UP ਪੁਲਿਸ ‘ਤੇ ਸਿੱਖਾਂ ਨੂੰ ‘ਅੱਤਵਾਦੀ’ ਆਖਣ ਦੇ ਦੋਸ਼, ਵੀਡੀਓ ਵਾਇਰਲ ਹੋਣ ਪਿੱਛੋਂ ਭਾਈਚਾਰੇ ਵਿਚ ਰੋਸ

Outrage in the Sikh community

Outrage in the Sikh community

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਕਸਬੇ ਵਿਚ ਸਿੱਖਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਦਰਅਸਲ, ਉੱਤਰ ਪ੍ਰਦੇਸ਼ ਪੁਲਿਸ ਉੱਤੇ ਸਿੱਖਾਂ ਨਾਲ ਇਤਰਾਜ਼ਯੋਗ ਸ਼ਬਦਾਵਲੀ ਦੀ ਵਰਤੋਂ ਕਰਨ ਦਾ ਇਲਜ਼ਾਮ ਲੱਗਿਆ ਹੈ।

ਇਸ ਤੋਂ ਬਾਅਦ ਦੇਸ਼ ਭਰ ਵਿਚ ਰਹਿ ਰਹੇ ਸਿੱਖਾਂ ਵਿੱਚ ਭਾਰੀ ਰੋਹ ਪਾਇਆ ਜਾ ਰਿਹਾ ਹੈ। ਸਿੱਖ ਭਾਈਚਾਰੇ ਵੱਲੋਂ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਪੁਲਿਸ ਮੁਲਾਜ਼ਮ ਨੇ ਉਨ੍ਹਾਂ ਨੂੰ ਅੱਤਵਾਦੀ ਦੱਸਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਨੇ ਇਸ ਦੀ ਨਿੰਦਾ ਕੀਤੀ ਹੈ।Outrage in the Sikh community

ਸੁਖਬੀਰ ਬਾਦਲ ਨੇ ਵੀਡੀਓ ਸਾਂਝੀ ਕਰਕੇ ਸੋਸ਼ਲ ਮੀਡੀਆ ਉੱਤੇ ਲਿਖਿਆ, ਲਖੀਮਪੁਰ ਖੀਰੀ – ਪਲੀਆ ਭੀਰਾ (ਯੂਪੀ) ਰਾਜ ਮਾਰਗ ‘ਤੇ ਸਥਾਨਕ ਪੁਲਿਸ ਅਧਿਕਾਰੀਆਂ ਵੱਲੋਂ ਉੱਥੋਂ ਲੰਘ ਰਹੇ ਸਿੱਖਾਂ ਨੂੰ ਅੱਤਵਾਦੀ, ਉਪਦਰਵੀ ਜਿਹੇ ਸ਼ਬਦਾਂ ਨਾਲ ਬੇਇੱਜ਼ਤ ਕੀਤਾ ਜਾਣ ਉਤੇ ਸਾਨੂੰ ਸਖ਼ਤ ਇਤਰਾਜ਼ ਹੈ। ਜਿੱਥੇ ਮੈਂ ਯੂਪੀ ਸਰਕਾਰ ਤੋਂ ਇਹਨਾਂ ਪੁਲਿਸ ਕਰਮੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਦਾ ਹਾਂ, ਉੱਥੇ ਹੀ ਸਾਰੇ ਸੂਬਿਆਂ ਅਤੇ ਕੇਂਦਰ ਦੀ ਸਰਕਾਰ ਨੂੰ ਅਪੀਲ ਵੀ ਕਰਦਾ ਹਾਂ ਕਿ ਘੱਟ ਗਿਣਤੀਆਂ, ਖ਼ਾਸ ਤੌਰ ਉਤੇ ਸਿੱਖਾਂ ਪ੍ਰਤੀ ਫਲਾਈ ਜਾ ਰਹੀ ਨਫ਼ਰਤ ਨੂੰ ਠੱਲ੍ਹ ਪਾਉਣ ਲਈ ਸ਼ਰਾਰਤੀ ਲੋਕਾਂ ਦੇ ਨਾਲ ਨਾਲ ਸਰਕਾਰੀ ਕਰਮਚਾਰੀਆਂ ਨੂੰ ਵੀ ਇਸ ਬਾਰੇ ਤਾੜਨਾ ਕਰਨ। ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਅਤੇ ਇਹ ਹਮੇਸ਼ਾ ਜਬਰ ਅਤੇ ਜ਼ੁਲਮ ਦੇ ਵਿਰੁੱਧ ਲੜਦੀ ਆਈ ਹੈ।’’

also read :- UP ਪੁਲਸ ਵੱਲੋਂ ਸਿੱਖਾਂ ਬਾਰੇ ਇਤਰਾਜ਼ਯੋਗ ਟਿੱਪਣੀ! ਸੁਖਬੀਰ ਬਾਦਲ ਨੇ ਵੀਡੀਓ ਸਾਂਝੀ ਕਰ ਕੀਤੀ ਸਖ਼ਤ ਕਾਰਵਾਈ ਦੀ ਮੰਗ

ਇਸ ਤੋਂ ਇਲਾਵਾ ਤਖ਼ਤ ਸੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲਗਤਾਰ ਵਾਪਰ ਰਹੀਆਂ ਇਹੋ ਜਿਹੀਆਂ ਘਟਨਾਵਾਂ ਸਰਕਾਰੀ ਸਰਪ੍ਰਸਤੀ ਹੇਠ ਭਾਰਤ ਅੰਦਰ ਘੱਟ ਗਿਣਤੀਆਂ ਪ੍ਰਤੀ ਫਲਾਈ ਜਾ ਰਹੀ ਨਫਰਤ ਦਾ ਨਤੀਜਾ ਹੈ।Outrage in the Sikh community

[wpadcenter_ad id='4448' align='none']