Sunday, January 19, 2025

Budget-24- ਸਸਤਾ ਹੋਵੇਗਾ ਸੋਨਾ ਅਤੇ ਚਾਂਦੀ, ਕਸਟਮ ਡਿਊਟੀ ਘਟਾਈ

Date:

Gold and silver will be cheap

ਵਿੱਤ ਮੰਤਰੀ ਨਿਰਮਲਾ ਸੀਤਾਰਮਨ (Nirmala Sitharam) ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦਾ ਪਹਿਲਾ ਬਜਟ (Budget 2024) ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਨੇ ਆਪਣੇ ਬਜਟ ਭਾਸ਼ਣ ਵਿੱਚ ਸੋਨੇ ਅਤੇ ਚਾਂਦੀ ਦੀ ਕਸਟਮ ਡਿਊਟੀ ਵਿੱਚ ਕਟੌਤੀ ਦਾ ਵੱਡਾ ਐਲਾਨ ਕੀਤਾ ਹੈ।

ਇਸ ਨਾਲ ਸੋਨਾ ਅਤੇ ਚਾਂਦੀ ਸਸਤੀ ਹੋ ਜਾਵੇਗੀ। ਹੁਣ ਤੱਕ ਸੋਨੇ ਅਤੇ ਚਾਂਦੀ ਦੀ ਦਰਾਮਦ ‘ਤੇ 10 ਫੀਸਦੀ ਕਸਟਮ ਡਿਊਟੀ ਲਗਾਈ ਜਾਂਦੀ ਹੈ। ਹੁਣ ਵਿੱਤ ਮੰਤਰੀ ਨੇ ਇਸ ਨੂੰ ਘਟਾ ਕੇ 6 ਫੀਸਦੀ ਕਰਨ ਦਾ ਐਲਾਨ ਕੀਤਾ ਹੈ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਲੋਕ ਸਭਾ ‘ਚ ਦੱਸਿਆ ਕਿ ਸਰਕਾਰ ਨੇ ਸਟੀਲ ਅਤੇ ਤਾਂਬੇ ‘ਤੇ ਬੇਸਿਕ ਕਸਟਮ ਡਿਊਟੀ ਘਟਾ ਦਿੱਤੀ ਹੈ। ਇਸ ਤੋਂ ਇਲਾਵਾ ਚਮੜੇ ਅਤੇ ਜੁੱਤੀਆਂ ‘ਤੇ ਬੇਸਿਕ ਕਸਟਮ ਡਿਊਟੀ ਘਟਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਮੋਬਾਈਲ ਫ਼ੋਨਾਂ ਅਤੇ ਚਾਰਜਰਾਂ ਦੀਆਂ ਕੀਮਤਾਂ ਘਟਾਉਣ ਲਈ ਸਰਕਾਰ ਨੇ ਮੋਬਾਈਲ ਫ਼ੋਨਾਂ ਅਤੇ ਚਾਰਜਰਾਂ ‘ਤੇ ਕਸਟਮ ਡਿਊਟੀ ਵੀ ਘਟਾ ਕੇ 15 ਫ਼ੀਸਦੀ ਕਰ ਦਿੱਤੀ ਹੈ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ ਪੇਸ਼ ਕਰਦਿਆਂ ਕਿਹਾ ਕਿ ਮੋਬਾਈਲ ਫ਼ੋਨਾਂ ਅਤੇ ਉਪਕਰਨਾਂ ਦਾ ਘਰੇਲੂ ਉਤਪਾਦਨ ਵਧਿਆ ਹੈ, ਇਸ ਲਈ ਮੋਬਾਈਲ ਫ਼ੋਨਾਂ ਅਤੇ ਮੋਬਾਈਲ ਚਾਰਜਰਾਂ ਉਤੇ ਕਸਟਮ ਡਿਊਟੀ ਘਟਾਈ ਜਾਵੇਗੀ।

