ਮਲੋਟ 24 ਜੁਲਾਈ
ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਨਿਬੇੜਾ ਕਰਨ ਲਈ ਪੰਜਾਬ ਸਰਕਾਰ ਦੁਆਰਾ ਚਲਾਈ ਮੁਹਿੰਮ ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਔਲਖ ਵਿਖੇ ਵਿਸ਼ੇਸ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ l
ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਇਸ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਚਲਾਈ ਜਾ ਰਹੀ ਇਸ ਮੁਹਿੰਮ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਹੋ ਸਕੇ । ਉਹਨਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਾ ਲਗਾਣੇ ਪੈਣ ਅਤੇ ਇਸ ਮੁਹਿੰਮ ਤਹਿਤ ਉਹਨਾਂ ਦਾ ਕੀਮਤੀ ਸਮਾਂ ਵੀ ਬਰਬਾਦ ਨਾ ਹੋਣ ਦੇ ਨਾਲ ਨਾਲ ਉਹਨਾਂ ਦੇ ਪੈਸੇ ਦੀ ਵੀ ਬੱਚਤ ਹੁੰਦੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ ਕਿਸੇ ਵੀ ਲੋੜਵੰਦ ਨੂੰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।
ਇਸ ਕੈਂਪ ਵਿਚ ਪਿੰਡ ਵਾਸੀਆਂ ਨੇ ਸਮੁਲਿਅਤ ਕਰਕੇ ਆਪਣੇ ਸਰਕਾਰੀ ਕੰਮ ਕਰਵਾਏ, ਕੈਂਪ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਡੈਕਸ ਲਗਾਕੇ ਪਿੰਡ ਵਾਸੀਆਂ ਦੇ ਸਰਕਾਰੀ ਕੰਮ ਕੀਤੇ ਅਤੇ ਨਾਲ ਹੀ ਉਹਨਾਂ ਦੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਵੀ ਜਾਣੂ ਕਰਵਇਆ।
ਇਸ ਮੌਕੇ ਪਿੰਡ ਵਾਸੀਆਂ ਨੇ ਪਿੰਡ ਦੇ ਸਾਝੇਂ ਮਸਲੇ ਜਿਵੇਂ ਪੀਣ ਵਾਲੇ ਪਾਣੀ ਦੀ ਸਮੱਸਿਆ, ਛੱਪੜ ਦੀ ਸਾਫ ਸਫਾਈ ਅਤੇ ਪਾਣੀ ਦੀ ਨਿਕਾਸੀ ਲਈ ਪੱਕੇ ਪੁੱਲ ਦੀ ਵਿਵਸਥਾ ਸਬੰਧੀ ਜਾਣੂ ਕਰਵਾਇਆ ਅਤੇ ਡਿਪਟੀ ਕਮਿਸ਼ਨਰ ਨੇ ਮੋਕੇ ਤੇ ਹਾਜਰ ਸਬੰਧਤ ਅਧਿਕਾਰੀਆਂ ਨੂੰ 15 ਦਿਨਾਂ ਦੇ ਅੰਦਰ ਅੰਦਰ ਇਹਨਾਂ ਸਮੱਸਿਆਵਾਂ ਦਾ ਹੱਲ ਕਰਨ ਦੀ ਹਦਾਇਤ ਕੀਤੀ।
ਕੈਂਪ ਵਿਚ ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਨੂੰ ਇਕ ਇਕ ਕਰਕੇ ਆਪਣੀਆਂ ਨਿਜੀ ਮੁਸ਼ਕਿਲਾਂ ਸਬੰਧੀ ਅਰਜੀਆਂ ਦੇ ਕੇ ਜਾਣੂ ਕਰਵਾਇਆ ਅਤੇ ਜਾਇਜ਼ ਮੁਸਕਿਲਾਂ ਦਾ ਮੋਕੇ ਤੇ ਹੀ ਹੱਲ ਕੀਤਾ ਗਿਆ।
ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਵਾਤਾਵਰਣ ਨੂੰ ਹਰ੍ਹਾ ਭਰ੍ਹਾ ਰੱਖਣ ਲਈ ਪਿੰਡ ਵਾਸੀਆਂ ਨੂੰ ਪੌਦਿਆਂ ਦੀ ਵੰਡ ਵੀ ਕੀਤੀ ਅਤੇ ਅਪੀਲ ਕੀਤੀ ਕੀਤੀ ਸਾਨੂੰ ਸਾਰਿਆਂ ਨੂੰ ਵਾਤਾਵਰਣ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹਿਦੇ ਹਨ।
ਇਸ ਮੌਕੇ ਡਾ. ਸੰਜੀਵ ਸਰਮਾਂ ਐਸ.ਡੀ.ਐਮ ਮਲੋਟ ਤੋਂ ਇਲਾਵਾ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਸਹਿਬਾਨ ਅਤੇ ਪਿੰਡ ਦੇ ਪਤਵੰਤੇ ਵਿਅਕਤੀ ਮੌਜੂਦ ਸਨ।