Appointment letters assigned to steno-typists
ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ ਵਾਸਤੇ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਪ੍ਰੇਰਿਆ।Appointment letters assigned to steno-typists
ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਪ੍ਰਗਟਾਇਆ ਕਿ ਨਵ-ਨਿਯੁਕਤ ਸਟਾਫ਼ ਵਿਭਾਗ ਵੱਲੋਂ ਕੀਤੀਆਂ ਪਹਿਲਕਦਮੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਪ੍ਰਤੀ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।
also read :- ਕਰੋੜਾਂ ਦੇ ਡਰੱਗ ਕੇਸ ‘ਚ ਫਸਿਆ ਜਗਦੀਸ਼ ਭੋਲਾ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ੍ਰੀ ਅਮਿਤ ਕੁਮਾਰ, ਚੀਫ਼ ਇੰਜੀਨੀਅਰ ਸ੍ਰੀ ਕਰਨਦੀਪ ਸਿੰਘ ਚਾਹਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਇਨ੍ਹਾਂ ਮੁਲਾਜ਼ਮਾਂ ਦੀ ਭਰਤੀ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ ਪਾਰਦਰਸ਼ੀ ਢੰਗ ਨਾਲ ਅਤੇ ਨਿਰੋਲ ਮੈਰਿਟ ਦੇ ਆਧਾਰ ‘ਤੇ ਕੀਤੀ ਗਈ ਹੈ।Appointment letters assigned to steno-typists