ਅਮਨ ਅਰੋੜਾ ਵੱਲੋਂ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਵਾਸਤੇ ਅਧਿਕਾਰੀਆਂ ਨੂੰ ਉਦਯੋਗਾਂ ਨਾਲ ਸੰਪਰਕ ਸਾਧਣ ਦੇ ਆਦੇਸ਼

Date:

ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਫੀਲਡ ਸਟਾਫ ਨਾਲ ਕੀਤਾ ਵਿਚਾਰ-ਵਟਾਂਦਰਾ

Also Read. : ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਕੇਂਦਰ ਸਰਕਾਰ ਤੋਂ ਕਣਕ ਦੇ ਖ਼ਰੀਦ ਮਾਪਦੰਡਾਂ ਵਿੱਚ ਛੋਟ ਦੀ ਮੰਗ

ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨੌਕਰੀਆਂ ਪ੍ਰਦਾਨ ਕਰਨ ਲਈ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਦਯੋਗਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਨੌਕਰੀਆਂ ਸਬੰਧੀ ਲੋੜਾਂ ਬਾਰੇ ਜਾਣਕਾਰੀ ਹਾਸਲ ਕਰਨ ਤਾਂ ਜੋ ਨੌਜਵਾਨਾਂ ਨੂੰ ਸਨਅਤਾਂ ਦੀਆਂ ਮੌਜੂਦਾ ਲੋੜਾਂ ਅਨੁਸਾਰ ਸਿਖਲਾਈ ਦਿੱਤੀ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕੀਤੇ ਜਾ ਸਕਣ।

ਇੱਥੇ ਪੇਡਾ ਕੰਪਲੈਕਸ ਵਿਖੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਜ਼ਿਲ੍ਹਾ ਇੰਚਾਰਜਾਂ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਦੇ ਫੀਲਡ ਸਟਾਫ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਇਨ੍ਹਾਂ ਅਧਿਕਾਰੀਆਂ ਨੂੰ ਵਿਭਾਗ ਕੋਲ ਰਜਿਸਟਰਡ ਨੌਜਵਾਨਾਂ ਦੀ ਪਲੇਸਮੈਂਟ ਦਰ ਨੂੰ ਹੋਰ ਵਧਾਉਣ ਵਾਸਤੇ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਜਿਸਟਰਡ ਨੌਜਵਾਨਾਂ ਦੀ ਨੌਕਰੀ ਲਈ ਪਲੇਸਮੈਂਟ ਨਾਲ ਹੀ ਸੂਬੇ ਵਿੱਚ ਉਦਯੋਗ ਦੀਆਂ ਲੋੜਾਂ ਅਤੇ ਹੁਨਰਮੰਦ ਕਾਮਿਆਂ ਦਰਮਿਆਨ ਪਾੜੇ ਨੂੰ ਪੂਰਿਆ ਜਾ ਸਕਦਾ ਹੈ ਅਤੇ ਇਸ ਪਾਸੇ ਵਿਸ਼ੇਸ਼ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਕੋਈ ਪ੍ਰਾਪਤੀ ਨਹੀਂ ਹੈ, ਸਗੋਂ ਜਦੋਂ ਇਸ ਰਜਿਸਟ੍ਰੇਸ਼ਨ ਨੂੰ ਪਲੇਸਮੈਂਟ ਵਿੱਚ ਬਦਲ ਦਿੱਤਾ ਜਾਵੇਗਾ ਤਾਂ ਮੈਂ ਇਸ ਨੂੰ ਪ੍ਰਾਪਤੀ ਸਮਝਾਂਗਾ। ਉਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਨੂੰ ਬੇਹੱਦ ਨੇਕ ਕਾਰਜ ਕਰਾਰ ਦਿੱਤਾ। ਕੈਬਨਿਟ ਮੰਤਰੀ ਨੇ ਮੀਟਿੰਗ ਦੌਰਾਨ ਰੋਜ਼ਗਾਰ ਉਤਪਤੀ ਤੇ ਸਿਖਲਾਈ ਅਫਸਰਾਂ ਅਤੇ ਬਲਾਕ ਮਿਸ਼ਨ ਮੈਨੇਜਰਾਂ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਗ਼ੌਰ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਇਹ ਵਡਮੁੱਲੇ ਸੁਝਾਅ ਜ਼ਮੀਨੀ ਪੱਧਰ ‘ਤੇ ਮੁੱਦਿਆਂ ਅਤੇ ਮੰਗਾਂ ਨੂੰ ਸਮਝਣ ਵਿੱਚ ਸਹਾਈ ਸਿੱਧ ਹੋਣਗੇ ਜਿਸ ਨਾਲ ਵਿਭਾਗ ਦੇ ਕੰਮਕਾਜ ਵਿੱਚ ਹੋਰ ਸੁਧਾਰ ਆਵੇਗਾ।

ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਦੀਪਤੀ ਉੱਪਲ ਨੇ ਇੱਕ ਪੇਸ਼ਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ 2148 ਪਲੇਸਮੈਂਟ ਕੈਂਪ ਲਗਾਉਣ ਤੋਂ ਇਲਾਵਾ ਅਪ੍ਰੈਲ 2022 ਤੋਂ ਹੁਣ ਤੱਕ 1,33,277 ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿਚ ਸਹਿਯੋਗ ਕੀਤਾ ਗਿਆ ਹੈ।

ਸ੍ਰੀ ਅਮਨ ਅਰੋੜਾ ਨੇ ਪਿਛਲੇ ਹਫਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਅਤੇ ਹੋਰ ਉਦਯੋਗਿਕ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਦਯੋਗਾਂ ਵਿੱਚ ਨੌਕਰੀਆਂ ਸਬੰਧੀ ਲੋੜਾਂ ਅਤੇ ਹੋਰ ਮੁੱਦਿਆਂ ਬਾਰੇ ਜਾਣਕਾਰੀ ਲਈ ਸੀ ਤਾਂ ਜੋ ਉਦਯੋਗਿਕ ਖੇਤਰ ਲਈ ਹੁਨਰਮੰਦ ਕਾਮਿਆਂ ਦਾ ਪੂਲ ਤਿਆਰ ਕੀਤਾ ਜਾ ਸਕੇ।

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...