Big news for the farmers of Punjab ਪੰਜਾਬ ਵਿਚ ਮੀਂਹ, ਗੜ੍ਹੇਮਾਰੀ ਤੇ ਤੇਜ਼ ਝੱਖਣ ਕਾਰਨ ਕਣਕ ਦੀ ਫਸਲ ਦੇ ਹੋਏ ਨੁਕਸਾਨ ਦੇ ਮਾਮਲੇ ਵਿਚ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ਲਈ ਸ਼ਰਤਾਂ ਵਿਚ ਛੋਟ ਦੇਣ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਖਪਤਕਾਰ ਮਾਮਲਾ, ਖੁਰਾਕ ਅਤੇ ਜਨਤਕ ਵੰਡ ਮਾਮਲੇ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖਿਆ ਹੈ ਕਿ ਉਹ ਮੰਡੀਆਂ ਵਿਚ ਆਉਣ ਵਾਲੀ ਸਾਰੀ ਕਣਕ ਖਰੀਦੇਗੀ। ਜਾਰੀ ਹੁਕਮਾਂ ਮੁਤਾਬਕ ਦਾਣਾ ਬਦਰੰਗ ਹੋਣ ਦੇ ਮਾਮਲੇ ਵਿਚ 5.31 ਰੁਪਏ ਤੋਂ 31.87 ਰੁਪਏ ਪ੍ਰਤੀ ਕੁਇੰਟਲ ਦਾ ਕੱਟ ਲਗਾਇਆ ਜਾਵੇਗਾ।Big news for the farmers of Punjab
ਪੰਜਾਬ ਸਰਕਾਰ ਨੇ ਕੇਂਦਰ ਨੂੰ ਬੇਨਤੀ ਕੀਤੀ ਸੀ ਕਿ ਕੋਈ ਕੱਟ ਨਾ ਲਗਾਇਆ ਜਾਵੇ। ਪੰਜਾਬ ਵਿਚ 14.57 ਲੱਖ ਹੈਕਟੇਅਰ ਰਕਬੇ ਵਿਚ ਖੜ੍ਹੀ ਫਸਲ ਪ੍ਰਭਾਵਤ ਹੋਈ ਹੈ। ਹੁਣ ਭਾਰਤ ਸਰਕਾਰ ਨੇ ਕਿਹਾ ਹੈ ਕਿ ਕਣਕ ਦੇ 10 ਫੀਸਦੀ ਤੱਕ ਬਦਰੰਗ ਦਾਣੇ ਲਈ ਐੱਮ. ਐੱਸ. ਪੀ ’ਤੇ ਕੋਈ ਕੱਟ ਨਹੀਂ ਲਾਇਆ ਜਾਵੇਗਾ। 10 ਤੋਂ 80 ਫੀਸਦੀ ਬਦਰੰਗ ਦਾਣੇ ’ਤੇ 5.31 ਰੁਪਏ ਪ੍ਰਤੀ ਕੁਇੰਟਲ ਕੱਟ ਲੱਗੇਗਾ। ਰਿਪੋਰਟਾਂ ਮੁਤਾਬਕ ਪੰਜਾਬ ਵਿਚ ਦਾਣਾ 35 ਤੋਂ 80 ਫੀਸਦੀ ਬਦਰੰਗ ਹੋਇਆ ਹੈ।Big news for the farmers of Punjab
ALSO READ : ਆਪ’ ਨੂੰ ‘ਰਾਸ਼ਟਰੀ ਪਾਰਟੀ’ ਦਾ ਦਰਜਾ; ਤ੍ਰਿਣਮੂਲ, ਰਾਸ਼ਟਰਵਾਦੀ ਕਾਂਗਰਸ ਪਾਰਟੀ ਹਾਰ ਗਈ
ਇਸੇ ਤਰੀਕੇ ਦਾਣੇ ਦੇ 6 ਫੀਸਦੀ ਤੱਕ ਹੋਏ ਨੁਕਸਾਨ ਲਈ ਕੋਈ ਕੱਟ ਨਹੀਂ ਲੱਗੇਗਾ ਪਰ ਜੇਕਰ ਦਾਣਾ 6 ਤੋਂ 8 ਫੀਸਦੀ ਸੁੰਗੜਿਆ ਜਾਂ ਟੁੱਟਿਆ ਹੈ ਤਾਂ ਫਿਰ 5.31 ਰੁਪਏ ਪ੍ਰਤੀ ਕੁਇੰਟਲ ਕੱਟ ਲੱਗੇਗਾ। 8 ਤੋਂ 10 ਫੀਸਦੀ ਵਾਸਤੇ 10.62 ਰੁਪਏ, 15 ਤੋਂ 16 ਫੀਸਦੀ ਲਈ 26.66 ਰੁਪਏ ਅਤੇ 16 ਤੋਂ 18 ਫੀਸਦੀ ਦਾਣਾ ਟੁੱਟਾ ਜਾਂ ਸੁੰਗੜਿਆ ਹੋਣ ’ਤੇ 31.87 ਫੀਸਦੀ ਕੱਟ ਲੱਗੇਗਾ। ਰਿਪੋਰਟਾਂ ਮੁਤਾਬਕ ਪੰਜਾਬ ਵਿਚ ਦਾਣਾ 15 ਤੋਂ 18 ਫੀਸਦੀ ਨੁਕਸਾਨਿਆ ਗਿਆ ਹੈ।