ਫਾਜ਼ਿਲਕਾ 22 ਜੁਲਾਈ 2024…
ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ ਵੱਲੋਂ ਪਿੰਡ ਬਾਧਾ ਦੇ ਸਰਕਾਰੀ ਸਕੂਲ ਦਾ ਦੌਰਾ ਕਰਕੇ ਸਕੂਲ ਵਿੱਚ ਚੱਲ ਰਹੇ ਪਾਣੀ ਦੇ ਆਰ.ਓ ਸਿਸਟਮ ਦਾ ਨਿਰੀਖਣ ਕੀਤਾ ਗਿਆ।
ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਬੀਤੇ ਦਿਨੀਂ ਉਨ੍ਹਾਂ ਵੱਲੋਂ ਪਿੰਡ ਬਾਧਾ ਦੇ ਸਰਕਾਰੀ ਸਕੂਲ ਵਿੱਚ ਲੱਗੇ ਪਾਣੀ ਦੇ ਆਰ.ਓ ਸਿਸਟਮ ਦੀ ਚੈਕਿੰਗ ਕੀਤੀ ਗਈਅਤੇ ਇਸ ਦੀ ਰਿਪੋਰਟ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲੋਕਾਂ ਨੂੰ ਪੂਰਾ ਲਾਭ ਦਿਵਾਇਆ ਜਾ ਰਿਹਾ ਹੈ। ਜੇਕਰ ਕੋਈ ਵਿਅਕਤੀ ਕਿਸੇ ਵੀ ਸਰਕਾਰੀ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ ਆਪਣੇ ਨਜ਼ਦੀਕੀ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਪਹੁੰਚ ਕੇ ਲਾਭ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਵੱਖ-ਵੱਖ ਪਿੰਡਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ ਅਤੇ ਉੱਥੇ ਆ ਰਹੀਆਂ ਸਮੱਸਿਆ ਦਾ ਮੌਕੇ ਤੇ ਅਧਿਕਾਰੀਆਂ ਨੂੰ ਨਿਰਦੇਸ਼ ਕੇ ਹੱਲ ਕਰਵਾਇਆ ਜਾ ਰਿਹਾ ਹੈ।
ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਨੇ ਦੱਸਿਆ ਕਿ ਜੇਕਰ ਕਿਸੇ ਵੀ ਪਿੰਡ ਵਾਸੀ ਨੂੰ ਕੋਈ ਵੀ ਸਮੱਸਿਆ ਆਉਂਦੀ ਹੈ ਉਹ ਆਪਣੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫਤਰ ਵਿੱਚ ਸਥਾਪਿਤ ਸੀਐੱਮ ਦੀ ਵਿੰਡੋ ਵਿਖੇ ਜਾ ਕੇ ਕੋਈ ਵੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਤੇ ਇਹ ਵਿੰਡੋ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਦੇ ਐਂਟਰੀ ਗੇਟ ਤੇ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਧਿਕਾਰੀਆਂ ਨੂੰ ਸਵੇਰੇ 10 ਤੋਂ ਦੁਪਹਿਰ 12 ਵਜੇ ਤੱਕ ਆਪਣੇ ਦਫਤਰ ਹਾਜ਼ਰ ਹੋ ਕੇ ਲੋਕਾਂ ਦੀਆਂ ਸਮੱਸਿਆਵਾਂ ਹੱਲ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ ਜਿੱਥੇ ਲੋਕ ਆਪਣੀ ਸਮੱਸਿਆ ਨਾਲ ਸਬੰਧਿਤ ਵਿਭਾਗ ਵਿੱਚ ਪਹੁੰਚ ਕੇ ਆਪਣੀ ਸਮੱਸਿਆ ਦਾ ਹੱਲ ਕਰਵਾ ਸਕਦੇ ਹਨ।