ਪ੍ਰਵਾਸੀ ਭਾਰਤੀਆਂ ਦੇ ਹਰ ਤਰ੍ਹਾਂ ਦੇ ਦਸਤਾਵੇਜਾਂ ਤੇ ਕਾਊਂਟਰ ਸਾਈਨ ਹੁਣ ਹੋਵੇਗਾ ਆਨਲਾਈਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 24 ਜੁਲਾਈ 2024—

ਪੰਜਾਬ ਸਰਕਾਰ, ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਐਨ.ਆਰ.ਆਈ ਦੇ ਹਦਾਇਤਾਂ ਅਨੁਸਾਰ ਪ੍ਰਵਾਸੀ ਭਾਰਤੀਆਂ ਦੇ ਹਰ ਤਰ੍ਹਾਂ ਦੇ ਦਸਤਾਵੇਜਾਂ ਤੇ ਕਾਉਂਟਰ ਸਾਈਨ ਦਾ ਕੰਮ 30 ਅਗਸਤ 2024 ਤੋਂ ਬਾਅਦ ਕੇਵਲ ਆਨਲਾਈਨ ਰਾਹੀਂ ਹੀ ਕੀਤਾ ਜਾਵੇਗਾ।

 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 30 ਅਗਸਤ ਤੋਂ ਬਾਅਦ ਪ੍ਰਵਾਸੀ ਭਾਰਤੀ ਡਿਪਟੀ ਕਮਿਸ਼ਨਰਾਂ ਤੋਂ ਆਪਣੇ ਹਰ ਤਰ੍ਹਾਂ ਦੇ ਦਸਤਾਵੇਜਾਂ ਦੇ ਕਾਊਂਟਰ ਸਾਈਨ ਕਰਵਾਉਣ ਲਈ E-sanad Portal (https://esanad.nic.inਰਾਹੀਂ ਹੀ ਅਪਲਾਈ ਕਰ ਸਕਣਗੇ। ਉਨਾਂ ਕਿਹਾ ਕਿ ਕੇਵਲ ਆਨਲਾਈਨ ਪ੍ਰਾਪਤ ਹੋਈਆਂ ਦਰਖਾਸਤਾਂ ਤੇ ਹੀ ਕਾਊਂਟਰ ਸਾਈਨਾਂ ਦੀ ਕਾਰਵਾਈ ਕੀਤੀ ਜਾਵੇਗੀ ਅਤੇ ਕੋਈ ਵੀ ਦਸਤਾਵੇਜ ਆਫਲਾਈਨ ਪ੍ਰਾਪਤ ਨਹੀਂ ਕੀਤੇ ਜਾਣਗੇ।

[wpadcenter_ad id='4448' align='none']