱਚ ਕਿਸੇ ਵੀ ਵਰਗ ਦੇ ਵਿਅਕਤੀ ਨੂੰ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਕੈਂਪ ਲਗਾਉਣ ਦੀ ਇਕੋ-ਇਕ ਮਨਸ਼ਾ ਲੋਕਾਂ ਦੇ ਕੰਮ ਨਾਲ-ਨਾਲ ਹੋਣ, ਕਿਸੇ ਵੀ ਸਕੀਮ ਤੇ ਯੋਜਨਾ ਦਾ ਲਾਭ ਲੈਣ ਵਿਚ ਖਜਲ-ਖੁਆਰੀ ਨਾਂ ਹੋਵੇ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਦੱਸਿਆ ਕਿ ਅੱਜ ਦੇ ਕੈਂਪ ਵਿੱਚ ਲੋਕਾਂ ਵੱਲੋਂ ਵੱਖ-ਵੱਖ ਵਿਭਾਗਾਂ ਨਾਲ ਸੰਬੰਧਤ ਦਰਖਾਸਤਾਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਵਿੱਚੋਂ ਜਾਇਜ ਤੇ ਮੌਕੇ *ਤੇ ਹਲ ਹੋਣ ਵਾਲੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ ਅਤੇ ਕਈ ਦਰਖਾਸਤਾਂ ਜਿੰਨਾਂ ਦਾ ਮੌਕੇ ’ਤੇ ਨਿਪਟਾਰਾ ਨਹੀਂ ਹੋ ਸਕਿਦਾ ਸੀ ਉਨ੍ਹਾਂ ਦਰਖਾਸਤਾਂ ਸਬੰਧੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ, ਤਾਂ ਜੋ ਇਸ ਕੈਂਪ ਦੌਰਾਨ ਪ੍ਰਾਪਤ ਦਰਖਾਸਤਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਵਿੱਚ ਕੀਤਾ ਜਾ ਸਕੇ।

ਇਸ ਮੌਕੇ ਸੇਵਾ ਕੇਂਦਰ ਨਾਲ ਸਬੰਧਤ ਸੇਵਾਵਾਂ ਦਾ ਲਾਭ ਲੈਣ ਆਏ ਲਾਭਪਾਤਰੀਆਂ ਦੇ ਮੌਕੇ *ਤੇ ਸਰਟੀਫਿਕੇਟ ਬਣਾਏ ਗਏ ਤੇ ਉਨ੍ਹਾਂ ਨੂੰ ਜਾਰੀ ਵੀ ਕੀਤੇ ਗਏ। ਇਸ ਮੌਕੇ ਵਾਤਾਵਰਣ ਨੂੰ ਸ਼ੁੱਧ ਰੱਖਣ ਦਾ ਸੁਨੇਹਾ ਦਿੰਦਿਆਂ ਲੋਕਾਂ ਨੂੰ ਬੂਟੇ ਵੀ ਵੰਡੇ ਗਏ ਅਤੇ ਜਾਗਰੂਕ ਕੀਤਾ ਗਿਆ ਕਿ ਹਰੇਕ ਨਾਗਰਿਕ ਬੂਟਾ ਲਗਾਏ ਅਤੇ ਉਸਦਾ ਪਾਲਣ-ਪੋਸ਼ਣ ਕਰੇ।

ਇਸ ਮੌਕੇ ਐਸ.ਡੀ.ਐਮ. ਪੰਕਜ ਬਾਂਸਲ, ਜਿਲ੍ਹਾ ਸਿਖਿਆ ਅਫਸਰ ਸ਼ਿਵ ਪਾਲ ਗੋਇਲ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਵੀ ਹਾਜ਼ਰ ਸਨ।

[wpadcenter_ad id='4448' align='none']