ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਨੂੰ ਲੈ ਕੇ ਅਹਿਮ ਖ਼ਬਰ

Important news about driving

Important news about driving

ਪੰਜਾਬ ਪੁਲਸ ਨੇ 18 ਸਾਲ ਉਮਰ ਤੋਂ ਘੱਟ ਬੱਚਿਆਂ ਵੱਲੋਂ ਦੋਪਹੀਆ ਅਤੇ ਚੌਪਹੀਆ ਵਾਹਨ ਚਲਾਉਣ ਦੇ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆਂ 1 ਅਗਸਤ ਤੋਂ ਪੂਰੇ ਸੂਬੇ ’ਚ ਵਾਹਨ ਚਲਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਹੈ। ਪੰਜਾਬ ਪੁਲਸ ਦੇ ਉਪ-ਮਹਾਨਿਰਦੇਸ਼ਕ (ਏ. ਡੀ. ਜੀ. ਪੀ. ਟ੍ਰੈਫਿਕ) ਐੱਸ. ਐੱਸ. ਰਾਏ ਨੇ ਇਸ ਸਬੰਧ ’ਚ ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ ਨੂੰ 7862-89 ਭੇਜ ਕੇ ਹੁਕਮ ਦਿੱਤੇ ਹਨ ਕਿ ਮੋਟਰ ਵ੍ਹੀਕਲ ਐਕਟ ਦੇ ਸੈਕਸ਼ਨ 199ਏ, 199ਬੀ ਦੇ ਤਹਿਤ ਨਾਬਾਲਗ ਬੱਚੇ ਵਾਹਨ ਚਲਾਉਣ ਤੋਂ ਪੂਰੀ ਤਰ੍ਹਾਂ ਪ੍ਰਹੇਜ਼ ਕਰਨ ਅਤੇ ਜੇਕਰ ਉਨ੍ਹਾਂ ਨੂੰ ਵਾਹਨ ਚਲਾਉਂਦੇ ਹੋਏ ਫੜਿਆ ਜਾਂਦਾ ਹੈ ਤਾਂ ਬੱਚਿਆਂ ਦੇ ਨਾਲ-ਨਾਲ ਉਨ੍ਹਾਂ ਦੇ ਮਾਂ-ਬਾਪ ’ਤੇ ਵੀ ਕਾਰਵਾਈ ਹੋਵੇਗੀ।

ਉਨ੍ਹਾਂ ਨੇ ਪੱਤਰ ’ਚ ਕਿਹਾ ਕਿ ਹੁਣ ਜੁਰਮਾਨੇ ਅਤੇ ਸਜ਼ਾ ਨੂੰ ਹੋਰ ਸਖ਼ਤ ਕਰ ਦਿੱਤਾ ਗਿਆ ਹੈ। ਹੁਣ 25,000 ਰੁਪਏ ਜੁਰਮਾਨਾ ਅਤੇ 3 ਸਾਲ ਦੀ ਸਖ਼ਤ ਕੈਦ ਹੋ ਸਕਦੀ ਹੈ। ਸੂਬਾ ਪੱਧਰੀ ਟ੍ਰੈਫਿਕ ਸਲਾਹਕਾਰ ਕਮੇਟੀ ਦੇ ਮੈਂਬਰ ਵਿਨੋਦ ਅਗਰਵਾਲ ਨੇ ਦੱਸਿਆ ਕਿ ਟ੍ਰੈਫਿਕ ਪੁਲਸ ਨੇ ਪੂਰੇ ਸੂਬੇ ’ਚ 1 ਅਗਸਤ ਤੋਂ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ 31 ਜੁਲਾਈ ਤੱਕ ਜਾਗਰੂਕਤਾ ਕੈਂਪ ਲਾਉਣ ਦਾ ਫ਼ੈਸਲਾ ਕੀਤਾ, ਜਿਸ ਦੇ ਤਹਿਤ ਨਾਬਾਲਗ ਬੱਚਿਆਂ ਅਤੇ ਉਨ੍ਹਾਂ ਦੇ ਮਾਂ-ਬਾਪ ਅੰਦਰ ਜਾਗਰੂਕਤਾ ਪੈਦਾ ਕੀਤੀ ਜਾਵੇਗੀ। ਮਾਂ-ਬਾਪ ਦੀ ਜ਼ਿੰਮੇਵਾਰੀ ਵੀ ਤੈਅ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਦੇਣ ਤੋਂ ਨਾਂਹ ਕਰਨੀ ਚਾਹੀਦੀ ਹੈ।Important news about driving

also read :- ਪੰਜਾਬ ਦੇ ਇਨ੍ਹਾਂ 11 ਜਿਲ੍ਹਿਆਂ ਵਿਚ ਪਵੇਗਾ ਮੀਂਹ, IMD ਦਾ ਅਲਰਟ..

ਉਨ੍ਹਾਂ ਨੇ ਦੱਸਿਆ ਕਿ 50 ਸੀ. ਸੀ. ਤੋਂ ਘੱਟ ਵਾਲੇ ਵਾਹਨ ’ਤੇ ਚਾਲਾਨ ਨਹੀਂ ਕੀਤਾ ਜਾਵੇਗਾ। ਅਜਿਹੇ ਵਾਹਨ ਚਲਾਉਣ ਵਾਲਿਆਂ ਦੇ ਮਾਂ-ਬਾਪ ਨੂੰ ਮੌਕੇ ’ਤੇ ਸੱਦਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਮਝਾਇਆ ਜਾਵੇਗਾ ਕਿ ਉਹ ਆਪਣੇ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਦੀ ਇਜਾਜ਼ਤ ਨਾ ਦੇਣ। ਉਨ੍ਹਾਂ ਕਿਹਾ ਕਿ ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਨਾਲ ਹਾਦਸਿਆਂ ’ਚ ਵਾਧਾ ਹੋ ਰਿਹਾ ਹੈ ਅਤੇ ਉਸ ’ਤੇ ਰੋਕ ਲਗਾਉਣ ਦੇ ਮਕਸਦ ਨਾਲ ਹੀ ਇਹ ਕਦਮ ਚੁੱਕੇ ਗਏ ਹਨ। ਏ. ਡੀ. ਜੀ. ਪੀ. ਰਾਏ ਨੇ ਕਿਹਾ ਕਿ ਇਸ ਮੁਹਿੰਮ ਦਾ ਮਕਸਦ ਬੱਚਿਆਂ ਦੀ ਜਾਨ ਦੀ ਰੱਖਿਆ ਕਰਨਾ ਹੈ ਅਤੇ ਬਣਾਏ ਗਏ ਕਾਨੂੰਨ ਦੀ ਪਾਲਣਾ ਕਰਵਾਉਣੀ ਹੈ। ਇਸ ਨਾਲ ਅਸੀਂ ਆਪਣੇ ਸੂਬੇ ਨੂੰ ਇਕ ਸੁਰੱਖਿਅਤ ਸੂਬੇ ਦੇ ਰੂਪ ’ਚ ਵਿਕਸਤ ਕਰ ਸਕਾਂਗੇ। ਇਸ ਦੀ ਕਾਪੀ ਟ੍ਰਾਂਸਪੋਰਟ ਵਿਭਾਗ ਦੇ ਨਾਲ-ਨਾਲ ਪੰਜਾਬ ਪੁਲਸ ਦੇ ਡੀ. ਜੀ. ਪੀ. ਨੂੰ ਵੀ ਭੇਜੀ ਗਈ ਹੈ।Important news about driving

[wpadcenter_ad id='4448' align='none']