CM ਮਾਨ ਨੇ ਜਲੰਧਰ ‘ਚ ਸੱਦ ਲਈ High Level ਮੀਟਿੰਗ, ਕੁਝ ਹੀ ਦੇਰ ‘ਚ ਹੋਵੇਗੀ ਸ਼ੁਰੂ

CM called for 'High Level Meeting

CM called for ‘High Level Meeting

ਜਲੰਧਰ ਵੈਸਟ ਜ਼ਿਮਨੀ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ 2 ਦਿਨਾਂ ਲਈ ਜਲੰਧਰ ਰਿਹਾਇਸ਼ ‘ਤੇ ਆਏ ਹੋਏ ਹਨ। ਇਸ ਦੌਰਾਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਈ ਲੈਵਲ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਵਿਚ ਮਾਝੇ ਅਤੇ ਦੋਆਬੇ ਦੇ ਵਿਧਾਇਕ ਅਤੇ ਅਫ਼ਸਰ ਮੌਜੂਦ ਰਹਿਣਗੇ। ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਅਤੇ ਹੋਰ ਪ੍ਰਸ਼ਾਸਨਿਕ ਅਫ਼ਸਰਾਂ ਨੂੰ ਵੀ ਮੀਟਿੰਗ ਵਿਚ ਬੁਲਾਇਆ ਗਿਆ ਹੈ। ਇਹ ਮੀਟਿੰਗ 11 ਵਜੇ ਪੀਏਪੀ ਵਿਖੇ ਹੋਣ ਜਾ ਰਹੀ ਹੈ। CM called for ‘High Level Meeting

also read ;- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2024)

ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੂਜੇ ਦਿਨ ਵੀ ਜਨਤਾ ਦਰਬਾਰ ਲਗਾਉਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਇਹ ਸਮਾਗਮ ਉਨ੍ਹਾਂ ਦੀ ਰਿਹਾਇਸ ਵਿਖੇ ਦੁਪਹਿਰ 2 ਵਜੇ ਹੋਵੇਗਾ। ਇਸ ਦੌਰਾਨ ਉਨ੍ਹਾਂ ਦੇ ਨਾਲ ਅਫ਼ਸਰ ਵੀ ਮੌਜੂਦ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮੌਕੇ ‘ਤੇ ਹੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਦੱਸ ਦਈਏ ਕਿ ਬੀਤੇ ਕੱਲ੍ਹ ਵੀ ਉਨ੍ਹਾਂ ਨੇ ਵਰਕਰਾਂ ਤੇ ਅਹੁਦੇਦਾਰਾਂ ਨਾਲ ਮੁਲਾਕਾਤ ਕੀਤੀ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ‘ਤੇ ਹੀ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ ਸੀ।CM called for ‘High Level Meeting

[wpadcenter_ad id='4448' align='none']