Heavy destruction due to cloudburst
ਹਿਮਾਚਲ ਦੇ ਕੁੱਲੂ ਜ਼ਿਲ੍ਹੇ ਵਿਚ ਬੱਦਲ ਫਟਣ ਤੋਂ ਬਾਅਦ ਮਨਾਲੀ ਉਪ ਮੰਡਲ ਦੇ ਅੰਜਨੀ ਮਹਾਦੇਵ ਖੇਤਰ ’ਚ ਅਚਾਨਕ ਹੜ੍ਹ ਆ ਗਿਆ ਜਿਸ ਕਾਰਨ ਇਕ ਘਰ ਨੂੰ ਕਾਫੀ ਨੁਕਸਾਨ ਪਹੁੰਚਾਇਆ। ਅਜੇ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਹਾਲਾਂਕਿ ਹੜ੍ਹ ਦੇ ਬਾਅਦ ਪਲਚਨ ਪੁਲ ਉਤੇ ਮਲਬਾ ਜਮ੍ਹਾਂ ਹੋ ਗਿਆ ਹੈ ਜਿਸ ਨਾਲ ਹਲਕੇ ਦਾ ਮਹੱਤਵਪੂਰਨ ਮਨਾਲੀ-ਲੇਹ ਹਾਈਵੇਅ ਪ੍ਰਭਾਵਿਤ ਹੋਇਆ ਹੈ ਜਿਥੇ ਆਵਾਜਾਈ ਬੰਦ ਹੋ ਗਈ ਹੈ। ਬੱਦਲ ਫਟਣ ਕਾਰਨ ਬਿਆਸ ਦਰਿਆ ‘ਚ ਭਾਰੀ ਤਬਾਹੀ ਮਚੀ ਹੈ। ਪਾਣੀ ਦੇ ਤੇਜ਼ ਵਹਾਅ ਨੇ ਲੇਹ ਹਾਈਵੇਅ ਦਾ ਭਾਰੀ ਨੁਕਸਾਨ ਕੀਤਾ ਹੈ।Heavy destruction due to cloudburst
ਅਚਾਨਕ ਆਏ ਹੜ੍ਹ ਨੇ ਖੇਤਰ ਵਿੱਚ ਪਾਣੀ ਭਰ ਦਿੱਤਾ, ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਾਇਆ ਅਤੇ ਥੋੜ੍ਹੇ ਸਮੇਂ ਲਈ ਆਮ ਜਨ ਜੀਵਨ ਵਿੱਚ ਵਿਘਨ ਪਾਇਆ। ਲਾਹੌਲ ਅਤੇ ਸਪਿਤੀ ਪੁਲਿਸ ਨੇ ਇਕ ਐਡਵਾਈਜ਼ਰੀ ਵਿਚ ਕਿਹਾ ਕਿ ਅਟਲ ਸੁਰੰਗ ਦੇ ਉੱਤਰੀ ਪੋਰਟਲ ਰਾਹੀਂ ਲਾਹੌਲ ਅਤੇ ਸਪਿਤੀ ਤੋਂ ਮਨਾਲੀ ਜਾਣ ਵਾਲੇ ਵਾਹਨਾਂ ਨੂੰ ਰੋਹਤਾਂਗ ਵੱਲ ਮੋੜ ਦਿੱਤਾ ਗਿਆ ਹੈ।Heavy destruction due to cloudburst
also read :- ਸ਼ੰਭੂ ਬਾਰਡਰ ਦੇ ਖੁੱਲਣ ਨੂੰ ਲੈਕੇ ਅੱਜ ਸੁਪਰੀਮ ਕੋਰਟ ‘ਚ ਹੋਵੇਗਾ ਫੈਸਲਾ !
ਸਥਾਨਕ ਅਧਿਕਾਰੀਆਂ ਨੇ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਤੁਰਤ ਕਾਰਵਾਈ ਆਰੰਭ ਦਿੱਤੀ ਹੈ। ਮਲਬੇ ਨੂੰ ਹਟਾਉਣ ਅਤੇ ਮਹੱਤਵਪੂਰਨ ਹਾਈਵੇਅ ਉਤੇ ਸੰਪਰਕ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।