Big news for the teachers of Punjab
ਪੰਜਾਬ ਦੇ ਸਕੂਲਾਂ ‘ਚ ਪੜ੍ਹਾਉਣ ਵਾਲੇ ਅਧਿਆਪਕਾਂ ਲਈ ਜ਼ਰੂਰੀ ਖ਼ਬਰ ਹੈ। ਦਰਅਸਲ ਦਫ਼ਤਰ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਵੱਲੋਂ ਅੱਜ ਇੱਕ ਪੱਤਰ ਜਾਰੀ ਕਰਕੇ ਅਧਿਆਪਕਾਂ ਦੀਆਂ ਬਦਲੀਆਂ ਲਈ ਈ-ਪੰਜਾਬ ਪੋਰਟਲ ਖੋਲ੍ਹਣ ਦੀ ਗੱਲ ਆਖੀ ਗਈ ਹੈ। ਸਿੱਖਿਆ ਵਿਭਾਗ ਦੇ ਡਾਇਰੈਕਟਰ ਵੱਲੋਂ ਜਾਰੀ ਇਸ ਪੱਤਰ ‘ਚ ਕਿਹਾ ਗਿਆ ਹੈ ਕਿ ਜਿਹੜੇ ਅਧਿਆਪਕ ਆਪਣੀਆਂ ਬਦਲੀਆਂ ਕਰਵਾਉਣੀਆਂ ਚਾਹੁੰਦੇ ਹਨ, ਉਹ ਬਦਲੀ ਨੀਤੀ ਦੇ ਅਨੁਸਾਰ ਅੱਜ 25 ਜੁਲਾਈ ਤੋਂ ਲੈ ਕੇ 5 ਅਗਸਤ ਤੱਕ ਇਸ ਪੋਰਟਲ ‘ਚ ਅਪਲਾਈ ਕਰ ਸਕਣਗੇ।
ਉਨ੍ਹਾਂ ਦੱਸਿਆ ਕਿ 5 ਅਗਸਤ ਤੱਕ ਇਹ ਪੋਰਟਲ ਖੁੱਲ੍ਹਾ ਰਹੇਗਾ। ਇਸ ਤੋਂ ਬਾਅਦ ਕਿਸੇ ਨੂੰ ਵੀ ਬਦਲੀ ਲਈ ਦਰਖ਼ਾਸਤ ਦੇਣ ਦੀ ਮਨਜ਼ੂਰੀ ਨਹੀਂ ਹੋਵੇਗੀ। ਪੱਤਰ ‘ਚ ਕਿਹਾ ਗਿਆ ਹੈ ਕਿ ਕੰਪਿਊਟਰ ਅਧਿਆਪਕ ਅਤੇ ਨਾਨ ਟੀਚਿੰਗ ਸਟਾਫ਼ ਵੱਲੋਂ ਵੱਖ-ਵੱਖ ਜ਼ੋਨਾਂ ‘ਚ ਕੀਤੀ ਗਈ ਸੇਵਾ ਅਤੇ ਸਿੱਖਿਆ ਵਿਭਾਗ ਅਧੀਨ ਕੀਤੀ ਗਈ ਕੁੱਲ ਸੇਵਾ ਇਨ੍ਹਾਂ ਦੇ ‘ਚ ਦਰਖ਼ਾਸਤ ਕਰਨ ਸਮੇਂ ਕੋਈ ਅੰਤਰ ਨਹੀਂ ਹੋਣਾ ਚਾਹੀਦਾ।Big news for the teachers of Punjab
also read :- ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (25 ਜੁਲਾਈ 2024)
ਜੇਕਰ ਕਿਸੇ ਤਰ੍ਹਾਂ ਦਾ ਅੰਤਰ ਪਾਇਆ ਜਾਂਦਾ ਹੈ ਤਾਂ ਅਜਿਹੀਆਂ ਅਰਜ਼ੀਆਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ। ਪੱਤਰ ‘ਚ ਇਹ ਵੀ ਕਿਹਾ ਗਿਆ ਹੈ ਕਿ 5 ਅਗਸਤ ਤੱਕ ਦਰਖ਼ਾਸਤ ਕਰਤਾ ਆਪਣੀ ਅਰਜ਼ੀ ‘ਚ ਜਿੰਨੀ ਵਾਰ ਮਰਜ਼ੀ ਤਬਦੀਲੀ ਕਰ ਸਕੇਗਾ ਪਰ 5 ਅਗਸਤ ਤੋਂ ਬਾਅਦ ਕਿਸੇ ਤਰ੍ਹਾਂ ਦੀ ਕੋਈ ਤਬਦੀਲੀ ਨਹੀਂ ਹੋ ਸਕੇਗੀ।Big news for the teachers of Punjab