ਇਸ ਦੇ ਨਾਲ ਹੀ ਕੈਂਸਰ ਦੇ ਮਰੀਜ਼ਾਂ ਲਈ ਤਿੰਨ ਹੋਰ ਦਵਾਈਆਂ ਨੂੰ ਕਸਟਮ ਡਿਊਟੀ ਤੋਂ ਪੂਰੀ ਤਰ੍ਹਾਂ ਛੋਟ ਦਿੱਤੀ ਜਾਵੇਗੀ। ਐਕਸ-ਰੇ ਟਿਊਬਾਂ ਅਤੇ ਫਲੈਟ ਪੈਨਲ ਡਿਟੈਕਟਰਾਂ ’ਤੇ ਵੀ ਕਸਟਮ ਡਿਊਟੀ ਘਟਾਈ ਜਾਵੇਗੀ। ਸੋਨੇ ਅਤੇ ਚਾਂਦੀ ’ਤੇ ਕਸਟਮ ਡਿਊਟੀ 6 ਫ਼ੀਸਦੀ ਅਤੇ ਪਲੈਟੀਨਮ ’ਤੇ 6.4 ਫ਼ੀਸਦੀ ਘਟਾਈ ਜਾਵੇਗੀ।Gold and silver will be cheap

also read :- ਲਾਂਡਰਾ ਤੋਂ ਖਰੜ ਜਾਣ ਵਾਲੇ ਦੇਣ ਧਿਆਨ, ਇਸ Road ‘ਤੇ ਲੱਗਾ ਭਾਰੀ ਜਾਮ

ਆਪਣੇ ਬਜਟ ਭਾਸ਼ਣ ਵਿੱਚ ਉਨ੍ਹਾਂ ਨੇ ਦੇਸ਼ ਵਿੱਚ ਸਵੈ-ਰੁਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਪ੍ਰਧਾਨ ਮੰਤਰੀ ਮੁਦਰਾ ਯੋਜਨਾ (Pradhan Mantri Mudra Yojana) ਦੇ ਤਹਿਤ ਦਿੱਤੇ ਗਏ ਕਰਜ਼ਿਆਂ ਦੀ ਸੀਮਾ ਵਧਾਉਣ ਦਾ ਐਲਾਨ ਕੀਤਾ। ਹੁਣ ਇਸ ਸਕੀਮ ਤਹਿਤ 20 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ। ਪਹਿਲਾਂ ਕਰਜ਼ੇ ਦੀ ਅਧਿਕਤਮ ਸੀਮਾ 10 ਲੱਖ ਰੁਪਏ ਸੀ।ਕੇਂਦਰ ਸਰਕਾਰ ਨੇ ਅਪ੍ਰੈਲ 2015 ਵਿੱਚ ਮੁਦਰਾ ਯੋਜਨਾ ਸ਼ੁਰੂ ਕੀਤੀ ਸੀ। ਪਿਛਲੇ 9 ਸਾਲਾਂ ਵਿੱਚ 40 ਕਰੋੜ ਤੋਂ ਵੱਧ ਲੋਕ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਮੁਦਰਾ ਯੋਜਨਾ ਤਹਿਤ 50 ਹਜ਼ਾਰ ਰੁਪਏ ਤੋਂ ਲੈ ਕੇ 10 ਲੱਖ ਰੁਪਏ ਤੱਕ ਦੇ ਕਰਜ਼ੇ ਉਨ੍ਹਾਂ ਲੋਕਾਂ ਨੂੰ ਦਿੱਤੇ ਜਾ ਰਹੇ ਹਨ ਜੋ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ ਜਾਂ ਆਪਣਾ ਕਾਰੋਬਾਰ ਵਧਾਉਣਾ ਚਾਹੁੰਦੇ ਹਨ। ਹੁਣ ਇਸ ਸਕੀਮ ਤਹਿਤ 20 ਲੱਖ ਰੁਪਏ ਤੱਕ ਦਾ ਕਰਜ਼ਾ ਦਿੱਤਾ ਜਾਵੇਗਾ।Gold and silver will be cheap

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...