ਮਾਨਸਾ, 24 ਜੁਲਾਈ:
ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ, ਵੱਲੋਂ ਸਬ-ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ, ਬੁਢਲਾਡਾ ਦਾ ਦੌਰਾ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਕੋਰਟ ਕੰਪਲੈਕਸ ਬੁਢਲਾਡਾ ਵਿਖੇ ਸਥਿਤ ਫਰੰਟ ਆਫਿਸ ਦਾ ਮੁਆਇਨਾ ਕੀਤਾ ਅਤੇ ਪੈਰਾ ਲੀਗਲ ਵਲੰਟੀਅਰਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਫਰੰਟ ਆਫਿਸ ਵਿੱਚ ਆਉਣ ਵਾਲੇ ਹਰ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਸਲਾਹ ਮੁਹੱਈਆ ਕਰਵਾਉਣ।
ਉਨ੍ਹਾਂ ਸ੍ਰੀ ਮਨੂ ਮਿੱਤੂ, ਸਬ-ਡਵੀਜ਼ਨਲ ਜੂਡੀਸ਼ੀਅਲ ਮੈਜੀਸਟ੍ਰੇਟ, ਬੁਢਲਾਡਾ ਅਤੇ ਲੀਗਲ ਏਡ ਦੇ ਪੈਨਲ ਦੇ ਵਕੀਲ ਸਾਹਿਬਾਨਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਵਕੀਲ ਸਾਹਿਬਾਨਾਂ ਨੂੰ ਕਿਹਾ ਕਿ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਟੋਲ ਫਰੀ ਨੰਬਰ 15100 ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਣਕਾਰੀ ਦਿੱਤੀ ਜਾਵੇ।
ਉਨ੍ਹਾਂ ਦੱਸਿਆ ਕਿ 14 ਸਤੰਬਰ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਅਤੇ ਉਹ ਆਮ ਲੋਕਾਂ ਨੂੰ ਇਸ ਕੌਮੀ ਲੋਕ ਅਦਾਲਤ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ।
ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ-ਡਵੀਜ਼ਨਲ ਲੀਗਲ ਸਰਵਿਸਿਜ਼ ਕਮੇਟੀ, ਬੁਢਲਾਡਾ ਦਾ ਦੌਰਾ
[wpadcenter_ad id='4448' align='none']